ਸ਼ਰਮਨਾਕ, 3 ਸਾਲਾ ਬੱਚੇ ਦਾ ਪਿਓ ਭਜਾ ਕੇ ਲੈ ਗਿਆ 14 ਸਾਲ ਦੀ ਕੁੜੀ

05/22/2024 11:14:42 AM

ਸਾਹਨੇਵਾਲ/ਕੁਹਾੜਾ (ਜਗਰੂਪ) : ਸਮਾਜ ’ਚ ਨਾਸਮਝ ਨਾਬਾਲਗ ਬੱਚੀਆਂ ਨੂੰ ਵਰਗਲਾ ਕੇ ਭਜਾ ਕੇ ਲਿਜਾਣ ਦੇ ਕਿੱਸੇ ਹੁਣ ਆਮ ਹੁੰਦੇ ਜਾ ਰਹੇ ਹਨ। ਅਜਿਹਾ ਹੀ ਇਕ ਮਾਮਲਾ ਥਾਣਾ ਸਾਹਨੇਵਾਲ ਦੇ ਇਲਾਕੇ ’ਚ ਸਾਹਮਣੇ ਆਇਆ ਹੈ, ਜਿੱਥੇ ਇਕ 3 ਸਾਲ ਦੇ ਬੱਚੇ ਦੇ ਪਿਓ ਵੱਲੋਂ ਇਕ 14 ਸਾਲ ਦੀ ਨਾਬਾਲਗ ਲੜਕੀ ਨੂੰ ਵਿਆਹ ਦੀ ਨੀਅਤ ਵਰਗਲਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸਮੇਂ ਸਿਰ ਥਾਣਾ ਸਾਹਨੇਵਾਲ ਦੀ ਪੁਲਸ ਵੱਲੋਂ ਕਾਬੂ ਕਰ ਲਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਇਕ ਕਬਾੜ ਦਾ ਕੰਮ ਕਰਨ ਵਾਲਾ ਅੱਧਖੜ ਉਮਰ ਦਾ ਵਿਅਕਤੀ ਜੋ ਵਿਆਹਿਆ ਹੋਇਆ ਹੈ ਅਤੇ ਜਿਸ ਦਾ ਇਕ 3 ਸਾਲ ਬੱਚਾ ਵੀ ਹੈ, ਜਿਸ ਦੀ ਪਛਾਣ ਲੇਖ ਰਾਜ ਪੁੱਤਰ ਕੇਵਲ ਰਾਵਤ ਵਾਸੀ ਰਾਮਗੜ੍ਹ ਰੋਡ ਆਨੰਤ ਵਿਹਾਰ ਵਜੋਂ ਹੋਈ ਹੈ। ਇਕ 14 ਸਾਲ ਦੀ ਲੜਕੀ ਨੂੰ ਵਰਗਲਾ ਕੇ ਲੈ ਗਿਆ ਸੀ, ਜਿਸ ਨੂੰ ਕਾਬੂ ਕਰ ਕੇ ਮਾਣਯੋਗ ਅਦਾਲਤ ’ਚ ਪੇਸ਼ ਕਰਨ ਤੋਂ ਬਾਅਦ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਉਧਰ ਨਾਬਾਲਗ ਲੜਕੀ ਦਾ ਮੈਡੀਕਲ ਕਰਾਉਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। 


Gurminder Singh

Content Editor

Related News