ਮੁੱਖ ਸਕੱਤਰ ਸਿਨਹਾ ਤੇ DGP ਯਾਦਵ ਨੇ ਸ਼ਹੀਦੀ ਸਮਾਗਮ ਦੇ ਪ੍ਰਬੰਧਾਂ ਦਾ ਕੀਤਾ ਰੀਵਿਊ, ਦਿੱਤੇ ਸਖ਼ਤ ਹੁਕਮ

Friday, Nov 21, 2025 - 11:18 AM (IST)

ਮੁੱਖ ਸਕੱਤਰ ਸਿਨਹਾ ਤੇ DGP ਯਾਦਵ ਨੇ ਸ਼ਹੀਦੀ ਸਮਾਗਮ ਦੇ ਪ੍ਰਬੰਧਾਂ ਦਾ ਕੀਤਾ ਰੀਵਿਊ, ਦਿੱਤੇ ਸਖ਼ਤ ਹੁਕਮ

ਚੰਡੀਗੜ੍ਹ/ਜਲੰਧਰ (ਅੰਕੁਰ, ਬਿਊਰੋ)-ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਅਤੇ ਡੀ .ਜੀ. ਪੀ. ਗੌਰਵ ਯਾਦਵ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਅਤੇ ਸ਼ਰਧਾਲੂਆਂ ਨੂੰ ਪੂਰੀ ਸਹੂਲਤ ਪ੍ਰਦਾਨ ਕਰਨ ਨੂੰ ਆਪਣੀ ਪਹਿਲ ਬਣਾਉਣ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਸ਼ਹਿਰ 'ਚ 22 ਨਵੰਬਰ ਨੂੰ ਅੱਧੀ ਛੁੱਟੀ ਦਾ ਐਲਾਨ

ਮੁੱਖ ਸਕੱਤਰ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਸਹੂਲਤ ਦੇਣ ਲਈ ਸਰਕਾਰ ਨੇ ਟੈਂਟ ਸਿਟੀ ’ਚ ਲਗਭਗ 10 ਹਜ਼ਾਰ ਸ਼ਰਧਾਲੂਆਂ ਲਈ ਠਹਿਰਨ ਦਾ ਪ੍ਰਬੰਧ ਕੀਤਾ ਹੈ। 500 ਮੁਫ਼ਤ ਈ-ਰਿਕਸ਼ਾ ਅਤੇ ਸ਼ਟਲ ਬੱਸਾਂ ਸ਼ਰਧਾਲੂਆਂ ਨੂੰ ਸਮਾਗਮ ਸਥਾਨਾ ਤੱਕ ਆਉਣ-ਜਾਣ ਦੀ ਸੁਵਿਧਾ ਮੁਹੱਈਆ ਕਰਵਾਉਣਗੀਆਂ। ਵਾਹਨਾਂ ਲਈ 100 ਏਕੜ ’ਚ 30 ਆਧੁਨਿਕ ਪਾਰਕਿੰਗਾਂ ਬਣਾਈਆਂ ਗਈਆਂ ਹਨ।

ਇਹ ਵੀ ਪੜ੍ਹੋ:  ਪੰਜਾਬ 'ਚ Red Alert! DGP ਯਾਦਵ ਨੇ ਪੁਲਸ ਅਫ਼ਸਰਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ

ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਦੌਰਾਨ 8000 ਤੋਂ ਵੱਧ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਜੋ 25 ਵੱਖ-ਵੱਖ ਸੈਕਟਰਾਂ ’ਚ ਨਿਗਰਾਨੀ ਕਰ ਰਹੇ ਹਨ। 500 ਤੋਂ ਵੱਧ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਸਮੂਹ ਇਲਾਕੇ ’ਤੇ ਨਜ਼ਰ ਰੱਖੀ ਜਾਵੇਗੀ। ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਏ. ਡੀ. ਜੀ .ਪੀ. ਨੌਨਿਹਾਲ ਸਿੰਘ ਨਿਭਾਉਣਗੇ।

ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਪੜ੍ਹੋ Latest ਅਪਡੇਟ! ਜਾਣੋ 23 ਨਵੰਬਰ ਤੱਕ ਕਿਹੋ-ਜਿਹਾ ਰਹੇਗਾ ਮੌਸਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News