ਮੰਤਰੀ ਸਿੰਗਲਾ ਦੇ ਮਾਮਲੇ ’ਚ ਸੁਤੰਤਰ ਜਾਂਚ ਦਾ ਹੁਕਮ ਦੇਣ ਮੁੱਖ ਮੰਤਰੀ : ਮਹੇਸ਼ਇੰਦਰ ਗਰੇਵਾਲ

Wednesday, May 25, 2022 - 12:03 PM (IST)

ਮੰਤਰੀ ਸਿੰਗਲਾ ਦੇ ਮਾਮਲੇ ’ਚ ਸੁਤੰਤਰ ਜਾਂਚ ਦਾ ਹੁਕਮ ਦੇਣ ਮੁੱਖ ਮੰਤਰੀ : ਮਹੇਸ਼ਇੰਦਰ ਗਰੇਵਾਲ

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਆਮ ਆਦਮੀ ਪਾਰਟੀ ਮੰਤਰੀ ਵਿਜੈ ਸਿੰਗਲਾ ਨੂੰ ਬਰਖ਼ਾਸਤ ਕਰਕੇ ਧਿਆਨ ਹਟਾਉਣ ਦੀ ਬਜਾਏ ਰਾਜ ਸਭਾ ਲਈ ਨਾਮਜ਼ਦ ਕਰਨ ਦੇ ਬਦਲੇ ਵਿਚ ਕਾਰੋਬਾਰੀਆਂ ਤੋਂ ਲਈ ਗਏ ਕਰੋੜਾਂ ਰੁਪਏ ਦੇ ਦੋਸ਼ਾਂ ਦੀ ਸੀ. ਬੀ. ਆਈ. ਜਾਂਚ ਦਾ ਹੁਕਮ ਦੇਣ। ਪਾਰਟੀ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਬਿਆਨ ਜਾਰੀ ਕਰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਿਧਾਨਸਭਾ ਦੀਆਂ ਟਿਕਟਾਂ ਦੀ ਵਿਕਰੀ ਦੇ ਨਾਲ-ਨਾਲ ਰਾਜ ਸਭਾ ਦੀ ਅਲਾਟਮੈਂਟ ਲਈ ਕਾਰੋਬਾਰੀਆਂ ਤੋਂ 30 ਕਰੋੜ ਰੁਪਏ ਦੀ ਵਸੂਲੀ ਦੇ ਦੋਸ਼ਾਂ ਦੀ ਸੀ.ਬੀ.ਆਈ. ਜਾਂਚ ਦਾ ਹੁਕਮ ਦੇਣ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਮਾਮਲਿਆਂ ਵਿਚ ਕੇਜਰੀਵਾਲ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਭੂਮਿਕਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਸਿਰਫ਼ ਸੀ. ਬੀ. ਆਈ. ਜਾਂਚ ਨਾਲ ਹੀ ਮਾਮਲੇ ਦੀ ਸੱਚਾਈ ਸਾਹਮਣੇ ਆ ਸਕਦੀ।

ਇਹ ਵੀ ਪੜ੍ਹੋ : ਕੀ ਔਰਤਾਂ ਦਾ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਹੋਵੇਗਾ ਬੰਦ? ਜਾਣੋ ਟਰਾਂਸਪੋਰਟ ਮੰਤਰੀ ਭੁੱਲਰ ਦਾ ਬਿਆਨ   

ਦੱਸਣਯੋਗ ਹੈ ਕਿ  ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਹੀ ਕੈਬਨਿਟ ਦੇ ਮੰਤਰੀ ਵਿਜੇ ਸਿੰਗਲਾ ਨੂੰ ਜਿਨ੍ਹਾਂ ਕੋਲ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਸੀ ਨੂੰ ਮੰਤਰੀ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵੀਡੀਓ ਜਾਰੀ ਕਰਕੇ ਦਿੱਤੀ ਹੈ। ਮਾਨ ਨੇ ਕਿਹਾ ਕਿ ਮੇਰੇ ਧਿਆਨ ਵਿਚ ਇਕ ਕੇਸ ਆਇਆ ਹੈ ਕਿ ਮੇਰੀ ਹੀ ਸਰਕਾਰ ਦਾ ਇਕ ਮੰਤਰੀ (ਵਿਜੇ ਸਿੰਗਲਾ) ਹਰ ਟੈਂਡਰ ’ਚੋਂ ਇਕ ਫੀਸਦੀ ਰਿਸ਼ਵਤ ਮੰਗਦਾ ਸੀ, ਇਸ ਕੇਸ ਦਾ ਸਿਰਫ ਮੈਨੂੰ ਹੀ ਪਤਾ ਸੀ ਨਾ ਤਾਂ ਵਿਰੋਧੀ ਇਸ ਬਾਰੇ ਜਾਣਦੇ ਸਨ ਅਤੇ ਨਾ ਹੀ ਮੀਡੀਆ ਨੂੰ ਪਤਾ ਸੀ, ਮੈਂ ਚਾਹੁੰਦਾ ਤਾਂ ਇਸ ਕੇਸ ਨੂੰ ਦੱਬ ਵੀ ਸਕਦਾ ਸੀ ਪਰ ਅਜਿਹਾ ਕਰਕੇ ਮੈਂ ਲੱਖਾਂ ਲੋਕਾਂ ਦਾ ਵਿਸ਼ਵਾਸ ਤੋੜਦਾ। ਉਸ ਮੰਤਰੀ ਖ਼ਿਲਾਫ਼ ਕਾਰਵਾਈ ਕਰਦੇ ਹੋਏ ਉਸ ਨੂੰ ਮੰਤਰੀ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਅਤੇ ਪੁਲਸ ਨੂੰ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਮਾਨ ਨੇ ਕਿਹਾ ਕਿ ਵਿਜੇ ਸਿੰਗਲਾ ਨੇ ਖੁਦ ਵੀ ਆਪਣੀ ਗਲਤੀ ਮੰਨੀ ਹੈ।

ਇਹ ਵੀ ਪੜ੍ਹੋ : ਕਾਂਗਰਸ ਦੀ ਮੁੜ ਉਸਾਰੀ ਕਰ ਕੇ 2027 ਦੀਆਂ ਚੋਣਾਂ 'ਚ ਜਿੱਤ ਹਾਸਲ ਕਰਕੇ ਕਰਾਂਗੇ ਸੱਤਾ 'ਚ ਵਾਪਸੀ- ਰਾਜਾ ਵੜਿੰਗ    

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

Anuradha

Content Editor

Related News