ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਓਡਿਸ਼ਾ, ਗੋਆ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਨੂੰ 350ਵੇਂ ਸ਼ਹੀਦੀ ਸਮਾਗਮ ’ਚ ਸ਼ਾਮਲ ਹੋਣ ਦਾ ਸੱਦਾ

Friday, Oct 24, 2025 - 11:20 AM (IST)

ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਓਡਿਸ਼ਾ, ਗੋਆ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਨੂੰ 350ਵੇਂ ਸ਼ਹੀਦੀ ਸਮਾਗਮ ’ਚ ਸ਼ਾਮਲ ਹੋਣ ਦਾ ਸੱਦਾ

ਜਲੰਧਰ/ਚੰਡੀਗੜ੍ਹ (ਧਵਨ, ਅੰਕੁਰ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨੇ ਵੀਰਵਾਰ ਭੁਵਨੇਸ਼ਵਰ ਵਿਚ ਓਡਿਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ 9ਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਪੰਜਾਬ ਵਿਚ ਹੋਣ ਵਾਲੇ ਵਿਸ਼ਾਲ ਸਮਾਗਮਾਂ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਭਾਰਤ ਦੇ ਇਤਿਹਾਸ ਦਾ ਇਕ ਮਹੱਤਵਪੂਰਨ ਅਧਿਆਏ ਹੈ, ਜੋ ਬੁਨਿਆਦੀ ਮਨੁੱਖੀ ਕਦਰਾਂ-ਕੀਮਤਾਂ ਦੀ ਰੱਖਿਆ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਿੱਤੀ ਗਈ ਇਹ ਵਿਲੱਖਣ ਕੁਰਬਾਨੀ ਇਕ ਰਾਸ਼ਟਰੀ ਵਿਰਾਸਤ ਹੈ।

ਇਹ ਵੀ ਪੜ੍ਹੋ: ਲਗਾਤਾਰ ਦੂਜੇ ਦਿਨ ਹੁਸ਼ਿਆਰਪੁਰ ਜ਼ਿਲ੍ਹੇ 'ਚ ਵੱਡਾ ਐਨਕਾਊਂਟਰ! ਚੱਲੀਆਂ ਤਾਬੜਤੋੜ ਗੋਲ਼ੀਆਂ

ਇਸੇ ਤਰ੍ਹਾਂ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਖੁੱਡੀਆਂ ਅਤੇ ਸੰਜੀਵ ਅਰੋੜਾ ਨੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਰੋਹ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ। ਪੰਜਾਬ ਦੇ ਕੈਬਨਿਟ ਮੰਤਰੀਆਂ ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਬਲਬੀਰ ਸਿੰਘ ਨੇ ਵੀ ਅੱਜ ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਗੁਰੂ ਜੀ ਦੇ ਸ਼ਹੀਦੀ ਦਿਵਸ ਸਮਾਰੋਹ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ ਪੁਲਸ ਵੱਲੋਂ ਪਿਓ-ਪੁੱਤ ਦਾ ਐਨਕਾਊਂਟਰ! ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਇਲਾਕਾ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਮਹੱਤਤਾ ਸਰਹੱਦਾਂ ਤੋਂ ਪਾਰ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਮਨੁੱਖਤਾ, ਆਜ਼ਾਦੀ ਅਤੇ ਨਿਆਂ ਦੀ ਰੱਖਿਆ ਦੀ ਪ੍ਰਤੀਕ ਹੈ। ਉਨ੍ਹਾਂ ਨੇ ਇਸ ਮੌਕੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੂੰ ਸਨਮਾਨਤ ਵੀ ਕੀਤਾ। ਇਸੇ ਤਰ੍ਹਾਂ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਆਯੋਜਿਤ ਕੀਤੇ ਜਾ ਰਹੇ ਪ੍ਰੋਗਰਾਮਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਦੋਵਾਂ ਮੁੱਖ ਮੰਤਰੀਆਂ ਨੇ ਭਰੋਸਾ ਦਿੱਤਾ ਕਿ ਉਹ ਪ੍ਰੋਗਰਾਮਾਂ ਵਿਚ ਸ਼ਾਮਲ ਹੋਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਨੇ ਜਾਰੀ ਕੀਤੀ ਨਵੀਂ ਅਪਡੇਟ, ਅਗਲੇ 4-5 ਦਿਨਾਂ ਤੱਕ...

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News