ਪੰਚਾਇਤੀ ਜ਼ਮੀਨ ਦੇ ਤਬਾਦਲੇ ’ਚ ਹੋਈਆਂ ਬੇਨਿਯਮੀਆਂ ਦਾ ਮੁੱਖ ਸਕੱਤਰ ਨੇ ਸਖ਼ਤ ਨੋਟਿਸ ਲਿਆ, ਦਿੱਤੇ ਇਹ ਹੁਕਮ

08/05/2023 2:45:06 AM

ਚੰਡੀਗੜ੍ਹ (ਬਿਊਰੋ) : ਨਿੱਜੀ ਵਿਅਕਤੀਆਂ ਨੂੰ 100 ਏਕੜ ਪੰਚਾਇਤੀ ਜ਼ਮੀਨ ਤਬਦੀਲ ਕਰਨ ’ਚ ਹੋਈਆਂ ਬੇਨਿਯਮੀਆਂ ਦਾ ਸਖ਼ਤੀ ਨਾਲ ਨੋਟਿਸ ਲੈਂਦਿਆਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਵਿੱਤ ਕਮਿਸ਼ਨਰ, ਪੇਂਡੂ ਵਿਕਾਸ ਤੇ ਪੰਚਾਇਤਾਂ ਨੂੰ ਹਦਾਇਤ ਕੀਤੀ ਹੈ ਕਿ ਸੇਵਾਮੁਕਤ ਡੀ. ਡੀ. ਪੀ. ਓ. ਕੁਲਦੀਪ ਸਿੰਘ ਅਤੇ 27-2-2023 ਦੇ ਉਸ (ਕੁਲਦੀਪ ਸਿੰਘ) ਵੱਲੋਂ ਦਿੱਤੇ ਹੁਕਮਾਂ ’ਤੇ ਹੋਰ ਲਾਭਪਾਤਰੀਆ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਆਈ.ਪੀ. ਸੀ. ਦੀਆਂ ਹੋਰ ਸਬੰਧਤ ਧਾਰਾਵਾਂ ਤਹਿਤ ਐੱਫ.ਆਈ.ਆਰ. ਦਰਜ ਕੀਤੀ ਜਾਵੇ।

ਇਹ ਖ਼ਬਰ ਵੀ ਪੜ੍ਹੋ : ਹੈੱਡਮਾਸਟਰ ਦਾ ਸ਼ਰਮਨਾਕ ਕਾਰਾ, 10 ਸਾਲਾ ਬੱਚੀ ਨਾਲ ਦਰਿੰਦਗੀ ਦੀਆਂ ਟੱਪੀਆਂ ਹੱਦਾਂ

ਅਨੁਰਾਗ ਵਰਮਾ ਵੱਲੋਂ ਕੀਤੀ ਗਈ ਜਾਂਚ ’ਚ ਇਹ ਗੱਲ ਸਾਹਮਣੇ ਆਈ ਹੈ ਕਿ ਕੁਲਦੀਪ ਸਿੰਘ ਵੱਲੋਂ ਵੱਡੇ ਪੱਧਰ ’ਤੇ ਬੇਨਿਯਮੀਆਂ ਕੀਤੀਆਂ ਗਈਆਂ ਸਨ। ਕੁਲਦੀਪ ਸਿੰਘ 24-2-2023 ਨੂੰ ਏ.ਡੀ.ਸੀ. (ਡੀ) ਪਠਾਨਕੋਟ ਵਜੋਂ ਤਾਇਨਾਤ ਸਨ, ਜਿਸ ਦਿਨ ਸ਼ੁੱਕਰਵਾਰ ਸੀ। ਉਸ ਨੇ 28-2-2023 ਭਾਵ ਮੰਗਲਵਾਰ ਨੂੰ ਸੇਵਾਮੁਕਤ ਹੋਣਾ ਸੀ, ਇਸ ਲਈ ਉਸ ਨੇ ਅਗਲੇ ਕੰਮਕਾਜੀ ਦਿਨ ਭਾਵ 27-2-2023 (ਸੋਮਵਾਰ) ਨੂੰ ਸੁਣਵਾਈ ਲਈ ਕੇਸ ਸੂਚੀਬੱਧ ਕੀਤਾ। ਕੁਲਦੀਪ ਸਿੰਘ ਨੇ 27-2-2023 ਨੂੰ ਹੀ ਨਿੱਜੀ ਪਟੀਸ਼ਨਰਾਂ ਦੇ ਹੱਕ ਵਿਚ ਕੇਸ ਦਾ ਫੈਸਲਾ ਸੁਣਾਇਆ। ਉਨ੍ਹਾਂ ਨੇ ਗ੍ਰਾਮ ਪੰਚਾਇਤ ਨੂੰ ਇਸ ਦੇ ਸਬੂਤ ਰਿਕਾਰਡ ’ਤੇ ਲਿਆਉਣ ਦਾ ਕੋਈ ਮੌਕਾ ਦੇਣਾ ਜ਼ਰੂਰੀ ਨਹੀਂ ਸਮਝਿਆ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਚੱਲੀਆਂ ਤਾਬੜਤੋੜ ਗੋਲ਼ੀਆਂ

