ਕਹਿਰ ਓ ਰੱਬਾ ! ਹੱਥ ਪੈਰ ਬੰਨ੍ਹ ਨਹਿਰ ''ਚ ਸੁੱਟਿਆ 5 ਸਾਲਾ ਬੱਚਾ, ਬੁਰੀ ਹਾਲਾਤ ''ਚ ਮਿਲੀ ਲਾਸ਼
Saturday, Oct 03, 2026 - 03:29 PM (IST)
ਫਰੀਦਕੋਟ (ਰਾਜਨ) : ਥਾਣਾ ਸਦਰ ਫਰੀਦਕੋਟ ਦੀ ਪੁਲਸ ਨੇ ਪਿੰਡ ਟਹਿਣਾ ਦੇ ਰਜਬਾਹਾ ਧੂੜਕੋਟ-ਚਹਿਲ ਮਾਈਨਰ ਦੇ ਮੋਘੇ ਨੇੜਿਓਂ ਇਕ ਕਰੀਬ 5-6 ਸਾਲਾ ਅਣਪਛਾਤੇ ਬੱਚੇ ਦੀ ਲਾਸ਼ ਬਰਾਮਦ ਹੋਣ ਦੇ ਮਾਮਲੇ ’ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਪਿੰਡ ਟਹਿਣਾ ਦੇ ਮੌਜੂਦਾ ਚੌਕੀਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਉਹ ਪਿੰਡ ਦੀ ਕੱਸੀ ਰਜਬਾਹਾ ਧੂੜਕੋਟ-ਚਹਿਲ ਮਾਈਨਰ ਦੇ ਮੋਘਾ ਨੰਬਰ 19360 ਨੇੜੇ ਗਿਆ ਤਾਂ ਉਸ ਨੇ ਪਾਣੀ ’ਚ ਇਕ ਬੱਚੇ ਦੀ ਲਾਸ਼ ਤਰਦੀ ਦੇਖੀ, ਜੋ ਪੁਲ ਨੇੜੇ ਅੜੀ ਹੋਈ ਸੀ। ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਵੱਡੇ ਸ਼ਹਿਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਸ ਜਾਂਚ 'ਚ ਹੋਇਆ ਵੱਡਾ ਖ਼ੁਲਾਸਾ
ਸ਼ਿਕਾਇਤਕਰਤਾ ਅਨੁਸਾਰ ਮ੍ਰਿਤਕ ਬੱਚੇ ਦੇ ਹੱਥ-ਪੈਰ ਲੋਹੇ ਦੀ ਬਾਰੀਕ ਤਾਰ ਨਾਲ ਬੰਨ੍ਹੇ ਹੋਏ ਸਨ। ਬੱਚੇ ਨੇ ਖਾਕੀ ਰੰਗ ਦੀ ਟੀ-ਸ਼ਰਟ, ਕਾਲੇ ਰੰਗ ਦੀ ਹਾਫ ਪੈਂਟ ਅਤੇ ਕਾਲੇ ਰੰਗ ਦੇ ਸੈਂਡਲ ਪਾਏ ਹੋਏ ਸਨ। ਬੱਚੇ ਦੀ ਪਛਾਣ ਸਬੰਧੀ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲ ਸਕੀ। ਮੁੱਢਲੀ ਸਥਿਤੀ ਨੂੰ ਦੇਖਦਿਆਂ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਬੱਚੇ ਦਾ ਕਤਲ ਕਰਕੇ ਲਾਸ਼ ਰਜਬਾਹੇ ’ਚ ਸੁੱਟੀ ਗਈ ਹੋ ਸਕਦੀ ਹੈ। ਪੁਲਸ ਨੇ ਇਸ ਸਬੰਧੀ ਥਾਣਾ ਸਦਰ ਫਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਐੱਸ.ਆਈ. ਸੱਤਪਾਲ ਸਿੰਘ ਵੱਲੋਂ ਬੱਚੇ ਦੀ ਪਛਾਣ ਕਰਨ ਅਤੇ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਤੇਜ਼ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
