ਪੰਜਾਬ ’ਚ ਹੋਰ ਮਜ਼ਬੂਤ ਹੋਵੇਗਾ ਟੈਲੀਕਾਮ ਢਾਂਚਾ, ਮੁੱਖ ਸਕੱਤਰ ਨੇ ਦਿੱਤੇ ਨਿਰਦੇਸ਼

04/07/2021 3:01:56 PM

ਚੰਡੀਗੜ੍ਹ (ਅਸ਼ਵਨੀ)– ਪੰਜਾਬ ਸਰਕਾਰ ਪ੍ਰਦੇਸ਼ ਵਿਚ ਟੈਲੀਕਾਮ ਢਾਂਚੇ ਨੂੰ ਮਜ਼ਬੂਤ ਬਣਾਏਗੀ। ਕੋਸ਼ਿਸ਼ ਰਹੇਗੀ ਕਿ ਡਿਜੀਟਲ ਸੰਚਾਰ ਨੈੱਟਵਰਕ ਦਾ ਤੇਜ਼ੀ ਨਾਲ ਵਿਕਾਸ ਯਕੀਨੀ ਬਣਾਇਆ ਜਾ ਸਕੇ ਅਤੇ ਇਸ ਸਰਹੱਦੀ ਰਾਜ ਵਿਚ ਸਾਰਿਆਂ ਲਈ ਕਿਫਾਇਤੀ ਅਤੇ ਵਿਆਪਕ ਪਹੁੰਚ ਵਾਲਾ ਬਰਾਡਬੈਂਡ ਉਪਲੱਬਧ ਕਰਵਾਇਆ ਜਾ ਸਕੇ। 

ਇਹ ਵੀ ਪੜ੍ਹੋ : ਹੁਣ ਇਨ੍ਹਾਂ ਲੋਕਾਂ ਨੂੰ ਕੋਰੋਨਾ ਵੈਕਸੀਨ ਲਵਾਉਣ ਲਈ ਕਰਨਾ ਪਵੇਗਾ ਇੰਤਜ਼ਾਰ

ਮੰਗਲਵਾਰ ਨੂੰ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਰਾਜ ਵਿਚ ਟੈਲੀਕਾਮ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਜ਼ਰੂਰੀ ਮਨਜ਼ੂਰੀਆਂ ਦੇਣ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਮੌਜੂਦਾ ਸਮੇਂ ਦੀ ਟੈਲੀਕਾਮ ਦੀ ਰਾਸ਼ਟਰੀ ਔਸਤ 1000 ਆਦਮੀਆਂ ਪਿੱਛੇ 0.42 ਦੀ ਡੇਂਸਿਟੀ ਦੇ ਮੁਕਾਬਲੇ ਪੰਜਾਬ ’ਚ ਇਹ 1000 ਆਦਮੀਆਂ ਪਿੱਛੇ 0.7 ਹੈ ਅਤੇ ਰਾਜ ਦੇਸ਼ ਭਰ ਵਿਚੋਂ ਤੀਜੇ ਸਥਾਨ ’ਤੇ ਹੈ। ਮੁੱਖ ਸਕੱਤਰ ਨੇ ਰਾਜ ਵਿਚ ਟਾਵਰਾਂ ਦੀ ਗਿਣਤੀ ਵਧਾਉਣ ਦੀ ਅਹਿਮੀਅਤ ’ਤੇ ਜ਼ੋਰ ਦਿੱਤਾ। ਰਾਜ ਵਿਚ ਟਾਵਰਾਂ ਦੇ ਵਾਧੇ ਨਾਲ ਮੋਬਾਇਲ ਅਤੇ ਇੰਟਰਨੈੱਟ ਲਈ ਸੇਵਾਵਾਂ ਦੀ ਗੁਣਵੱਤਾ ਵਿਚ ਅਹਿਮ ਸੁਧਾਰ ਆਵੇਗਾ ਅਤੇ ਸਾਰੇ ਪਿੰਡਾਂ ਵਿਚ ਬਰਾਡਬੈਂਡ ਤੱਕ ਪਹੁੰਚ ਉਪਲੱਬਧ ਕਰਵਾਉਣ ਲਈ ਇਕ ਮਿਸਾਲੀ ਕਦਮ ਵੀ ਸਾਬਤ ਹੋਵੇਗਾ। 

ਇਹ ਵੀ ਪੜ੍ਹੋ : ਅੱਖਾਂ ਦੀ ਰੌਸ਼ਨੀ ਵਧਾਉਣ ਲਈ ਲਾਹੇਵੰਦ ਹੈ ਕਰੇਲੇ ਦਾ ਜੂਸ, ਜਾਣੋ ਹੋਰ ਵੀ ਬੇਮਿਸਾਲ ਫਾਇਦੇ

ਦੂਰਸੰਚਾਰ ਮਹਿਕਮੇ ਦੇ ਸੀਨੀਅਰ ਡੀ. ਡੀ. ਜੀ. ਐੱਲ. ਐੱਸ. ਏ. ਨਰੇਸ਼ ਸ਼ਰਮਾ ਨੇ ਮੀਟਿੰਗ ਵਿਚ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਰਾਸ਼ਟਰੀ ਬ੍ਰਾਡਬੈਂਡ ਮਿਸ਼ਨ ਤਹਿਤ ਵਾਧੂ ਟਾਵਰ ਲਾ ਕੇ ਟਾਵਰਾਂ ਦੀ ਡੈਂਸਿਟੀ 1000 ਵਿਅਕਤੀਆਂ ਪਿੱਛੇ 0.42 ਤੋਂ ਵਧਾ ਕੇ 1.0 ਕਰਨ ਦਾ ਟੀਚਾ ਮਿਥਿਆ ਗਿਆ ਹੈ।ਇਸ ਵਰਚੁਅਲ ਮੀਟਿੰਗ ਵਿਚ ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁੱਧ ਤਿਵਾੜੀ, ਉਦਯੋਗ ਦੇ ਪ੍ਰਮੁੱਖ ਸਕੱਤਰ ਅਲੋਕ ਸ਼ੇਖਰ, ਸਰਵਜੀਤ ਸਿੰਘ (ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ), ਵਿਕਾਸ ਪ੍ਰਤਾਪ (ਲੋਕ ਨਿਰਮਾਣ ਮਹਿਕਮਾ), ਸਮੂਹ ਡਿਪਟੀ ਕਮਿਸ਼ਨਰ ਅਤੇ ਟੈਲੀਕਾਮ ਐਂਡ ਇਨਫਰਾਸਟਰਕਚਰ ਐਸੋਸ਼ੀਏਸਨ (ਟੀ. ਏ. ਆਈ. ਪੀ. ਏ.) ਦੇ ਅਧਿਕਾਰੀ ਵੀ ਸ਼ਾਮਲ ਹੋਏ।

ਇਹ ਵੀ ਪੜ੍ਹੋ :  ਕੋਰੋਨਾ ਸਬੰਧੀ ਸਖ਼ਤੀ, ਪੰਜਾਬ ਤੋਂ ਬੱਸਾਂ ਰਾਹੀਂ ਦੂਜੇ ਸੂਬਿਆਂ 'ਚ ਜਾਣ ਵਾਲੇ ਮੁਸਾਫ਼ਿਰਾਂ ਲਈ ਲਾਗੂ ਹੋਵੇਗਾ ਇਹ ਨਿਯਮ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri