ਪਹਿਲਾਂ ਅਗਵਾ ਕੀਤਾ ਬੱਚਾ, ਫਿਰ ਕਤਲ ਕਰਕੇ ਖੇਤਾਂ ''ਚ ਸੁੱਟੀ ਲਾਸ਼
Sunday, Dec 13, 2020 - 03:02 PM (IST)
ਬੱਸੀ ਪਠਾਣਾਂ (ਰਾਜਕਮਲ) : ਬੀਤੀ 10 ਦਸੰਬਰ ਦੀ ਰਾਤ ਨੂੰ ਘਰੋਂ ਬਾਹਰ ਨਿਕਲੇ ਇਕ 15 ਸਾਲਾ ਬੱਚੇ ਦੀ ਲਾਸ਼ ਪਿੰਡ ਸੈਂਪਲਾ ਨਜ਼ਦੀਕ ਗੰਨੇ ਦੇ ਖੇਤਾਂ 'ਚੋਂ ਬਰਾਮਦ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸ. ਐੱਸ. ਪੀ. ਅਮਨੀਤ ਕੌਂਡਲ, ਡੀ. ਐੱਸ. ਪੀ. ਸੁਖਮਿੰਦਰ ਸਿੰਘ, ਚੌਹਾਨ, ਐੱਸ. ਐੱਚ. ਓ. ਮਨਪ੍ਰੀਤ ਸਿੰਘ ਦਿਓਲ, ਸਿਟੀ ਇੰਚਾਰਜ ਬਲਜਿੰਦਰ ਸਿੰਘ ਕੰਗ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਂਦੇ ਹੋਏ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਸ਼ੁਰੂ ਕਰ ਦਿੱਤੀ। ਦੂਜੇ ਪਾਸੇ ਮ੍ਰਿਤਕ ਬੱਚੇ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਵੱਡੀ ਹਲਚਲ, ਭਾਜਪਾ ਨੇ ਪੰਜਾਬ ਦੇ 4 ਨੇਤਾਵਾਂ ਨੂੰ ਅਚਾਨਕ ਦਿੱਲੀ ਸੱਦਿਆ
ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸੁਖਮਿੰਦਰ ਸਿੰਘ ਚੌਹਾਨ ਨੇ ਦੱਸਿਆ ਕਿ ਥਾਣਾ ਬੱਸੀ ਪਠਾਣਾਂ ਪੁਲਸ ਨੇ ਇਕ 15 ਸਾਲਾ ਬੱਚਾ ਕਥਿਤ ਤੌਰ 'ਤੇ ਅਗਵਾ ਕਰਨ ਦੇ ਦੋਸ਼ ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਪੁਲਸ ਨੂੰ ਦਿੱਤੇ ਬਿਆਨਾਂ 'ਚ ਸ਼ਿਕਾਇਤਕਰਤਾ ਬਚਨ ਲਾਲ ਪੁੱਤਰ ਗਹਿਣਾ ਰਾਮ ਵਾਸੀ ਪਿੰਡ ਦੁਫੇੜਾ ਨੇ ਦੱਸਿਆ ਸੀ ਕਿ ਬੀਤੀ 10 ਦਸੰਬਰ ਦੀ ਰਾਤ ਸ਼ਿਕਾਇਤਕਰਤਾ ਅਤੇ ਉਸ ਦੇ ਪੋਤੇ ਸਾਹਿਲ ਨੇ ਇਕੱਠੇ ਹੀ ਰੋਟੀ ਖਾਧੀ ਅਤੇ ਸ਼ਿਕਾਇਤਕਰਤਾ ਸੌਣ ਲਈ ਆਪਣੇ ਕਮਰੇ 'ਚ ਚਲਾ ਗਿਆ ਤੇ ਸਾਹਿਲ ਘਰੋਂ ਬਾਹਰ ਚਲਾ ਗਿਆ। ਕੁਝ ਸਮਾਂ ਬਾਅਦ ਸਾਹਿਲ ਦੇ ਮੋਬਾਇਲ ਫੋਨ ਤੋਂ ਉਸ ਨੂੰ ਫੋਨ ਆਇਆ ਪਰ ਨੀਂਦ 'ਚ ਹੋਣ ਕਾਰਣ ਉਸ ਨੂੰ ਕੁਝ ਸਮਝ ਨਹੀਂ ਆਈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕਿਸਾਨ ਅੰਦੋਲਨ ਦੀ ਹਿਮਾਇਤ 'ਚ ਡੀ. ਆਈ. ਜੀ. ਲਖਮਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
ਫਿਰ ਥੋੜ੍ਹੀ ਦੇਰ ਬਾਅਦ ਉਸ ਨੇ ਆਪਣੇ ਲੜਕੇ ਜਸਪਾਲ ਸਿੰਘ ਨੂੰ ਨਾਲ ਲੈ ਕੇ ਸਾਹਿਲ ਦੀ ਤਲਾਸ਼ ਸ਼ੁਰੂ ਕੀਤੀ ਤੇ ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਨੂੰ ਵੀ ਦੱਸਿਆ ਪਰ ਉਸ ਦਾ ਕੁਝ ਵੀ ਪਤਾ ਨਹੀਂ ਲੱਗਿਆ ਤੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਡੀ. ਐੱਸ. ਪੀ. ਚੌਹਾਨ ਨੇ ਦੱਸਿਆ ਕਿ ਮਾਮਲੇ ਦੀ ਨਾਜ਼ੁਕਤਾ ਨੂੰ ਦੇਖਦੇ ਹੋਏ ਤੁਰੰਤ ਪੁਲਸ ਦੀਆ ਟੀਮਾਂ ਬਣਾ ਕੇ ਬੱਚੇ ਦੀ ਤਲਾਸ਼ ਆਰੰਭ ਕੀਤੀ ਗਈ ਪਰ ਜਦੋਂ ਪੁਲਸ ਪਾਰਟੀ ਪਿੰਡ ਸੈਂਪਲਾਂ ਨਜ਼ਦੀਕ ਗੰਨੇ ਦੇ ਖੇਤਾਂ ਕੋਲੋਂ ਲੰਘ ਰਹੀ ਸੀ ਤਾਂ ਉੱਥੇ ਸਾਹਿਲ ਦੀ ਲਾਸ਼ ਪਈ ਹੋਈ ਸੀ। ਉਨ੍ਹਾਂ ਦੱਸਿਆ ਕਿ ਪਹਿਲਾਂ ਪੁਲਸ ਵੱਲੋਂ ਇਸ ਸਬੰਧ 'ਚ ਅਗਵਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ, ਜਿਸ 'ਚ ਹੁਣ ਧਾਰਾ 302 ਦਾ ਇਜ਼ਾਫਾ ਕਰਦੇ ਹੋਏ ਕਤਲ ਦਾ ਕੇਸ ਵੀ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਤਲ ਜਲਦ ਹੀ ਸਲਾਖਾਂ ਪਿੱਛੇ ਹੋਣਗੇ।
ਇਹ ਵੀ ਪੜ੍ਹੋ : ਯੋਗਰਾਜ ਸਿੰਘ ਦੀਆਂ ਵੱਧ ਸਕਦੀਆਂ ਮੁਸ਼ਕਲਾਂ, ਸ਼ਿਵ ਸੈਨਾ ਨੇ ਕੀਤਾ ਵੱਡਾ ਐਲਾਨ