ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ''ਚ ਮੁੱਖ ਸਕੱਤਰ ਪ੍ਰਤਾਪ ਸਿੰਘ ਮੁਲਤਵੀ

Tuesday, Mar 10, 2026 - 06:29 AM (IST)

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ''ਚ ਮੁੱਖ ਸਕੱਤਰ ਪ੍ਰਤਾਪ ਸਿੰਘ ਮੁਲਤਵੀ

ਅੰਮ੍ਰਿਤਸਰ (ਸਰਬਜੀਤ) : ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਪ੍ਰਤਾਪ ਸਿੰਘ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਘੁਟਾਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਗਈ ਸਬ ਕਮੇਟੀ ਦੀ ਰਿਪੋਰਟ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ : ਪਾਇਲ ਗੋਲੀਬਾਰੀ ਕਾਂਡ: ਮ੍ਰਿਤਕ ਸਤਨਾਮ ਦੀ ਪਤਨੀ ਵੱਲੋਂ ਨਿਰਪੱਖ ਜਾਂਚ ਤੇ ਪਰਿਵਾਰ ਲਈ ਮਦਦ ਦੀ ਅਪੀਲ  

ਸੂਤਰਾਂ ਮੁਤਾਬਕ ਸਕੱਤਰ ਪ੍ਰਤਾਪ ਸਿੰਘ ਵੱਲੋਂ ਜਾਰੀ ਚਿੱਠੀ ਦੇ ਅਧਾਰ ’ਤੇ ਹੀ ਮੈਨੇਜਰ ਗੁਰਦੁਆਰਾ ਅੰਬ ਸਾਹਿਬ ਵੱਲੋਂ ਜ਼ਮੀਨ ਵੇਚੀ ਗਈ ਸੀ। ਦੱਸ ਦਈਏ ਕਿ ਬੀਤੀ 13 ਫਰਵਰੀ ਨੂੰ ਹੀ ਪ੍ਰਤਾਪ ਸਿੰਘ ਦਾ ਤਬਾਦਲਾ ਕੀਤਾ ਗਿਆ ਸੀ ਅਤੇ ਸਬ ਕਮੇਟੀ ਦੀ ਰਿਪੋਰਟ ਤੋਂ ਬਾਅਦ ਉਹਨਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News