ਦਿੱਲੀ ਹਵਾਈ ਅੱਡੇ ''ਤੇ ਕਸਟਮ ਵਿਭਾਗ ਵੱਲੋਂ ਕੱਟੇ ਗਏ ਚਲਾਨ ਦੀ ਰਸੀਦ ਜਨਤਕ ਕਰਨ ਮੁੱਖ ਮੰਤਰੀ : ਅਨਿਲ ਸਰੀਨ

Saturday, Oct 24, 2026 - 02:56 AM (IST)

ਦਿੱਲੀ ਹਵਾਈ ਅੱਡੇ ''ਤੇ ਕਸਟਮ ਵਿਭਾਗ ਵੱਲੋਂ ਕੱਟੇ ਗਏ ਚਲਾਨ ਦੀ ਰਸੀਦ ਜਨਤਕ ਕਰਨ ਮੁੱਖ ਮੰਤਰੀ : ਅਨਿਲ ਸਰੀਨ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੱਧਾ ਸਵਾਲ ਪੁੱਛਿਆ ਹੈ ਕਿ ਦਿੱਲੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਵੱਲੋਂ ਉਨ੍ਹਾਂ 'ਤੇ 50,000 ਰੁਪਏ ਦਾ ਜੁਰਮਾਨਾ ਕਿਉਂ ਲਗਾਇਆ ਗਿਆ ਸੀ, ਇਸ ਬਾਰੇ ਖੁਲਾਸਾ ਕੀਤਾ ਜਾਵੇ। ਉਨ੍ਹਾਂ ਪੁੱਛਿਆ ਕਿ ਮੁੱਖ ਮੰਤਰੀ ਵਿਦੇਸ਼ ਤੋਂ ਅਜਿਹੀ ਕਿਹੜੀ ਚੀਜ਼ ਲੈ ਕੇ ਆਏ ਸਨ, ਜਿਸ ਕਾਰਨ ਕਸਟਮ ਵਿਭਾਗ ਨੂੰ ਅਜਿਹੀ ਕਾਰਵਾਈ ਕਰਨੀ ਪਈ? ਇਸ ਲਈ ਜੁਰਮਾਨੇ ਦੀ ਰਸੀਦ ਜਨਤਕ ਕੀਤੀ ਜਾਣੀ ਚਾਹੀਦੀ ਹੈ।

ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਗੱਲਬਾਤ ਕਰਦਿਆਂ ਅਨਿਲ ਸਰੀਨ ਨੇ ਕਿਹਾ ਕਿ ਮੁੱਖ ਮੰਤਰੀ ਇਹ ਦਾਅਵਾ ਕਰਕੇ ਜਵਾਬਦੇਹੀ ਤੋਂ ਨਹੀਂ ਬਚ ਸਕਦੇ ਕਿ ਦਿੱਲੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਦੇ ਮੁਖੀ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਭਰਾ ਹਨ। ਉਨ੍ਹਾਂ ਨੇ ਇਸ ਦਾਅਵੇ ਨੂੰ ਬੇਤੁਕਾ ਦੱਸਦਿਆਂ ਖਾਰਜ ਕਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਝੂਠੇ ਦੋਸ਼ ਲਗਾ ਕੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਮੁੱਖ ਮੰਤਰੀ ਨੂੰ ਪਹਿਲਾਂ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕਿਹੜੀਆਂ ਚੀਜ਼ਾਂ ਕਾਰਨ ਉਨ੍ਹਾਂ ਨੂੰ ਦਿੱਲੀ ਹਵਾਈ ਅੱਡੇ 'ਤੇ ਰੋਕਿਆ ਗਿਆ ਸੀ ਅਤੇ ਕਸਟਮ ਵਿਭਾਗ ਨੇ ਉਨ੍ਹਾਂ 'ਤੇ ਜੁਰਮਾਨਾ ਕਿਉਂ ਲਗਾਇਆ। ਉਨ੍ਹਾਂ ਕਿਹਾ ਕਿ ਕੋਈ ਵੀ ਦੋਸ਼ ਲਗਾਉਣ ਤੋਂ ਪਹਿਲਾਂ ਮੁੱਖ ਮੰਤਰੀ ਨੂੰ ਪੂਰੇ ਮਾਮਲੇ ਦੀ ਸੱਚਾਈ ਜਨਤਾ ਦੇ ਸਾਹਮਣੇ ਰੱਖਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਸਬਜ਼ੀ ਮੰਡੀ ਤੋਂ ਵਾਪਸ ਆ ਰਹੀ ਬਾਈਕ ਸਵਾਰ ਔਰਤ ਨੂੰ ਅਣਪਛਾਤੇ ਵਾਹਨ ਨੇ ਕੁਚਲਿਆ, ਮੌਤ

ਅਨਿਲ ਸਰੀਨ ਨੇ ਦੱਸਿਆ ਕਿ ਸੁਰੱਖਿਆ ਅਤੇ ਕਸਟਮ ਪ੍ਰਕਿਰਿਆਵਾਂ ਦੇ ਹਿੱਸੇ ਵਜੋਂ ਦਿੱਲੀ ਹਵਾਈ ਅੱਡੇ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਦੀ ਨਿਯਮਤ ਤੌਰ 'ਤੇ ਜਾਂਚ ਕੀਤੀ ਜਾਂਦੀ ਹੈ। ਭਾਵੇਂ ਪ੍ਰੋਟੋਕੋਲ ਤਹਿਤ ਮੁੱਖ ਮੰਤਰੀ ਨੂੰ ਅਜਿਹੀ ਜਾਂਚ ਤੋਂ ਛੋਟ ਮਿਲ ਸਕਦੀ ਹੈ, ਪਰ ਉਨ੍ਹਾਂ ਦੇ ਸਾਮਾਨ ਨੂੰ ਅਜਿਹੀ ਕੋਈ ਛੋਟ ਨਹੀਂ ਮਿਲਦੀ ਅਤੇ ਨਾ ਹੀ ਇਹ ਛੋਟ ਉਨ੍ਹਾਂ ਨਾਲ ਸਫ਼ਰ ਕਰਨ ਵਾਲਿਆਂ 'ਤੇ ਲਾਗੂ ਹੁੰਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਸਟਮ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਨੂੰ ਸਿਆਸੀ ਰੰਗਤ ਦੇਣ ਦੀ ਕੋਸ਼ਿਸ਼ ਕਰ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News