ਸੁਨਾਮ ਊਧਮ ਸਿੰਘ ਵਾਲਾ ''ਚ 10 ਸਾਲਾ ਬੱਚੇ ਦੀ ਅਚਾਨਕ ਮੌਤ

Tuesday, Apr 07, 2020 - 06:52 PM (IST)

ਸੁਨਾਮ ਊਧਮ ਸਿੰਘ ਵਾਲਾ ''ਚ 10 ਸਾਲਾ ਬੱਚੇ ਦੀ ਅਚਾਨਕ ਮੌਤ

ਸੁਨਾਮ ਊਧਮ ਸਿੰਘ ਵਾਲਾ (ਬਾਂਸਲ) : ਟਿੱਬੀ ਰਵਿਦਾਸਪੁਰਾ ਵਿਖੇ ਅੱਜ ਇਕ 10 ਸਾਲਾ ਦੇ ਮਾਸੂਮ ਬੱਚੇ ਦੀ ਅਚਾਨਕ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਪਿੰਡ ਦੇ ਵਸਨੀਕ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਹ 10 ਸਾਲਾ ਬੱਚਾ ਏਕਮਜੋਤ ਸਿੰਘ ਪੁੱਤਰ ਰਣਦੀਪ ਸਿੰਘ ਜੋ ਕਿ ਚੌਥੀ ਕਲਾਸ ਦਾ ਵਿਦਿਆਰਥੀ ਸੀ ਅਤੇ ਰਾਤ ਨੂੰ ਸਹੀ ਸਲਾਮਤ ਸੁੱਤਾ ਸੀ ਕਿ ਉਸ ਦੀ ਅਚਾਨਕ ਸਵੇਰੇ ਤਕਰੀਬਨ ਪੰਜ ਵਜੇ ਤਬੀਅਤ ਵਿਗੜੀ ਤਾਂ ਇਸ ਮੌਕੇ 'ਤੇ ਉਸ ਨੂੰ ਪਹਿਲਾਂ ਇਕ ਨਿੱਜੀ ਹਸਪਤਾਲ ਅਤੇ ਬਾਅਦ ਵਿਚ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਇਹ ਵੀ ਪੜ੍ਹੋ : ਇਲਾਜ ਖੁਣੋ ਦਮ ਤੋੜ ਗਈ ਪਤਨੀ, ਆਖਰੀ ਵਾਰ ਮਾਂ ਦਾ ਮੂੰਹ ਵੀ ਨਾ ਦੇਖ ਸਕੇ ਬੱਚੇ    

ਇਸ ਮੌਕੇ ਤੇ ਐੱਸ. ਐਮ. ਓ. ਸਿਵਲ ਹਸਪਤਾਲ ਡਾ. ਸੰਜੇ ਕਾਮਰਾ ਨੇ ਦੱਸਿਆ ਕਿ ਅੱਜ ਸਵੇਰੇ ਜੱਦੋਂ ਇਸ ਬੱਚੇ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਇਸ ਬੱਚੇ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਬੱਚੇ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ 'ਤੇ ਕਾਂਗਰਸ ਦੀ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਨੇ ਮਾਸੂਮ ਬੱਚੇ ਦੇ ਅਚਾਨਕ ਹੋਏ ਦਿਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਘਟਨਾ ਤੋਂ ਬਾਅਦ ਸਮੁੱਚੇ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ : ਕੋਰੋਨਾ ਨੇ ਮਾਰੀ ਇਨਸਾਨੀਅਤ, ਪਰਿਵਾਰ ਨੇ ਮ੍ਰਿਤਕ ਦੇਹ ਲੈਣ ਤੋਂ ਕੀਤਾ ਇਨਕਾਰ      


author

Gurminder Singh

Content Editor

Related News