ਮੁੱਖ ਮੰਤਰੀ ਨੇ ਸੂਬੇ ਨੂੰ ਤਰੱਕੀ ਦੀਆਂ ਰਾਹਾਂ ''ਤੇ ਲਿਆ ਕੇ ਵਿਰੋਧੀਆਂ ਦੇ ਮੂੰਹ ਬੰਦ ਕੀਤੇ : ਧੁੰਨਾ

Sunday, Jun 10, 2018 - 06:27 AM (IST)

ਅੰਮ੍ਰਿਤਸਰ,   (ਛੀਨਾ)-  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਮਦਨ ਦੇ ਨਵੇਂ ਵਸੀਲੇ ਪੈਦਾ ਕਰਕੇ ਸੂਬੇ ਦੀ ਵਿੱਤੀ ਹਾਲਤ ਸੁਧਾਰਨ ਦੇ ਨਾਲ-ਨਾਲ ਸੂਬੇ ਦੇ ਲੋਕਾਂ ਦੀ ਭਲਾਈ ਵਾਸਤੇ ਉਹ ਸਭ ਇਤਿਹਾਸਕ ਕਾਰਜ ਕੀਤੇ ਜਾ ਰਹੇ ਹਨ ਜਿੰਨ੍ਹਾਂ ਦੇ ਬਾਰੇ 'ਚ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਪਿਛਲੇ 10 ਸਾਲਾਂ ਦੇ ਕਾਰਜਕਾਲ ਦੌਰਾਨ ਕਦੇ ਸੋਚਿਆ ਵੀ ਨਹੀੰ ਸੀ। ਇਹ ਵਿਚਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਪ੍ਰਗਟ ਸਿੰਘ ਧੁੰਨਾ ਨੇ ਅੱਜ ਹਲਕਾ ਦੱਖਣੀ ਅਧੀਨ ਪੈਂਦੀ ਵਾਰਡ ਨੰ.63 ਦੇ ਨਿਵਾਸੀਆਂ ਦੀਆਂ ਮੰਗਾਂ ਤੇ ਮੁਸ਼ਕਲਾਂ ਸੁਣਨ ਉਪਰੰਤ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਖਜ਼ਾਨਾ ਖਾਲੀ ਕਰਕੇ ਗਠਜੋੜ ਲੀਡਰ ਸਮਝਦੇ ਸਨ ਕਿ ਕੈਪਟਨ ਅਮਰਿੰਦਰ ਸਿੰਘ ਲਈ ਸਰਕਾਰ ਚਲਾਉਣੀ ਬੇਹੱਦ ਔਖੀ ਹੋ ਜਾਵੇਗੀ ਤੇ ਉਨ੍ਹਾਂ ਨੂੰ ਲੋਕਾਂ ਦੇ ਭਾਰੀ ਗੁੱਸੇ ਦਾ ਸ਼ਿਕਾਰ ਹੋਣਾ ਪਵੇਗਾ ਪਰ ਮੁੱਖ ਮੰਤਰੀ ਨੇ ਆਪਣੀ ਦੂਰ-ਅੰਦੇਸ਼ੀ ਸੋਚ ਸਦਕਾ ਪੰਜਾਬ ਨੂੰ ਤਰੱਕੀ ਦਾਂ ਰਾਹਾਂ 'ਤੇ ਲਿਆ ਕੇ ਵਿਰੋਧੀਆਂ ਦੇ ਮੂੰਹ ਬੰਦ ਕਰ ਦਿੱਤੇ ਹਨ। ਸ. ਧੁੰਨਾ ਨੇ ਕਿਹਾ ਕਿ ਅਜੇ ਤਾਂ ਸਿਰਫ 1 ਸਾਲ ਦੇ ਕਰੀਬ ਹੀ ਸਮਾਂ ਬੀਤਿਆ ਹੈ ਤੇ ਕੈਪਟਨ ਸਰਕਾਰ ਦੇ ਕੰਮਾਂ ਨੂੰ ਦੇਖ ਵਿਰੋਧੀਆਂ ਨੇ ਮੂੰਹ 'ਚ ਉਗਲਾਂ ਪਾ ਲਈਆਂ ਹਨ ਪਰ ਲੋਕ ਭਲਾਈ ਦੇ ਜਿਹੜੇ ਕੰਮ ਆਉਣ ਵਾਲੇ ਸਮੇਂ 'ਚ ਸਰਕਾਰ ਕਰਨ ਜਾ ਰਹੀ ਹੈ ਉਨ੍ਹਾਂ ਕੰਮਾਂ ਨੂੰ ਦੇਖ ਵਿਰੋਧੀਆਂ ਦੀਆਂ ਨੀਦਾਂ ਉਡ ਜਾਣਗੀਆਂ। ਉਨ੍ਹਾਂ ਆਖੀਰ 'ਚ ਕਿਹਾ ਕਿ ਹਲਕਾ ਦੱਖਣੀ ਦੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੀ ਸੁਚੱਜੀ ਅਗਵਾਈ ਹੇਠ ਵਾਰਡ ਨੰ.63 'ਚ ਲੋਕਾਂ ਦੇ ਚਿਰਾਂ ਤੋਂ ਲਟਕਦੇ ਆ ਰਹੇ ਸਭ ਮਸਲੇ ਹੱਲ ਕੀਤੇ ਜਾਣਗੇ। ਇਸ ਸਮੇਂ ਲਖਵਿੰਦਰ ਸਿੰਘ, ਸਿਮਰਨਜੀਤ ਸਿੰਘ, ਕਸ਼ਮੀਰੀ ਲਾਲ, ਹਰਜਿੰਦਰ ਸਿੰਘ ਤੇ ਹੋਰ ਵੀ ਹਾਜ਼ਰ ਸਨ। 
ਰੰਜਿਸ਼ਨ ਹਮਲਾ ਕਰ ਕੇ ਭਰਾ ਨੂੰ ਕੀਤਾ ਜ਼ਖਮੀ
ਅੰਮ੍ਰਿਤਸਰ, 9 ਜੂਨ (ਸੰਜੀਵ)- ਰੰਜਿਸ਼ਨ ਹਮਲਾ ਕਰ ਕੇ ਭਰਾ ਨੂੰ ਜ਼ਖਮੀ ਕਰਨ ਦੇ ਦੋਸ਼ ’ਚ ਥਾਣਾ ਕੋਤਵਾਲੀ ਦੀ ਪੁਲਸ ਨੇ ਤੇਜਿੰਦਰ ਕੁਮਾਰ ਵਾਸੀ ਕੱਟਡ਼ਾ ਬੱਘੀਅਾਂ ਵਿਰੁੱਧ ਕੇਸ ਦਰਜ ਕੀਤਾ ਹੈ। ਗਰੀਸ਼ ਕੁਮਾਰ ਨੇ ਦੱਸਿਆ ਕਿ ਉਹ ਮੋਕਸ਼  ਹਾਰਡਵੇਅਰ ਦੇ ਨਾਂ ’ਤੇ ਦੁਕਾਨ ਕਰਦਾ ਹੈ ਅਤੇ ਉਸ ਦੀ ਦੁਕਾਨ ਅੱਗੇ ਉਸ ਦੇ ਭਰਾ ਤੇਜਿੰਦਰ ਕੁਮਾਰ ਦੀ ਹਾਰਡਵੇਅਰ ਦੀ ਦੁਕਾਨ ਹੈ। ਬੀਤੇ ਦਿਨ ਉਹ ਦੁਕਾਨ ਅੱਗੇ ਫਰਸ਼ ਪਾ ਰਿਹਾ ਸੀ ਕਿ ਉਸ ਦਾ ਭਰਾ ਆ ਕੇ ਗਾਲੀ-ਗਲੋਚ ਕਰਨ ਲੱਗਾ। ਜਦੋਂ ਉਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀ ਨੇ ਪੇਚਕਸ ਨਾਲ ਹਮਲਾ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
 


Related News