ਮੁੱਖ ਮੰਤਰੀ ਭਗਵੰਤ ਮਾਨ ਨੇ ਮਰਹੂਮ ਗਾਇਕ ਸੁਰਿੰਦਰ ਛਿੰਦਾ ਦੇ ਪਰਿਵਾਰ ਨਾਲ ਦੁੱਖ ਵੰਡਾਇਆ
Tuesday, Aug 01, 2023 - 07:09 PM (IST)
ਲੁਧਿਆਣਾ (ਮੁੱਲਾਂਪੁਰੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ ਦੇ ਚਲਦੇ ਸ਼੍ਰੋਮਣੀ ਗਾਇਕ ਸਵ.ਸੁਰਿੰਦਰ ਛਿੰਦਾ ਦੀ ਹੋਏ ਬੇਵਕ ਦਿਹਾਂਤ ’ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਪੁੱਜੇ। ਜਿੱਥੇ ਉਨ੍ਹਾਂ ਦੇ ਨਾਲ ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਮੈਡਮ ਸੁਰਭੀ ਮਲਿਕ ਅਤੇ ਹੋਰ ਅਧਿਕਾਰੀ ਮੌਜੂਦ ਸਨ। ਭਗਵੰਤ ਮਾਨ ਨੇ ਸਵ.ਸੁਰਿੰਦਰ ਛਿੰਦਾ ਦੀ ਧਰਮਪਤਨੀ ਜੋਗਿੰਦਰ ਕੌਰ ਅਤੇ ਮਾਤਾ ਵਿੱਦਿਆਵਤੀ ਤੇ ਉਨ੍ਹਾਂ ਦੇ ਸਪੁੱਤਰਾਂ ਮਨਜਿੰਦਰ ਸਿੰਘ ਮਨੀ ਅਤੇ ਸਿਰਮਨ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਭਗਵੰਤ ਮਾਨ ਨੇ ਪਰਿਵਾਰ ਨਾਲ ਸਵ.ਸੁਰਿੰਦਰ ਛਿੰਦਾ ਨਾਲ ਬਿਤਾਏ ਪਲਾਂ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਹ ਪੰਜਾਬ ਦੀ ਦਮਦਾਰ ਆਵਾਜ਼ ਦੇ ਮਾਲਕ ਸਨ। ਉਨ੍ਹਾਂ ਕਿਹਾ ਕਿ ਸਵ.ਸੁਰਿੰਦਰ ਛਿੰਦਾ ਨੇ ਜੋ ਗਾਇਆ ਖੁੱਭ ਕੇ ਗਾਇਆ। ਮੈਨੂੰ ਉਨ੍ਹਾਂ ਨਾਲ ਗਾਉਣ ਦਾ ਵੀ ਸੁਭਾਗ ਪ੍ਰਾਪਤ ਹੈ।
ਉਨ੍ਹਾਂ ਦੇ ਗਾਏ ਗੀਤ ‘ਉੱਚਾ ਬੁਰਜ ਲਾਹੌਰ ਦਾ’, ‘ਜਿਊਣਾ ਮੋੜ’ ਅਤੇ ਹੋਰ ਗੀਤ ਅਮਰ ਹੋ ਗਏ। ਉਨ੍ਹਾਂ ਕਿਹਾ ਕਿ ਸਵ.ਛਿੰਦਾ ਦੇ ਵਿਛੋੜੇ ਨਾਲ ਨਿਜੀ ਸਦਮਾ ਲੱਗਾ ਹੈ। ਉਨ੍ਹਾਂ ਪਰਿਵਾਰ ਨੂੰ ਮਾਲੀ ਮਦਦ ਅਤੇ ਹਸਪਤਾਲ ਦੇ ਇਲਾਜ ਖ਼ਰਚੇ ਲਈ ਵੱਡੀ ਹਾਮੀ ਭਰੀ ਹੈ।
ਇਹ ਵੀ ਪੜ੍ਹੋ : ਮਸ਼ਹੂਰ ਪੰਜਾਬੀ ਕਲਾਕਾਰ ਦੇ ਦੋਸਤ ਰਣਬੀਰ ਸਿੰਘ ਬਾਠ ਦੇ ਘਰ ਐੱਨ. ਆਈ. ਏ. ਵੱਲੋਂ ਛਾਪੇਮਾਰੀ
