ਜਲੰਧਰ ਦੇ ਸਿਵਲ ਹਸਪਤਾਲ ''ਚ ਡਿਲਿਵਰੀ ਦੌਰਾਨ ਹੋਈ ਬੱਚੇ ਦੀ ਮੌਤ, ਪਰਿਵਾਰ ਵੱਲੋਂ ਹੰਗਾਮਾ, ਭੰਨੇ ਸ਼ੀਸ਼ੇ
Saturday, Jun 24, 2023 - 05:58 PM (IST)
ਜਲੰਧਰ (ਸ਼ੋਰੀ)- ਜਲੰਧਰ ਸ਼ਹਿਰ ਦੇ ਸਿਵਲ ਹਸਪਤਾਲ 'ਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਥੇ ਇਕ ਬੱਚੇ ਦੀ ਮੌਤ ਹੋ ਗਈ। । ਜਾਣਕਾਰੀ ਮੁਤਾਬਕ ਬੱਚੇ ਦੀ ਮੌਤ ਨੂੰ ਲੈ ਕੇ ਪਰਿਵਾਰ ਵੱਲੋਂ ਹਸਪਤਾਲ 'ਚ ਹੰਗਾਮਾ ਕੀਤਾ ਗਿਆ। ਇਸ ਦੌਰਾਨ ਪੀੜਤ ਧਿਰ ਦੇ ਵਿਅਕਤੀ ਵੱਲੋਂ ਹਸਪਤਾਲ ਦੇ ਸ਼ੀਸ਼ੇ ਵੀ ਤੋੜ ਦਿੱਤੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਬਸਤੀ ਦਾਨਿਸ਼ਮੰਦਾਂ ਦਾ ਰਹਿਣ ਵਾਲਾ ਜ਼ਾਹਿਦ ਅਹਿਮਦ ਜੋਕਿ ਮੂਲ ਰੂਪ ਨਾਲ ਬਿਹਾਰ ਦਾ ਰਹਿਣ ਵਾਲਾ ਹੈ, ਉਹ ਆਪਣੀ ਪਤਨੀ ਪ੍ਰਵੀਨ ਨਾਲ ਸਿਵਲ ਹਸਪਤਾਲ ਆਇਆ ਸੀ।
ਪਤਨੀ ਦੀ ਡਿਲਿਵਰੀ ਹੋਣ ਮਗਰੋਂ ਬੱਚੇ ਦੀ ਮੌਤ ਹੋ ਗਈ। ਉਕਤ ਬੱਚਾ ਉਨ੍ਹਾਂ ਦਾ ਪਹਿਲਾ ਬੱਚਾ ਸੀ। ਇਸ ਦੌਰਾਨ ਪਰਿਵਾਰਕ ਮੈਂਬਰਾਂ ਵੱਲੋਂ ਡਾਕਟਰਾਂ ’ਤੇ ਲਾਪਰਵਾਹੀ ਦਾ ਦੋਸ਼ ਲਾਇਆ ਗਿਆ। ਜ਼ਾਹਿਦ ਅਹਿਮਦ ਦੇ ਭਰਾ ਮਕਸੂਦ ਅਹਿਮਦ ਨੇ ਗੁੱਸੇ 'ਚ ਆ ਕੇ ਹਸਪਤਾਲ ਦੇ ਸ਼ੀਸ਼ੇ ਤੋੜ ਦਿੱਤੇ, ਜਿਸ ਨੂੰ ਪੁਲਸ ਨੇ ਕਾਬੂ ਕਰ ਲਿਆ ਹੈ। ਦੂਜੇ ਪਾਸੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਰਿੰਦਰ ਥਿੰਦ ਦਾ ਕਹਿਣਾ ਹੈ ਕਿ ਬੱਚੇ ਦਾ ਜਨਮ ਆਪ੍ਰੇਸ਼ਨ ਕਰਕੇ ਹੋਇਆ ਸੀ, ਉਸ ਦੀ ਹਾਲਤ ਬਹੁਤ ਨਾਜ਼ੁਕ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਸਪਤਾਲ ਦੇ ਸਟਾਫ਼ ਦੀ ਕੋਈ ਲਾਪਰਵਾਹੀ ਨਹੀਂ ਹੈ।
ਇਹ ਵੀ ਪੜ੍ਹੋ- ਹੋਟਲ 'ਚ ਹੋਏ ਨਾਬਾਲਗ ਮੁੰਡੇ ਨਾਲ ਬਦਫੈਲੀ ਦੇ ਮਾਮਲੇ 'ਚ ਹੋਇਆ ਵੱਡਾ ਖ਼ੁਲਾਸਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani