ਮੁੱਖ ਮੰਤਰੀ ਦੇ ਚੀਫ ਪ੍ਰਿੰਸੀਪਲ ਸਕੱਤਰ ਨੂੰ ਅਹੁਦੇ 'ਤੇ ਰੱਖਣ ਲਈ ਪੰਜਾਬ ਸਰਕਾਰ ਵਲੋਂ ਪਟੀਸ਼ਨ ਦਾਇਰ

02/09/2018 6:24:28 PM

ਚੰਡੀਗੜ੍ਹ : ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦੇ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਨੂੰ ਉਨ੍ਹਾਂ ਦੇ ਅਹੁਦੇ 'ਤੇ ਬਣੇ ਰਹਿਣ ਲਈ ਪੰਜਾਬ-ਹਰਿਆਣਾ ਹਾਈਕੋਰਟ ਵਿਚ ਅਪੀਲ ਦਾਇਰ ਕੀਤੀ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ਦੇ ਸਿੰਗਲ ਬੈਂਚ ਵਲੋਂ ਸੁਰੇਸ਼ ਕੁਮਾਰ ਖਿਲਾਫ ਦਿੱਤੇ ਫੈਸਲੇ ਨੂੰ ਡਬਲ ਬੈਂਸ ਕੋਲ ਚੁਣੌਤੀ ਦਿੱਤੀ ਹੈ।
ਦੱਸਣਯੋਗ ਹੈ ਕਿ ਪਹਿਲਾਂ ਹਾਈਕੋਰਟ ਦਾ ਹੀ ਸਿੰਗਲ ਬੈਂਚ ਨੇ ਸੁਰੇਸ਼ ਕੁਮਾਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ 'ਤੇ ਫੈਸਲਾ ਸੁਣਾ ਚੁੱਕਾ ਹੈ। ਜਿਸ ਵਿਚ ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਸੁਣਵਾਈ ਅਗਲੇ ਹਫਤੇ ਹੋ ਸਕਦੀ ਹੈ।


Related News