ਕਰੰਟ ਲੱਗਣ ਨਾਲ 7 ਸਾਲਾ ਬੱਚੇ ਦੀ ਮੌਤ

Sunday, Jul 28, 2024 - 11:25 AM (IST)

ਕਰੰਟ ਲੱਗਣ ਨਾਲ 7 ਸਾਲਾ ਬੱਚੇ ਦੀ ਮੌਤ

ਮਾਨਸਾ (ਜੱਸਲ) : ਮਾਨਸਾ ’ਚ ਬਾਬਾ ਭਾਈ ਗੁਰਦਾਸ ਦੇ ਡੇਰੇ ਨੇੜੇ ਬਿਜਲੀ ਦੇ ਖੰਭੇ ਤੋਂ ਕਰੰਟ ਲੱਗਣ ਕਾਰਨ 7 ਸਾਲਾ ਬੱਚੇ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਬੱਚਾ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਬੱਚੇ ਬਾਹਰ ਖੇਡ ਰਹੇ ਸਨ, ਜਿਸ ਕਾਰਨ 7 ਸਾਲਾ ਗੁਰਮਨ ਸਿੰਘ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ।

ਉਨ੍ਹਾਂ ਮੰਗ ਕੀਤੀ ਕਿ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ। ਇਸ ਮੌਕੇ ਪਹੁੰਚੇ ਵਿਧਾਇਕ ਵਿਜੇ ਸਿੰਗਲਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਮਾਨਸਾ ਨਗਰ ਕੌਂਸਲ ਵੱਲੋਂ ਪਰਿਵਾਰ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
 


author

Babita

Content Editor

Related News