ਪੰਜਾਬ ''ਚ ਬੱਚੇ ਦੀ ਬੁਰੀ ਤਰ੍ਹਾਂ ਕੁੱਟਮਾਰ, ਸਿਰ ''ਤੇ ਲੱਗੇ ਟਾਂਕੇ, ਪਰਿਵਾਰ ਨੇ ਜਤਾਇਆ ਰੋਸ
Sunday, Apr 20, 2025 - 05:33 PM (IST)

ਅੰਮ੍ਰਿਤਸਰ- ਅੰਮ੍ਰਿਤਸਰ ਦੇ ਨਿਜ਼ਾਮਪੁਰਾ 'ਚ ਬੱਚੇ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੰਚਾਇਤ 'ਚ ਬੱਚੇ ਦੀ ਇੰਨੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਕਿ ਉਸ ਦੇ ਸਿਰ 'ਤੇ ਟਾਂਕੇ ਲਗਾਉਣੇ ਪਏ। ਵਾਇਰਲ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬੱਚਾ ਅਨੁਸੂਚਿਤ ਪਰਿਵਾਰ ਨਾਲ ਸਬੰਧਤ ਹੈ, ਜਿਸ ਕਾਰਨ ਅਨੁਸੂਚਿਤ ਜਾਤੀ ਦੇ ਭਾਈਚਾਰੇ 'ਚ ਗੁੱਸਾ ਹੈ, ਜਦਕਿ ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਆਵੇਗਾ ਹਨ੍ਹੇਰੀ ਝੱਖੜ, ਮੌਸਮ ਵਿਭਾਗ ਨੇ ਕੀਤਾ Alert
ਇਸ ਮੌਕੇ ਇੱਕ ਅਨੁਸੂਚਿਤ ਜਾਤੀ ਦੇ ਆਗੂ ਦੀ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਉਹ ਕਹਿ ਰਿਹਾ ਹੈ ਕਿ ਇੱਕ ਛੋਟੇ ਬੱਚੇ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਮੂਹ ਅਨੁਸੂਚਿਤ ਜਾਤੀ ਦੇ ਆਗੂਆਂ ਨੇ ਕਿਹਾ ਕਿ ਪੀੜਤ ਪਰਿਵਾਰ ਇਨਸਾਫ਼ ਲੈਣ ਲਈ ਥਾਣੇ ਗਿਆ ਸੀ ਪਰ ਉੱਥੇ ਉਨ੍ਹਾਂ ਦੀ ਫਰਿਆਦ ਨਹੀਂ ਸੁਣੀ ਗਈ। ਜਿਸ ਸਬੰਧੀ ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਵੇ ਨਹੀਂ ਤਾਂ ਸਮੂਹ ਦਲਿਤ ਜਥੇਬੰਦੀਆਂ ਇਕੱਠੇ ਹੋ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੜਕਾਂ 'ਤੇ ਉਤਰਨਗੀਆਂ ਜਿਸ ਲਈ ਪੁਲਸ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।
ਇਹ ਵੀ ਪੜ੍ਹੋ- Baisakhi Bumper 2025: ਕੀ ਤੁਸੀਂ ਤਾਂ ਨਹੀਂ 6 ਕਰੋੜ ਦੇ ਮਾਲਕ, ਦੇਖ ਲਓ ਲੱਕੀ ਨੰਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8