ਲੁਧਿਆਣਾ ਜ਼ਿਲ੍ਹੇ ''ਚ ਕੋਰੋਨਾ ਘਟਦੇ ਹੀ ''ਚਿਕਨਗੁਨੀਆ'' ਨੇ ਦਿੱਤੀ ਦਸਤਕ, ਇਕ ਮਰੀਜ਼ ''ਚ ਹੋਈ ਪੁਸ਼ਟੀ

Tuesday, Jul 27, 2021 - 09:28 AM (IST)

ਲੁਧਿਆਣਾ (ਸਹਿਗਲ) : ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਘਟਣ ਦੇ ਨਾਲ ਹੀ ਡੇਂਗੂ ਅਤੇ ਹੁਣ ਚਿਕਨਗੁਨੀਆ ਨੇ ਵੀ ਦਸਤਕ ਦੇ ਦਿੱਤੀ ਹੈ। ਇੱਥੇ ਅੰਬੇਡਕਰ ਨਗਰ ਨਿਊ ਮਾਡਲ ਟਾਊਨ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਚਿਕਨਗੁਨੀਆ ਹੋਣ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ : ਸਾਬਕਾ MP ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਨੇ ਫੜ੍ਹਿਆ 'ਆਪ' ਦਾ ਝਾੜੂ

ਇਸ ਮਰੀਜ਼ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਤੋਂ ਬਾਅਦ ਐਂਟੀ ਲਾਰਵਾ ਟੀਮਾਂ ਵੱਲੋਂ ਮਰੀਜ਼ ਦੇ ਘਰ ਤੇ ਉਸ ਦੇ ਆਸ-ਪਾਸ ਦੇ 30 ਘਰਾਂ 'ਚ ਸਰਵੇ ਕੀਤਾ ਗਿਆ। ਸਿਹਤ ਵਿਭਾਗ ਵੱਲੋਂ ਇਲਾਕੇ ਦੇ ਲੋਕਾਂ ਨੂੰ ਚਿਕਨਗੁਨੀਆ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਕਾਂਗਰਸੀ ਸਰਪੰਚਣੀ ਦਾ ਪਤੀ ਜਿਊਂਦਾ ਮਿਲਿਆ, ਨਹਿਰ 'ਚ ਛਾਲ ਮਾਰਨ ਦੀ ਵੀਡੀਓ ਹੋਈ ਸੀ ਵਾਇਰਲ

ਦੱਸਣਯੋਗ ਹੈ ਕਿ ਕੋਰੋਨਾ ਦੇ ਘਟਣ ਤੋਂ ਬਾਅਦ ਡੇਂਗੂ ਦੇ ਵੀ ਕਾਫੀ ਕੇਸ ਜ਼ਿਲ੍ਹੇ 'ਚ ਸਾਹਮਣੇ ਆ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News