ਸ੍ਰੀ ਹਰਿਮੰਦਰ ਸਾਹਿਬ ਵਿਖੇ ਭਾਰਤੀ ਫੌਜ ਦੇ ਮੁਖੀ ਜਨਰਲ ਮਨੋਜ ਪਾਂਡੇ ਹੋਏ ਨਤਮਸਤਕ

Sunday, Jun 25, 2023 - 12:42 PM (IST)

ਸ੍ਰੀ ਹਰਿਮੰਦਰ ਸਾਹਿਬ ਵਿਖੇ ਭਾਰਤੀ ਫੌਜ ਦੇ ਮੁਖੀ ਜਨਰਲ ਮਨੋਜ ਪਾਂਡੇ ਹੋਏ ਨਤਮਸਤਕ

ਅੰਮ੍ਰਿਤਸਰ- ਅੱਜ ਸਵੇਰੇ ਭਾਰਤੀ ਫੌਜ ਦੇ ਮੁਖੀ ਜਨਰਲ ਮਨੋਜ ਪਾਂਡੇ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਦੌਰਾਨ ਜਨਰਲ ਮਨੋਜ ਪਾਂਡੇ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ੍ਰੀ ਹਰਿਮੰਦਰ ਸਾਹਿਬ 'ਚ ਮਨੋਜ ਪਾਂਡੇ ਇਕ ਆਮ ਨਾਗਰਿਕ ਵਾਂਗ ਨਜ਼ਰ ਆਏ। 

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਤੇਜ਼ ਗਰਮੀ ਨੇ ਕੱਢੇ ਵੱਟ, ਹੁੰਮਸ ਤੇ ਬਿਜਲੀ ਦੇ ਕੱਟਾਂ ਨੇ ਲੋਕਾਂ ਦਾ ਖ਼ਰਾਬ ਕੀਤਾ ਵੀਕਐਂਡ

ਜਨਰਲ ਮਨੋਜ ਪਾਂਡੇ ਨਾਲ ਉਨ੍ਹਾਂ ਦੀ ਪਤਨੀ ਅਰਚਨਾ ਸਲਪੇਕਾ ਵੀ ਮੌਜੂਦ ਸੀ। ਦੋਹਾਂ ਨੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਅਤੇ ਮਹੱਤਵਪੂਰਨ ਸਥਾਨਾਂ ਬਾਰੇ ਪੂਰੀ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਬਟਾਲਾ 'ਚ ਸ਼ਿਵ ਸੈਨਾ ਆਗੂ ਤੇ ਉਸ ਦੇ ਪੁੱਤ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਾਣਕਾਰੀ ਮੁਤਬਾਕ ਜਨਰਲ ਮਨੋਜ ਪਾਂਡੇ ਦੀ ਅੰਮ੍ਰਿਤਸਰ ਫੇਰੀ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਫ਼ੌਜ ਦੇ ਨਾਲ-ਨਾਲ ਪੰਜਾਬ ਪੁਲਸ ਦੀ ਸੁਰੱਖਿਆ ਵੀ ਉਸ ਨੂੰ ਦਿੱਤੀ ਗਈ ਸੀ। 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News