ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਸਕੱਤਰ ਕੇ.ਏ.ਪੀ. ਸਿਨਹਾ

Sunday, Oct 13, 2024 - 06:22 PM (IST)

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਸਕੱਤਰ ਕੇ.ਏ.ਪੀ. ਸਿਨਹਾ

ਅੰਮ੍ਰਿਤਸਰ- ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨਤਮਸਤਕ ਹੋਏ । ਇਸ ਦੌਰਾਨ ਉਨ੍ਹਾਂ ਨੇ ਇਲਾਹੀ ਕੀਰਤਨ ਸਰਵਣ ਕੀਤਾ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਮੁੱਖ ਸਕੱਤਰ ਸਿਨਹਾ ਨੇ ਕਿਹਾ ਕਿ ਨਵੇਂ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਉਹ ਸ਼ੁਕਰਾਨੇ ਅਤੇ ਸੂਬਾ ਵਾਸੀਆਂ ਦੀ ਸੇਵਾਵਾਂ ਕਰਨ ਲਈ ਗੁਰੂ ਘਰ ਤੋਂ ਆਸ਼ੀਰਵਾਦ ਲੈਣ ਆਏ ਹਨ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਤੋਂ ਆਸ਼ੀਰਵਾਦ ਲਿਆ ਕਿ ਉਹ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰ ਸਕਣ।

ਇਹ ਵੀ ਪੜ੍ਹੋ-  ਜਾਇਦਾਦ ਨੂੰ ਲੈ ਕੇ 2 ਭਰਾਵਾਂ ’ਚ ਤਕਰਾਰ, ਭਰਜਾਈ ਨਾਲ ਕੀਤੀ ਸ਼ਰਮਨਾਕ ਹਰਕਤ

ਇਸ ਤੋਂ ਬਾਅਦ ਉਨ੍ਹਾਂ ਨੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ। ਇਸ ਦੌਰਾਨ ਮੰਦਿਰ ਕਮੇਟੀ ਵੱਲੋਂ ਵੀ ਮੁੱਖ ਸਕੱਤਰ ਨੂੰ ਸਨਮਾਨਤ ਕੀਤਾ  । ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ, ਐੱਸ.ਡੀ.ਐਮ. ਮਨਕੰਵਲ ਸਿੰਘ ਚਹਿਲ ਤੇ ਡੀ.ਸੀ.ਪੀ. ਹਰਪ੍ਰੀਤ ਸਿੰਘ ਮੰਡੇਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਸਵੇਰੇ-ਸ਼ਾਮ ਸੀਤ ਲਹਿਰ ਸ਼ੁਰੂ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News