ਜ਼ਹਿਰੀਲੀ ਸ਼ਰਾਬ ਮਾਮਲੇ ''ਚ ਮੁੱਖ ਮੰਤਰੀ ਦਾ ਸਿਸਵਾਂ ਫਾਰਮ ਹਾਊਸ ਘੇਰਾਂਗੇ : ਭਗਵੰਤ ਮਾਨ
Tuesday, Aug 04, 2020 - 01:31 AM (IST)

ਚੰਡੀਗੜ੍ਹ, (ਅਸ਼ਵਨੀ)- ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਆਮ ਆਦਮੀ ਪਾਰਟੀ ਹੁਣ ਸਿੱਧੇ ਮੁੱਖ ਮੰਤਰੀ ਨੂੰ ਘੇਰਣ ਦੀ ਤਿਆਰੀ ਵਿਚ ਹੈ। ‘ਆਪ’ ਸੰਸਦ ਮੈਂਬਰ ਭਗਵੰਤ ਮਾਨ 4 ਅਗਸਤ ਨੂੰ ਨੇਤਾ ਵਿਰੋਧੀ ਧਿਰ ਹਰਪਾਲ ਸਿੰਘ ਚੀਮਾ ਤੋਂ ਇਲਾਵਾ 11 ਵਿਧਾਇਕਾਂ ਨਾਲ ਉਹ ਸਵੇਰੇ 11 ਵਜੇ ਮੁੱਖ ਮੰਤਰੀ ਦੇ ਸਿਸਵਾਂ ਸਥਿਤ ਫਾਰਮ ਹਾਊਸ ਦਾ ਘਿਰਾਓ ਕਰਨਗੇ।
ਭਗਵੰਤ ਮਾਨ ਨੇ ਇਸ ਸਬੰਧ ਵਿਚ ਇਕ ਵੀਡੀਓ ਸੰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਹਾਹਾਕਾਰ ਮੱਚਿਆ ਹੋਇਆ ਹੈ। ਲੋਕ ਬਹੁਤ ਦੁਖੀ ਹਨ। ਸਰਕਾਰੀ ਪੱਧਰ ’ਤੇ ਨਿਤ ਨਵੇਂ ਘੋਟਾਲੇ ਸਾਹਮਣੇ ਆ ਰਹੇ ਹਨ। ਜ਼ਹਿਰੀਲੀ ਸ਼ਰਾਬ ਪੀਣ ਨਾਲ 100 ਤੋਂ ਜ਼ਿਆਦਾ ਮੌਤਾਂ ਹੋ ਜਾਂਦੀਆਂ ਹਨ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਫਾਰਮ ਹਾਊਸ ਤੋਂ ਬਾਹਰ ਨਹੀਂ ਨਿਕਲ ਰਹੇ। ਇਸ ਲਈ ਹੁਣ ਆਮ ਆਦਮੀ ਪਾਰਟੀ 4 ਅਗਸਤ ਨੂੰ ਸਿਸਵਾਂ ਫਾਰਮ ਦਾ ਘਿਰਾਓ ਕਰੇਗੀ। ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਕਿ ਕਿਉਂਕਿ ਮੁੱਖ ਮੰਤਰੀ ਪਿਛਲੇ ਲੰਬੇ ਸਮੇਂ ਤੋਂ ਆਪਣੀ ਸਰਕਾਰੀ ਰਿਹਾਇਸ਼ ’ਤੇ ਨਹੀਂ ਰਹਿ ਰਹੇ ਹਨ। ਇਸ ਲਈ ਆਮ ਆਦਮੀ ਪਾਰਟੀ ਦੇ 11 ਵਿਧਾਇਕ ਸਿਸਵਾਂ ਫਾਰਮ ਵਲ ਕੂਚ ਕਰਨਗੇ।