ਡੋਰ ਦੀ ਲਪੇਟ ''ਚ ਆਉਣ ਨਾਲ ਮਾਸੂਮ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ
Wednesday, Feb 05, 2025 - 11:20 PM (IST)
![ਡੋਰ ਦੀ ਲਪੇਟ ''ਚ ਆਉਣ ਨਾਲ ਮਾਸੂਮ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ](https://static.jagbani.com/multimedia/2025_2image_23_18_302590683door.jpg)
ਗੁਰਾਇਆ (ਮੁਨੀਸ਼) - ਚਾਈਨਾ ਡੋਰ ਦੀ ਲਪੇਟ ’ਚ ਆਉਣ ਕਾਰਨ 7 ਸਾਲਾ ਬੱਚੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ ਬੱਚੀ ਆਪਣੇ ਮਾਪਿਆਂ ਦੀ ਇਕਲੌਤੀ ਧੀ ਸੀ। ਇਹ ਮਾਮਲਾ ਗੁਰਾਇਆ ਦੇ ਪਿੰਡ ਕੋਟਲੀ ਖੱਖਿਆਂ ਤੋਂ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਆਪਣੇ ਦਾਦੇ ਸਤਨਾਮ ਸਿੰਘ ਨਾਲ ਮੋਟਰਸਾਈਕਲ ’ਤੇ ਪਿੰਡ ਦੁਸਾਂਝ ਕਲਾਂ ਨੂੰ ਦੁਕਾਨ ’ਤੇ ਜਾ ਰਹੀ ਪਹਿਲੀ ਜਮਾਤ ’ਚ ਪੜ੍ਹਨ ਵਾਲੀ ਹਰਲੀਨ ਕੌਰ ਚਾਈਨਾ ਡੋਰ ਦੀ ਲਪੇਟ ’ਚ ਆ ਗਈ, ਜਿਸ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ।
ਇਸ ਸਬੰਧੀ ਥਾਣਾ ਗੁਰਾਇਆ ਦੀ ਚੌਕੀ ਦੁਸਾਂਝ ਕਲਾਂ ਦੇ ਇੰਚਾਰਜ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਕੋਟਲੀ ਖੱਖਿਆਂ ਦੀ ਰਹਿਣ ਵਾਲੀ ਹਰਲੀਨ ਕੌਰ, ਜੋ ਸ਼ਾਮ 4.30 ਦੇ ਕਰੀਬ ਆਪਣੇ ਦਾਦੇ ਸਤਨਾਮ ਸਿੰਘ ਨਾਲ ਮੋਟਰਸਾਈਕਲ ਦੇ ਅੱਗੇ ਬੈਠ ਕੇ ਪਿੰਡ ਤੋਂ ਆ ਰਹੀ ਸੀ ਤੇ ਰਸਤੇ ਵਿਚ ਉਨ੍ਹਾਂ ਦੇ ਮੋਟਰਸਾਈਕਲ ’ਚ ਪਤੰਗ ਦੀ ਡੋਰ ਫਸੀ, ਜੋ ਹਰਲੀਨ ਦੇ ਗਲੇ ’ਚ ਫਿਰ ਗਈ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਈ। ਇਸ ਨੂੰ ਜ਼ਖਮੀ ਹਾਲਤ ’ਚ ਪਿੰਡ ਦੇ ਹੀ ਇਕ ਨਿੱਜੀ ਹਸਪਤਾਲ ਵਿਚ ਲਿਆਂਦਾ ਗਿਆ, ਜਿੱਥੋਂ ਉਸ ਦੀ ਹਾਲਤ ਨੂੰ ਨਾਜ਼ੁਕ ਦੇਖਦੇ ਹੋਏ ਫਗਵਾੜਾ ਦੇ ਹਸਪਤਾਲ ’ਚ ਰੈਫਰ ਕਰ ਦਿੱਤਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇੱਥੇ ਦੱਸ ਦਈਏ ਕਿ ਹਰਦੀਪ ਦੀ ਮਾਤਾ, ਜੋ ਪੀ. ਜੀ. ਆਈ. ਹਸਪਤਾਲ ਚੰਡੀਗੜ੍ਹ ’ਚ ਦਾਖਲ ਹੈ, ਦਾ ਉਥੋਂ ਇਲਾਜ ਚੱਲ ਰਿਹਾ ਹੈ ਅਤੇ ਉਸ ਦੇ ਪਿਤਾ ਦਵਿੰਦਰ ਸਿੰਘ ਆਪਣੀ ਪਤਨੀ ਕੋਲ ਪੀ. ਜੀ. ਆਈ. ਚੰਡੀਗੜ੍ਹ ’ਚ ਗਏ ਹੋਏ ਸਨ ਤੇ ਪਿੱਛੋਂ ਇਹ ਦਰਦਨਾਕ ਹਾਦਸਾ ਵਾਪਰ ਗਿਆ। ਹਰਲੀਨ ਆਪਣੇ ਮਾਤਾ-ਪਿਤਾ ਦੇ ਇਕਲੌਤੀ ਬੇਟੀ ਸੀ