ਦੱਸ ਦਈਏ ਕਿ ਸੁਰਿੰਦਰ ਛਿੰਦਾ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਦਾ ਇਲਾਜ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ’ਚ ਚੱਲ ਰਿਹਾ ਸੀ। ਸੁਰਿੰਦਰ ਛਿੰਦਾ ਕਿਡਨੀ ਦੀ ਸਮੱਸਿਆ ਨਾਲ ਜੂਝ ਰਹੇ ਸਨ। 80-90 ਦੇ ਦਹਾਕੇ 'ਚ ਸੁਰਿੰਦਰ ਛਿੰਦਾ ਨੇ ਆਪਣੀ ਮਿਹਨਤ ਸਦਕਾ ਉਹ ਮੁਕਾਮ ਹਾਸਲ ਕੀਤਾ, ਜਿਸ ਨੂੰ ਪਾਉਣ ਲਈ ਉਨ੍ਹਾਂ ਨੂੰ ਇਕ ਲੰਬਾ ਸੰਘਰਸ਼ ਕਰਨਾ ਪਿਆ। ਸੁਰਿੰਦਰ ਛਿੰਦਾ ਨੇ ਆਪਣੀ ਮਿਹਨਤ ਸਦਕਾ 'ਪੰਜਾਬੀ ਸੰਗੀਤ ਜਗਤ' ਨੂੰ ਨਵੀਆਂ ਬੁਲੰਦੀਆਂ 'ਤੇ ਪਹੁੰਚਾਇਆ ਅਤੇ ਆਪਣੇ ਗੀਤਾਂ ਰਾਹੀਂ ਪੰਜਾਬੀ ਸਭਿਆਚਾਰ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਬਹੁਤ ਵੱਡਾ ਯੋਗਦਾਨ ਪਾਇਆ। ਮਸ਼ਹੂਰ ਗਾਇਕ ਸੁਰਿੰਦਰ ਪਾਲ ਧੰਮੀ, ਜਿਨ੍ਹਾਂ ਨੂੰ ਅਸੀਂ ਸੁਰਿੰਦਰ ਛਿੰਦਾ ਵਜੋਂ ਜਾਣਦੇ ਹਾਂ। ਉਨ੍ਹਾਂ ਦਾ ਜਨਮ 20 ਮਈ 1953 ਨੂੰ ਪਿੰਡ ਚੋਟੀ ਈਯਾਲੀ, ਜ਼ਿਲ੍ਹਾ ਲੁਧਿਆਣਾ, ਪੰਜਾਬ 'ਚ ਹੋਇਆ ਸੀ।
ਸੁਰਿੰਦਰ ਛਿੰਦਾ ਦਾ ਜਨਮ ਸੁਰਿੰਦਰ ਪਾਲ ਧਾਮ ਦਾ ਜਨਮ ਇੱਕ ਰਾਮਗੜ੍ਹੀਆ ਪਰਿਵਾਰ 'ਚ ਹੋਇਆ ਸੀ। ਦੱਸਣਯੋਗ ਹੈ ਕਿ ਪੰਜਾਬੀ ਸੰਗੀਤ ਜਗਤ 'ਚ ਆਉਣ ਤੋਂ ਪਹਿਲਾਂ ਛਿੰਦਾ ਸਰੂਪ ਮਕੈਨੀਕਲ ਵਰਕਸ 'ਚ ਨੌਕਰੀ ਕਰਦੇ ਸਨ। ਉਨ੍ਹਾਂ ਨੇ ਸਾਲ 1981 'ਚ 'ਪੁੱਤ ਜੱਟਾਂ ਦੇ ਬੁਲਾਉਂਦੇ ਬੱਕਰੇ' ਗੀਤ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਕਦਮ ਰੱਖਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਕਦੇ ਵਾਪਸ ਮੁੜ ਕੇ ਨਹੀਂ ਦੇਖਿਆ।
ਇਹ ਵੀ ਪੜ੍ਹੋ : ਕੈਨੇਡਾ ’ਚ ਪੰਜਾਬੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਸਟੈਟਿਸਟਿਕਸ ਦੀ ਰਿਪੋਰਟ ਨੇ ਵਧਾਈ ਚਿੰਤਾ\
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8