ਸਬਜ਼ੀ ਵੇਚਣ ਵਾਲੇ ਦੀਆਂ ਅੱਖਾਂ 'ਚ ਪਾਈਆਂ ਮਿਰਚਾਂ, ਫ਼ਿਰ ਤੇਜ਼ਧਾਰਾਂ ਹਥਿਆਰਾਂ ਨਾਲ ਦਿੱਤੀ ਦਰਦਨਾਕ ਮੌਤ

Monday, Oct 14, 2024 - 02:24 AM (IST)

ਫਿਰੋਜ਼ਪੁਰ- ਫਿਰੋਜ਼ਪੁਰ ਦੇ ਜ਼ੀਰਾ ਅਧੀਨ ਪੈਂਦੇ ਪਿੰਡ ਪਛਾੜੀਆਂ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸੜਕ ਕਿਨਾਰੇ ਰੇਹੜੀ ਲਗਾ ਕੇ ਸਬਜ਼ੀ ਵੇਚਣ ਵਾਲੇ ਇਕ ਵਿਅਕਤੀ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਮੌਤ ਦੇ ਘਾਟ ਉਤਾਰ ਦਿੱਤਾ। 

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਹਾਕਮ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ਼ਾਮ ਕਰੀਬ 4 ਵਜੇ ਜਦੋਂ ਉਹ ਆਪਣੀ ਰੇਹੜੀ 'ਤੇ ਬੈਠਾ ਸਬਜ਼ੀ ਵੇਚ ਰਿਹਾ ਸੀ ਤਾਂ ਅਚਾਨਕ ਕੁਝ ਅਣਪਛਾਤੇ ਵਿਅਕਤੀ ਆਏ ਤੇ ਆ ਕੇ ਉਨ੍ਹਾਂ ਨੇ ਹਾਕਮ ਸਿੰਘ ਦੀਆਂ ਅੱਖਾਂ 'ਚ ਮਿਰਚਾਂ ਪਾ ਦਿੱਤੀਆਂ ਤੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। 

ਉਨ੍ਹਾਂ ਅੱਗੇ ਦੱਸਿਆ ਕਿ ਹਮਲੇ ਤੋਂ ਬਾਅਦ ਜਾਨ ਬਚਾਉਣ ਲਈ ਉਹ ਘਰ ਵੱਲ ਨੂੰ ਭੱਜਿਆ ਤਾਂ ਉਹ ਰਸਤੇ 'ਚ ਹੀ ਡਿੱਗ ਗਿਆ ਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਪ੍ਰਸ਼ਾਸਨ ਕੋਲ ਇਨਸਾਫ਼ ਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। 

ਇਹ ਵੀ ਪੜ੍ਹੋ- ਵੱਡੀ ਖ਼ਬਰ ; ਭਾਜਪਾ ਆਗੂ ਦੇ ਸਰਕਾਰੀ ਗੰਨਮੈਨ ਨੇ ਡਿਊਟੀ 'ਤੇ ਜਾਂਦੇ ਸਮੇਂ ਮੱਥੇ 'ਚ ਮਾਰੀ ਗੋ.ਲ਼ੀ, ਗੱਡੀ 'ਚ ਮਿਲੀ ਲਾ.ਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 


Harpreet SIngh

Content Editor

Related News