ਖੇਡਦੀ-ਖੇਡਦੀ ਬੱਚੀ ਨਾਲ ਵਾਪਰ ਗਈ ਅਣਹੋਣੀ! ਮਾਂ ਦੀਆਂ ਅੱਖਾਂ ਮੂਹਰੇ ਤੜਫ਼-ਤੜਫ਼ ਕੇ ਨਿਕਲੀ ਜਾਨ

Thursday, Oct 03, 2024 - 02:42 PM (IST)

ਖੇਡਦੀ-ਖੇਡਦੀ ਬੱਚੀ ਨਾਲ ਵਾਪਰ ਗਈ ਅਣਹੋਣੀ! ਮਾਂ ਦੀਆਂ ਅੱਖਾਂ ਮੂਹਰੇ ਤੜਫ਼-ਤੜਫ਼ ਕੇ ਨਿਕਲੀ ਜਾਨ

ਲੁਧਿਆਣਾ (ਗੌਤਮ): ਦੁਗਰੀ ਫੇਸ-3 ਵਿਚ ਤੇਜ਼ ਰਫ਼ਤਾਰ ਨਾਲ ਜਾ ਰਹੇ ਕਾਰ ਚਾਲਕ ਨੇ ਗਲੀ ਵਿਚ ਖੇਡ ਰਹੀ 2 ਸਾਲ ਦੀ ਬੱਚੀ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ। ਇਸ ਨਾਲ ਉਸ ਦੀ ਮੌਕੇ 'ਤੇ ਹੀ ਤੜਫ਼-ਤੜਫ਼ ਕੇ ਜਾਨ ਨਿਕਲ ਗਈ। ਮੁਹੱਲੇ ਦੇ ਲੋਕਾਂ ਨੇ ਭੱਜ ਰਹੇ ਕਾਰ ਚਾਲਕ ਨੂੰ ਫੜ ਲਿਆ ਤੇ ਮੌਕੇ 'ਤੇ ਪਹੁੰਚੀ ਥਾਣਾ ਦੁਗਰੀ ਦੀ ਪੁਲਸ ਦੇ ਹਵਾਲੇ ਕਰ ਦਿੱਤਾ। ਪੁਲਸ ਨੇ ਮੌਕੇ ਦਾ ਮੁਆਇਣਾ ਕਰਨ ਮਗਰੋਂ ਬੱਚੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲਸ ਨੇ ਬੱਚੀ ਦੀ ਪਛਾਣ ਦੀਪਾਂਸ਼ੂ ਵਜੋਂ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੰਦ ਰਹਿਣਗੇ ਠੇਕੇ, ਇਨ੍ਹਾਂ ਦੁਕਾਨਾਂ ਲਈ ਵੀ ਸਖ਼ਤ ਹੁਕਮ ਜਾਰੀ

ਪੁਲਸ ਮੁਤਾਬਕ ਬੱਚੀ ਦੇ ਪਿਤਾ ਰਾਮਪ੍ਰਸਾਦ ਮੋਹਾਲੀ ਵਿਚ ਨੌਕਰੀ ਕਰਦੇ ਹਨ ਤੇ ਬੱਚੀ ਮਾਂ ਪ੍ਰੀਤੀ ਤੇ ਹੋਰ ਪਰਿਵਾਰ ਦੇ ਲੋਕਾਂ ਨਾਲ ਰਹਿੰਦੀ ਹੈ। ਉਨ੍ਹਾਂ ਦੇ 8 ਮਹੀਨਿਆਂ ਦਾ ਪੁੱਤਰ ਵੀ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੱਚੀ ਗਲੀ ਵਿਚ ਖੇਡ ਰਹੀ ਸੀ ਤੇ ਉਸ ਦੀ ਮਾਂ ਘਰ ਦੇ ਬਾਹਰ ਖੜ੍ਹੀ ਸੀ। ਉਕਤ ਕਾਰ ਡਰਾਈਵਰ ਤੇਜ਼ ਰਫ਼ਤਾਰ ਨਾਲ ਆ ਰਿਹਾ ਸੀ। ਬੱਚੀ ਨੂੰ ਬਚਾਉਣ ਲਈ ਉਸ ਦੀ ਮਾਂ ਪ੍ਰੀਤੀ ਕਾਰ ਡਰਾਈਵਰ ਨੂੰ ਰੋਕਣ ਲਈ ਚੀਕਦੀ ਰਹੀ। ਪਰ ਕਾਰ ਡਰਾਈਵਰ ਨੇ ਵੇਖਦੇ ਹੀ ਵੇਖਦੇ ਬੱਚੀ ਨੂੰ ਦਰੜ ਦਿੱਤਾ। ਥਾਣਾ ਦੁਗਰੀ ਦੀ ਪੁਲਸ ਨੇ ਦੱਸਿਆ ਕਿ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News