ਅਧਿਆਪਕਾਂ ਪ੍ਰਤੀ ਮੁੱਖ ਮੰਤਰੀ ਦੇ ਗੈਰ-ਮਨੁੱਖੀ ਰਵੱਈਏ ਨਾਲ ਸੂਬੇ ’ਚ ਰੋਸ : ਚੁੱਘ

06/16/2021 11:52:33 PM

ਚੰਡੀਗੜ੍ਹ(ਰਮਨਜੀਤ)- ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ’ਚ ਪਿਛਲੇ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਪ੍ਰਤੀ ਅਮਰਿੰਦਰ ਸਰਕਾਰ ਦੇ ਰਵੱਈਏ ਨੂੰ ਕਠੋਰ, ਬੇਰਹਿਮ ਅਤੇ ਗੈਰ-ਮਨੁੱਖੀ ਕਰਾਰ ਦਿੰਦਿਆਂ ਸਖ਼ਤ ਨਿੰਦਾ ਕੀਤੀ ਹੈ।

ਇਹ ਵੀ ਪੜ੍ਹੋ- ਗਲਵਾਨ ਘਾਟੀ 'ਚ ਸ਼ਹੀਦ ਹੋਏ 'ਗੁਰਬਿੰਦਰ ਸਿੰਘ' ਦੇ ਪਰਿਵਾਰਕ ਮੈਂਬਰਾਂ ਨੇ ਖੋਲ੍ਹੀ ਸਰਕਾਰ ਦੇ ਵਾਅਦਿਆਂ ਦੀ ਪੋਲ (ਵੀਡੀਓ)

ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਕੈਪਟਨ ਦੀ ਪੰਜਾਬ ਸਰਕਾਰ ਨੇ ਲਾਠੀਆਂ ਅਤੇ ਧਰਨਿਆਂ ਤੋਂ ਇਲਾਵਾ ਕੁੱਝ ਨਹੀਂ ਦਿੱਤਾ। ਬੁੱਧਵਾਰ ਨੂੰ ਰੋਸ ਪ੍ਰਦਰਸ਼ਨ ਦੌਰਾਨ ਮੋਹਾਲੀ ਵਿਚ ਇਕ ਅਧਿਆਪਕ ਨੂੰ ਆਤਮ ਹੱਤਿਆ ਦਾ ਰਸਤਾ ਅਪਨਾਉਣ ਲਈ ਮਜ਼ਬੂਰ ਕਰਨ ਵਾਲੀਆਂ ਸਥਿਤੀਆਂ ਲਈ ਪੰਜਾਬ ਦੇ ਮੁੱਖ ਮੰਤਰੀ ਨੂੰ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਉਂਦਿਆਂ ਤਰੁਣ ਚੁੱਘ ਨੇ ਦੁੱਖ ਜ਼ਾਹਿਰ ਕੀਤਾ। ਚੁੱਘ ਨੇ ਕਿਹਾ ਕਿ ਰਾਜ ਸਰਕਾਰ ਨੇ ਅਧਿਆਪਕਾਂ ਦੀਆਂ ਮੰਗਾਂ ਅਤੇ ਸ਼ਿਕਾਇਤਾਂ ਦੀ ਜਾਣ-ਬੂਝ ਕੇ ਅਨਦੇਖੀ ਕੀਤੀ ਹੈ। ਕੈਪਟਨ ਸਰਕਾਰ ਦੇ ਮਾੜੇ ਪ੍ਰਬੰਧਨ ਕਾਰਣ ਪੰਜਾਬ ਵਿਚ ਅਧਿਆਪਕ, ਕਿਸਾਨ, ਵਪਾਰੀ ਆਤਮ ਹੱਤਿਆ ਕਰ ਰਹੇ ਹਨ।

ਇਹ ਵੀ ਪੜ੍ਹੋ- ਮਿਲਖਾ ਸਿੰਘ ਦੀ ਹਾਲਤ ਸਥਿਰ, ਕੋਵਿਡ ICU ਤੋਂ ਬਾਹਰ

ਚੁੱਘ ਨੇ ਕਿਹਾ ਕਿ ਪੰਜਾਬ ਨੂੰ ਸਕੂਲੀ ਸਿੱਖਿਆ ਦੇ ਮਾਮਲੇ ਵਿਚ ਦੇਸ਼ ਵਿਚ ਸਿਖਰਲੇ ਸਥਾਨ ’ਤੇ ਪਹੁੰਚਾਉਣ ਵਾਲੇ ਅਧਿਆਪਕਾਂ ਨੂੰ ਅਣਗੌਲਿਆ ਕਰਨਾ ਨਿੰਦਣਯੋਗ ਹੈ। ਚੁੱਘ ਨੇ ਕਿਹਾ ਕਿ ਅਧਿਆਪਕ ਰਾਜ ਦੇ ਸਾਰੇ ਹਿੱਸਿਆਂ ਵਿਚ ਨੌਕਰੀਆਂ ਅਤੇ ਆਪਣੇ ਮਿਹਨਤਾਨੇ ਲਈ ਪ੍ਰਦਰਸ਼ਨ ਕਰ ਰਹੇ ਹਨ ਪਰ ਕੈਪਟਨ ਦੀ ਗੂੰਗੀ ਬੋਲੀ ਸਰਕਾਰ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਸਰਕ ਰਹੀ।


Bharat Thapa

Content Editor

Related News