ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਪ੍ਰਬੰਧਾਂ ਸਬੰਧੀ ਕੀਤੀ ਬੈਠਕ
Thursday, Dec 31, 2020 - 05:12 PM (IST)
ਅੰਮਿ੍ਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰੀ ਕੰਮ-ਕਾਜ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ | ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਹੈ, ਇਸ ਲਈ ਸੰਗਤਾਂ ਨੂੰ ਇਸ ਤੋਂ ਵੱਡੀਆਂ ਆਸਾਂ ਹਨ | ਉਨ੍ਹਾਂ ਕਿਹਾ ਕਿ ਸੰਸਥਾ ਦੇ ਕੰਮਕਾਜ ਨੂੰ ਹੋਰ ਚੁਸਤ-ਦਰੁਸਤ ਕਰਨ ਲਈ ਸਾਨੂੰ ਸਾਰਿਆਂ ਨੂੰ ਇਕ ਟੀਮ ਦੇ ਮੈਂਬਰ ਬਣ ਕੇ ਕੰਮ ਕਰਨਾ ਚਾਹੀਦਾ ਹੈ | ਉਨ੍ਹਾਂ ਅਧਿਕਾਰੀਆਂ ਨੂੰ ਆਪੋ-ਆਪਣੇ ਮਹਿਕਮੇ ਦੀ ਕਾਰਗੁਜ਼ਾਰੀ ਨੂੰ ਹੋਰ ਤਸਲੀਬਖ਼ਸ਼ ਬਣਾ ਕੇ ਰੋਲ ਮਾਡਲ ਬਣਨ ਲਈ ਕਿਹਾ |
ਇਹ ਵੀ ਪੜ੍ਹੋ : ਕਿਸਾਨਾਂ ਲਈ ਸਾਲ 2020 ਰਿਹਾ ਚੁਣੌਤੀਆਂ ਭਰਿਆ
ਇਕੱਤਰਤਾ ਦੌਰਾਨ ਹਾਜ਼ਰ ਸਮੂਹ ਅਧਿਕਾਰੀਆਂ ਨੇ ਇਕਸੁਰਤਾ 'ਚ ਯਕੀਨ ਦਵਾਇਆ ਕਿ ਉਹ ਸੰਸਥਾ ਪ੍ਰਤੀ ਦਫ਼ਤਰ ਵੱਲੋਂ ਲੱਗੀ ਹਰੇਕ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾਨ ਅਤੇ ਪ੍ਰਤਾਪ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਵਧੀਕ ਸਕੱਤਰ ਸੁਖਮਿੰਦਰ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਤੇਜਿੰਦਰ ਸਿੰਘ ਪੱਡਾ, ਸਿਮਰਜੀਤ ਸਿੰਘ, ਸੁਲੱਖਣ ਸਿੰਘ ਭੰਗਾਲੀ, ਗੁਰਮੀਤ ਸਿੰਘ, ਹਰਜਿੰਦਰ ਸਿੰਘ ਕੈਰੋਂਵਾਲ ਆਦਿ ਮੌਜੂਦ ਸਨ |
ਇਹ ਵੀ ਪੜ੍ਹੋ : ਕਿਸਾਨੀ ਸੰਘਰਸ਼ ਤੋਂ ਬਾਅਦ ਹੀ ਨਵਾਂ ਸਾਲ ਮਨਾਉਣਗੇ 'ਵੈਟਨਰੀ ਇੰਸਪੈਕਟਰ' : ਸੱਚਰ
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।