ਪਟਵਾਰੀ, ਕਾਨੂੰਨਗੋ ਤੇ ਡੀ. ਸੀ. ਦਫ਼ਤਰ ਦੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਦੀ ਦੋ ਟੁੱਕ ’ਚ ਸਖ਼ਤ ਚਿਤਾਵਨੀ

Wednesday, Aug 30, 2023 - 06:41 PM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਆਉਣ ਵਾਲੇ ਦਿਨਾਂ ਵਿਚ ਕਲਮ ਛੋੜ ਹੜਤਾਲ ਕਰਨ ਵਾਲੇ ਪਟਵਾਰੀ, ਕਾਨੂੰਨਗੋ ਅਤੇ ਡੀ. ਸੀ. ਦਫ਼ਤਰ ਦੇ ਕਰਮਚਾਰੀਆਂ ਨੂੰ ਦੋ ਟੁੱਕ ਸ਼ਬਦਾਂ ਵਿਚ ਸਖ਼ਤ ਚਿਤਾਵਨੀ ਦਿੱਤੀ ਹੈ। ਮੁੱਖ ਮੰਤਰੀ ਨੇ ਸਖ਼ਤ ਲਹਿਜ਼ੇ ’ਚ ਆਖਿਆ ਹੈ ਕਿ ਜਾਣਕਾਰੀ ਮੁਤਾਬਕ ਪਟਵਾਰੀ, ਕਾਨੂੰਨਗੋ ਕਿਸੇ ਰਿਸ਼ਵਤ ਮਾਮਲੇ ’ਚ ਫਸੇ ਆਪਣੇ ਇਕ ਸਾਥੀ ਦੇ ਹੱਕ ਵਿਚ ਅਤੇ ਡੀ. ਸੀ. ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ’ਚ ਕਲਮ ਛੋੜ ਹੜਤਾਲ ਕਰਨਗੇ। ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ ਹੜਤਾਲ ਕਰੋ ਪਰ ਬਾਅਦ ਵਿਚ ਕਲਮ ਥੋਡੇ ਹੱਥਾਂ ’ਚ ਦੇਣੀ ਹੈ ਜਾਂ ਨਹੀਂ ਇਹ ਫ਼ੈਸਲਾ ਸਰਕਾਰ ਕਰੇਗੀ।

ਇਹ ਵੀ ਪੜ੍ਹੋ : ਨਕੋਦਰ ’ਚ ਰੂਹ ਕੰਬਾਊ ਵਾਰਦਾਤ, ਕੈਨੇਡਾ ਤੋਂ ਆਏ ਪੁੱਤ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਪਿਓ

PunjabKesari

ਮੁੱਖ ਮੰਤਰੀ ਨੇ ਆਖਿਆ ਹੈ ਕਿ ਸਾਡੇ ਕੋਲ ਬਹੁਤ ਪੜ੍ਹੇ ਲਿਖੇ ਬੇਰੋਜ਼ਗਾਰ ਮੌਜੂਦ ਹਨ, ਜਿਹੜੇ ਤੁਹਾਡੇ ਵਾਲੀਆਂ ਕਲਮਾਂ ਫੜਣ ਨੂੰ ਤਿਆਰ ਬੈਠੇ ਹਨ। ਪੰਜਾਬ ਦੇ ਲੋਕਾਂ ਦੀ ਖੱਜਲ-ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਸਾਫ ਆਖਿਆ ਹੈ ਕਿ ਜੇਕਰ ਪਟਵਾਰੀ, ਕਾਨੂੰਨਗੋ, ਡੀ. ਸੀ. ਦਫਤਰ ਦੇ ਕਰਮਚਾਰੀ ਕਲਮ ਛੋੜ ਹੜਤਾਲ ਕਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਸਰਕਾਰ ਸਖ਼ਤ ਰੁਖ਼ ਅਖਤਿਆਰ ਕਰੇਗੀ। 

ਇਹ ਵੀ ਪੜ੍ਹੋ : ਪਿਆਰ ਪ੍ਰਵਾਨ ਨਾ ਚੜ੍ਹਦਾ ਦੇਖ ਚਾਰ ਭੈਣਾਂ ਦੇ ਇਕਲੌਤੇ ਭਰਾ ਨੇ ਔਰਤ ਸਮੇਤ ਸਰੋਵਰ ’ਚ ਮਾਰੀ ਛਾਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News