ਟਾਂਡਾ 'ਚ ਵਾਪਰਿਆ ਦਰਦਨਾਕ ਹਾਦਸਾ, ਘਰ ਦੀ ਛੱਤ ਡਿੱਗਣ ਕਾਰਨ 2 ਬੱਚੀਆਂ ਤੇ ਉਨ੍ਹਾਂ ਦੇ ਪਿਤਾ ਦੀ ਮੌਤ
Thursday, Jul 03, 2025 - 08:24 AM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਸਿੰਘ ਮੋਮੀ) : ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਸਿੰਘ ਮੋਮੀ) : ਪਿਛਲੇ ਇੱਕ ਦੋ ਦਿਨਾਂ ਤੋਂ ਟਾਂਡਾ ਇਲਾਕੇ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਨ ਇੱਥੇ ਟਾਂਡਾ ਦੇ ਪਿੰਡ ਅਹੀਆਪੁਰ ਵਿੱਚ ਇੱਕ ਘਰ ਦੀ ਛੱਤ ਡਿੱਗਣ ਕਾਰਨ 2 ਬੱਚੀਆਂ ਅਤੇ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ ਅਤੇ 2 ਹੋਰ ਬੱਚੀਆਂ ਅਤੇ ਉਨ੍ਹਾਂ ਦੀ ਮਾਂ ਇਸ ਹਾਦਸੇ ਵਿੱਚ ਗੰਭੀਰ ਜ਼ਖਮੀ ਹੋ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ : ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਜਾਣਕਾਰੀ ਮੁਤਾਬਕ, ਇਹ ਹਾਦਸਾ ਅੱਜ ਸਵੇਰੇ ਤੜਕਸਾਰ ਉਦੋਂ ਵਾਪਰਿਆ, ਜਦੋਂ ਇੱਕ ਕੱਚੇ ਘਰ ਦੀ ਛੱਤ ਹੇਠ ਸੌਂ ਰਹੇ ਪਰਿਵਾਰਕ ਮੈਂਬਰਾਂ 'ਤੇ ਇਹ ਛੱਤ ਡਿੱਗ ਗਈ। ਜਾਣਕਾਰੀ ਅਨੁਸਾਰ ਸਥਾਨਕ ਲੋਕਾਂ ਨੇ ਇਕੱਠੇ ਹੋ ਕੇ ਬਚਾਅ ਕਾਰਜ ਆਰੰਭੇ ਅਤੇ ਮੌਕੇ 'ਤੇ ਪਹੁੰਚ ਕੇ ਹੋਰਨਾਂ ਬੱਚਿਆਂ ਨੂੰ ਮਲਬੇ ਹੇਠੋਂ ਕੱਢ ਕੇ ਟਾਂਡਾ ਦੇ ਰੇਖੀ ਹਰਬੰਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਜ਼ਿਕਰਯੋਗ ਹੈ ਕਿ ਟਾਂਡਾ ਵਿੱਚ ਪਿਛਲੇ ਕਈ ਦਿਨਾਂ ਤੋਂ ਬਾਰਿਸ਼ ਹੋ ਰਹੀ ਸੀ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਇਸ ਘਟਨਾ ਸਬੰਧੀ ਹੋਰ ਵੇਰਵਿਆਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8