ਘਰ ਦੇ ਬਾਹਰ ਖੇਡ ਰਹੇ ਬੱਚੇ ਨਾਲ ਵਾਪਰਿਆ ਭਿਆਨਕ ਹਾਦਸਾ

Saturday, Aug 24, 2024 - 01:51 PM (IST)

ਘਰ ਦੇ ਬਾਹਰ ਖੇਡ ਰਹੇ ਬੱਚੇ ਨਾਲ ਵਾਪਰਿਆ ਭਿਆਨਕ ਹਾਦਸਾ

ਲੁਧਿਆਣਾ (ਜ.ਬ.)- ਘਰ ਦੇ ਬਾਹਰ ਖੇਡ ਰਹੇ ਡੇਢ ਸਾਲ ਦੇ ਇਕ ਬੱਚੇ ਨੂੰ ਕਾਰ ਚਾਲਕ ਨੇ ਕੁਚਲ ਦਿੱਤਾ। ਰੁਕਣ ਦੀ ਬਜਾਏ ਕਾਰ ਚਾਲਕ ਕਾਰ ਨੂੰ ਭਜਾ ਕੇ ਲੈ ਗਿਆ। ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਬੱਚੇ ਨੂੰ ਹਸਪਤਾਲ ਦਾਖਲ ਕਰਵਾਇਆ, ਜਿਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਪੂਰੀ ਘਟਨਾ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਹਾਈ ਕੋਰਟ ਵੱਲੋਂ ਪੰਜਾਬ ਪੁਲਸ ਦੇ ASI ਵਿਰੁੱਧ FIR ਦਰਜ ਕਰਨ ਦੇ ਹੁਕਮ, ਪੜ੍ਹੋ ਪੂਰਾ ਮਾਮਲਾ

ਇਹ ਘਟਨਾ ਥਾਣਾ ਢਾਬਾ ਦੇ ਇਲਾਕੇ ਦੀ ਦੱਸੀ ਜਾ ਰਹੀ ਹੈ ਪਰ ਪੁਲਸ ਨੂੰ ਇਸ ਤਰ੍ਹਾਂ ਦੀ ਕੋਈ ਸੂਚਨਾ ਨਹੀਂ ਮਿਲੀ। ਜਾਣਕਾਰੀ ਅਨੁਸਾਰ ਬੱਚਾ ਘਰ ਦੇ ਬਾਹਰ ਖੇਡ ਰਿਹਾ ਸੀ। ਇਸੇ ਦੌਰਾਨ ਬੱਚਾ ਹੇਠੋਂ ਕੁੱਝ ਚੁੱਕਣ ਲੱਗਾ ਤਾਂ ਇਕਦਮ ਕਾਰ ਆਈ, ਜਿਸ ਨੇ ਬੱਚੇ ਨੂੰ ਕੁਚਲ ਦਿੱਤਾ, ਜਿਸ ਨਾਲ ਬੱਚਾ ਬੂਰੀ ਤਰ੍ਹਾਂ ਜ਼ਖਮੀ ਹੋ ਗਿਆ। ਬੱਚੇ ਦੇ ਪਰਿਵਾਰ ਵਾਲੇ ਉਸੇ ਸਮੇਂ ਬਾਹਰ ਨਿਕਲੇ ਅਤੇ ਉਨ੍ਹਾਂ ਨੇ ਬੱਚੇ ਨੂੰ ਚੁੱਕਿਆ ਪਰ ਕਾਰ ਚਾਲਕ ਫਰਾਰ ਹੋ ਗਿਆ, ਜ਼ਖਮੀ ਬੱਚੇ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਜਦੋਂ ਇਸ ਬਾਰੇ ’ਚ ਥਾਣਾ ਢਾਬਾ ਦੇ ਐੱਸ. ਐੱਚ. ਓ. ਜਸਬੀਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅਜੇ ਉਨ੍ਹਾਂ ਕੋਲ ਕੋਈ ਸ਼ਿਕਾਇਤ ਨਹੀਂ ਆਈ। ਉਨ੍ਹਾਂ ਕੋਲ ਵੀਡੀਓ ਜ਼ਰੂਰ ਪੁੱਜੀ ਹੈ। ਜਾਂਚ ਕੀਤੀ ਜਾ ਰਹੀ ਹੈ ਕਿ ਇਲਾਕਾ ਕਿਹੜਾ ਹੈ ਅਤੇ ਬੱਚਾ ਕਿਹੜੇ ਹਸਪਤਾਲ ’ਚ ਦਾਖਲ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News