ਪੰਜਾਬ ਵਿਧਾਨ ਸਭਾ ਚੋਣਾਂ : ਨਤੀਜਿਆਂ ਦੌਰਾਨ ਮੌਜੂਦਾ ਸਮੇਤ 3 ਸਾਬਕਾ ਮੁੱਖ ਮੰਤਰੀ ਹਾਰੇ
Thursday, Mar 10, 2022 - 05:28 PM (IST)
ਲੁਧਿਆਣਾ (ਹਿਤੇਸ਼) : ਪੰਜਾਬ 'ਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਹੱਕ 'ਚ ਜੋ ਸੁਨਾਮੀ ਚੱਲੀ ਹੈ, ਉਸ ਦਾ ਸਭ ਤੋਂ ਜ਼ਿਆਦਾ ਅਸਰ ਇਹ ਦੇਖਣ ਨੂੰ ਮਿਲਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋਵੇਂ ਸੀਟਾਂ ਤੋਂ ਚੋਣਾਂ ਹਾਰ ਗਏ ਹਨ। ਇਸੇ ਤਰ੍ਹਾਂ ਹੋਰ ਦਿੱਗਜ਼ਾਂ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ, ਰਾਜਿੰਦਰ ਕੌਰ ਭੱਠਲ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ। ਮਜੀਠੀਆ ਦੀ ਪਤਨੀ ਨੂੰ ਛੱਡ ਕੇ ਸਾਰੇ ਮੌਜੂਦਾ ਅਤੇ ਸਾਬਕਾ ਮੁੱਖ ਮੰਤਰੀਆਂ ਦੇ ਰਿਸ਼ਤੇਦਾਰ ਹਾਰੇ। ਇਨ੍ਹਾਂ ਚੋਣਾਂ 'ਚ ਮੌਜੂਦਾ ਦੇ ਨਾਲ ਸਾਬਕਾ ਮੁੱਖ ਮੰਤਰੀ ਦੇ ਰਿਸ਼ਤੇਦਾਰ ਚੋਣਾਂ ਲੜ ਰਹੇ ਸਨ, ਜਿਨ੍ਹਾਂ 'ਚੋਂ ਬਿਕਰਮ ਮਜੀਠੀਆ ਦੀ ਪਤਨੀ ਨੂੰ ਛੱਡ ਕੇ ਸਾਰੇ ਹਾਰ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਚੋਣ ਨਤੀਜੇ : ਧੂਰੀ ਤੋਂ ਭਗਵੰਤ ਮਾਨ ਵੱਡੇ ਮਾਰਜਨ ਨਾਲ ਜੇਤੂ, ਸਮਰਥਕਾਂ ਵੱਲੋਂ ਪਾਏ ਜਾ ਰਹੇ ਭੰਗੜੇ
ਇਹ ਰਿਸ਼ਤੇਦਾਰ ਲੜ ਰਹੇ ਸਨ ਚੋਣਾਂ
ਚਰਨਜੀਤ ਸਿੰਘ ਚੰਨੀ ਦੇ ਭਰਾ ਮਨੋਹਰ ਸਿੰਘ
ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਸੁਖਬੀਰ ਬਾਦਲ, ਜਵਾਈ ਆਦੇਸ਼ ਪ੍ਰਤਾਪ ਕੈਰੋਂ, ਭਤੀਜਾ ਮਨਪ੍ਰੀਤ ਬਾਦਲ, ਬਿਕਰਮ ਮਜੀਠੀਆ ਅਤੇ ਉਨ੍ਹਾਂ ਦੀ ਪਤਨੀ, ਰਾਜਿੰਦਰ ਕੌਰ ਭੱਠਲ ਦੇ ਜਵਾਈ ਬਿਕਰਮ ਬਾਜਵਾ, ਹਰਚਰਨ ਬਰਾੜ ਦੀ ਨੂੰਹ, ਪ੍ਰਤਾਪ ਸਿੰਘ ਕੈਰੋਂ ਦੇ ਪੋਤੇ ਆਦੇਸ਼ ਪ੍ਰਤਾਪ ਕੈਰੋਂ, ਬੇਅੰਤ ਸਿੰਘ ਦੇ ਪੋਤੇ ਗੁਰਕੀਰਤ ਕੋਟਲੀ ਅਤੇ ਕਰੀਬੀ ਬਿਕਰਮ ਸਿੰਘ ਮੌਫਰ
ਇਹ ਵੀ ਪੜ੍ਹੋ : 25 ਸਾਲਾਂ ਤੋਂ ਲੰਬੀ 'ਚ ਜਿੱਤਦੇ ਆ ਰਹੇ 'ਪ੍ਰਕਾਸ਼ ਸਿੰਘ ਬਾਦਲ' ਬੁਰੀ ਤਰ੍ਹਾਂ ਹਾਰੇ, 'ਆਪ' ਦੇ ਗੁਰਮੀਤ ਖੁੱਡੀਆਂ ਜੇਤੂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