ਜਾਂਚ ਰਿਪੋਰਟ ਵਿਚ ਸਾਫ ਤੌਰ ’ਤੇ ਕਿਹਾ ਗਿਆ ਹੈ ਕਿ ਅਜਿਹੇ ਮਾਮਲਿਆਂ ਵਿਚ 26 ਜਨਵਰੀ 1950 ਤੋਂ ਲੈ ਕੇ ਹੁਣ ਤੱਕ ਦੀਆਂ ਸਾਰੀਆਂ ਜਮ੍ਹਾਬੰਦੀਆਂ ਦੀ ਜਾਂਚ ਕੀਤੀ ਜਾਵੇ । ਕੁਲਦੀਪ ਸਿੰਘ ਨੇ ਇਨ੍ਹਾਂ ਜਮ੍ਹਾਬੰਦੀਆਂ ਨੂੰ ਰਿਕਾਰਡ ’ਤੇ ਲਿਆਉਣ ਦੀ ਖੇਚਲ ਨਹੀਂ ਕੀਤੀ। ਇਹ ਪਾਇਆ ਗਿਆ ਕਿ ਉਸ ਵੱਲੋਂ ਕੀਤੀਆਂ ਗਈਆਂ ਬੇਨਿਯਮੀਆਂ ਪਹਿਲੀ ਨਜ਼ਰੇ ਜਾਣਬੁੱਝ ਕੇ ਕੀਤੀਆਂ ਗਈਆਂ ਅਤੇ ਦੋਸ਼ਪੂਰਨ ਸਨ ਕਿਉਂਕਿ ਕੁਲੈਕਟਰ ਨੂੰ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਹ ਭਲੀਭਾਂਤ ਪਤਾ ਸੀ ਕਿ ਉਹ (ਕੁਲਦੀਪ ਸਿੰਘ ) 28.02.2023 ਨੂੰ ਸੇਵਾਮੁਕਤ ਹੋ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਲੁਧਿਆਣਾ ’ਚ ਵੱਡੀ ਵਾਰਦਾਤ, ਰੀਅਲ ਅਸਟੇਟ ਕਾਰੋਬਾਰੀ ਦੀ ਕਾਰ ’ਚੋਂ ਲੱਖਾਂ ਰੁਪਏ ਚੋਰੀ

ਆਪਣੀ ਸੇਵਾਮੁਕਤੀ ਤੋਂ ਸਿਰਫ 24 ਘੰਟੇ ਪਹਿਲਾਂ ਉਸ ਨੇ ਇਕ ਕੇਸ ਦਾ ਫੈਸਲਾ ਕੀਤਾ, ਜਿਸ ਵਿਚ 734 ਕਨਾਲ 1 ਮਰਲਾ (91.75 ਏਕੜ) ਸ਼ਾਮਲਾਟ ਜ਼ਮੀਨ ਨਿੱਜੀ ਵਿਅਕਤੀਆਂ ਦੇ ਹੱਕ ਵਿਚ ਅਤੇ ਕੁਲੈਕਟਰ ਦੀ ਕਾਰਵਾਈ ਨਾਲ ਗ੍ਰਾਮ ਪੰਚਾਇਤ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ। ਵਰਮਾ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਕੁਲਦੀਪ ਸਿੰਘ ਵਿਰੁੱਧ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਦੇ ਨਿਯਮ 2.2 (ਬੀ) ਤਹਿਤ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਨਿਯਮਾਂ ਤਹਿਤ ਲੋੜ ਅਨੁਸਾਰ ਕੁਲਦੀਪ ਸਿੰਘ ਦੇ ਬਣਦੇ ਸੇਵਾ-ਮੁਕਤੀ ਦੇ ਲਾਭ ਨਾ ਦਿੱਤੇ ਜਾਣ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Manoj

This news is Content Editor Manoj