ਖ਼ੁਦ ਨੂੰ ਨਸ਼ਾ ਮੁਕਤ ਐਲਾਨਣ ਵਾਲੇ ਪਿੰਡਾਂ ਲਈ ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ

Wednesday, Aug 16, 2023 - 03:05 PM (IST)

ਜਲੰਧਰ : ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਨੂੰ ਨਸ਼ਾ ਮੁਕਤ ਐਲਾਨਣ ਵਾਲੇ ਪਿੰਡਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜਾ ਪਿੰਡ ਆਪਣੇ ਆਪ ਨੂੰ ਨਸ਼ਾ ਮੁਕਤ ਐਲਾਨੇਗਾ ਉਸ ਨੂੰ ਸਟੇਡੀਅਮ ਅਤੇ ਜੇ ਲੋੜ ਹੋਈ ਤਾਂ ਸਕੂਲ ਬਣਾ ਕੇ ਦਿੱਤੇ ਜਾਣਗੇ ਤਾਂ ਜੋ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨ ਬਾਹਰ ਨਿਕਲ ਸਕਣ।

ਇਹ ਵੀ ਪੜ੍ਹੋ : ਪੰਜਾਬ 'ਚ ਮੁੜ ਹੜ੍ਹਾਂ ਦੀ ਦਸਤਕ ! ਬੇੜੀ ਰਾਹੀਂ ਬਾਹਰ ਕੱਢੇ ਗਏ ਗੁਰੂ ਸਾਹਿਬ ਜੀ ਦੇ ਪਾਵਨ ਸਰੂਪ
 
ਮੁੱਖ ਮੰਤਰੀ ਨੇ ਕਿਹਾ ਕਿ ਇਸ ਬੁਰਾਈ ਖ਼ਿਲਾਫ਼ ਜੰਗ ਵਿੱਢਣ ਵਾਲੇ ਨਸ਼ਾ ਮੁਕਤ ਪਿੰਡ ਨੂੰ ਖੇਡ ਮੈਦਾਨ ਤੋਂ ਲੈ ਕੇ ਹਰ ਉਹ ਸਹੂਲਤ ਦਿੱਤੀ ਜਾਵੇਗੀ ਜਿਸ ਦੀ ਲੋੜ ਹੋਵੇ। ਉਨ੍ਹਾਂ ਕਿਹਾ ਕਿ ਸਾਡੇ ਬੱਚੇ ਪੜ੍ਹਨ, ਖੇਡਣ ਤੇ ਕਿਸੇ ਚੰਗੇ ਕੰਮ ਲੱਗ ਸਕਣ ਤਾਂ ਜੋ ਮਾੜੀ ਸੰਗਤ ਤੋਂ ਦੂਰ ਰਹਿਣ। ਜਿਹੜੇ ਨੌਜਵਾਨ ਨਸ਼ਾ ਕਰਨ ਲੱਗ ਪਏ ਹਨ ਉਹ ਕ੍ਰਿਮੀਨਲ ਨਹੀਂ ਹਨ ਸਗੋਂ ਉਹ ਮਰੀਜ਼ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਨੌਜਵਾਨਾਂ ਨੂੰ ਜੇਲ੍ਹ ਨਹੀਂ ਸਗੋਂ ਹਸਪਤਾਲ ਲਿਆਂਦਾ ਜਾਵੇਗਾ ਤੇ ਉਨ੍ਹਾਂ ਦੀ ਕੌਂਸਲਿੰਗ ਕਰਕੇ ਮੁੜ ਸਮਾਜ ਵਿੱਚ ਉਨ੍ਹਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਚਿਤਾਵਨੀ ਵੀ ਦਿੱਤੀ ਕੇ ਨਸ਼ਾ ਵੇਚਣ ਵਾਲੇ ਬਿਲਕੁਲ ਵੀ ਬਖਸ਼ੇ ਨਹੀਂ ਜਾਣਗੇ।  

ਇਹ ਵੀ ਪੜ੍ਹੋ : ਕੈਨੇਡਾ ਪੈਰ ਧਰਦਿਆਂ ਪਤਨੀ ਨੇ ਚਾੜ੍ਹ 'ਤਾ ਚੰਨ, 22 ਲੱਖ ਖ਼ਰਚ ਰਾਹ ਵੇਖਦਾ ਰਹਿ ਗਿਆ ਪਤੀ

ਜ਼ਿਕਰਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਜ਼ਾਦੀ ਦਿਹਾੜੇ ਦੇ ਸਮਾਰੋਹ ਨੂੰ ਸੰਬੋਧਨ ਕਰਦਿਆਂ ਪੰਚਾਇਤਾਂ ਨੂੰ ਵੱਡੀ ਖ਼ੁਸ਼ਖ਼ਬਰੀ ਦਿੱਤੀ ਗਈ ਸੀ। ਉਨ੍ਹਾਂ ਨੇ ਐਲਾਨ ਕੀਤਾ ਕਿ ਸਰਬ ਸੰਮਤੀ ਨਾਲ ਪੰਚਾਇਤਾਂ ਚੁਣਨ ਵਾਲੇ ਪਿੰਡਾਂ ਨੂੰ ਪੰਜਾਬ ਸਰਕਾਰ ਵੱਲੋਂ ਪਿੰਡ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਂ ਦੇਖਿਆ ਕਿ ਪੰਚਾਇਤੀ ਚੋਣਾਂ ਵੇਲੇ ਬਹੁਤ ਲੜਾਈਆਂ ਹੁੰਦੀਆਂ ਹਨ ਅਤੇ ਸਰਪੰਚੀ ਲੈਣ ਲਈ ਇਕ ਧਿਰ, ਦੂਜੀ ਧਿਰ ਨੂੰ ਨੀਵਾਂ ਦਿਖਾਉਣ 'ਚ ਕੋਈ ਕਸਰ ਨਹੀਂ ਛੱਡਦੀ ਪਰ ਹੁਣ ਜੇਕਰ ਸਰਬ ਸੰਮਤੀ ਨਾਲ ਪੰਚਾਇਤ ਚੁਣ ਲਈ ਜਾਵੇਗੀ ਤਾਂ ਉਨ੍ਹਾਂ ਪਿੰਡਾਂ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ :  CBSE ਨੇ ਖਿੱਚੀ ਬੋਰਡ ਪ੍ਰੀਖਿਆਵਾਂ ਦੀ ਤਿਆਰੀ, ਸਕੂਲ ਤੇ ਵਿਦਿਆਰਥੀਆਂ ਲਈ ਸਖ਼ਤ ਨਿਰਦੇਸ਼ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Harnek Seechewal

Content Editor

Related News