ਪੰਜਾਬ ''ਚ ਕੜਾਕੇ ਦੀ ਠੰਡ ''ਚ ਵੱਡਾ ਹਾਦਸਾ : ਅੰਗੀਠੀ ਸੇਕਦੇ ਟੱਬਰ ਨੂੰ ਚੜ੍ਹੀ ਜ਼ਹਿਰੀਲੀ ਗੈਸ, ਮਾਸੂਮ ਦੀ ਮੌਤ

Wednesday, Jan 10, 2024 - 07:18 PM (IST)

ਪੰਜਾਬ ''ਚ ਕੜਾਕੇ ਦੀ ਠੰਡ ''ਚ ਵੱਡਾ ਹਾਦਸਾ : ਅੰਗੀਠੀ ਸੇਕਦੇ ਟੱਬਰ ਨੂੰ ਚੜ੍ਹੀ ਜ਼ਹਿਰੀਲੀ ਗੈਸ, ਮਾਸੂਮ ਦੀ ਮੌਤ

ਸਮਰਾਲਾ (ਗਰਗ) : ਪੰਜਾਬ 'ਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਬੀਤੀ ਰਾਤ ਸਮਰਾਲਾ ਦੇ ਪਿੰਡ ਨਾਗਰਾ ਵਿਖੇ ਅੰਗੀਠੀ ਸੇਕ ਰਹੇ ਇੱਕ ਪਰਿਵਾਰ ਨੂੰ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਪਤੀ-ਪਤਨੀ ਦੀ ਹਾਲਤ ਵਿਗੜ ਗਈ। ਇਸ ਦੇ ਨਾਲ ਹੀ ਉਨ੍ਹਾਂ ਦੇ 2 ਸਾਲ ਦੇ ਮਾਸੂਮ ਬੱਚੇ ਦੀ ਜ਼ਹਿਰੀਲੀ ਗੈਸ ਦੇ ਅਸਰ ਕਾਰਨ ਮੌਤ ਹੋ ਗਈ। ਇਹ ਹਾਦਸਾ ਰਾਤ ਕਰੀਬ 9 ਵਜੇ ਉਸ ਵੇਲੇ ਵਾਪਰਿਆ, ਜਦੋਂ ਅਨਮੋਲਕ ਸਿੰਘ (27) ਆਪਣੀ ਪਤਨੀ ਸੁਮਨਪ੍ਰੀਤ ਕੌਰ ਅਤੇ 2 ਸਾਲ ਦੇ ਪੁੱਤ ਅਰਮਾਨ ਸਮੇਤ ਰਾਤ ਦੀ ਰੋਟੀ ਖਾਣ ਉਪਰੰਤ ਠੰਡ ਜ਼ਿਆਦਾ ਹੋਣ ਕਾਰਨ ਸੋਣ ਵਾਲੇ ਕਮਰੇ 'ਚ ਅੰਗੀਠੀ ਸੇਕਣ ਲੱਗ ਪਏ।

ਇਹ ਵੀ ਪੜ੍ਹੋ : ਵਿਦੇਸ਼ਾਂ 'ਚ ਵੱਸਦੇ NRI ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਲਿਆ ਅਹਿਮ ਫ਼ੈਸਲਾ

ਕੁੱਝ ਦੇਰ ਬਾਅਦ ਹੀ ਅੰਗੀਠੀ ਸੇਕਣ ਕਾਰਨ ਕਮਰੇ 'ਚ ਪੈਦਾ ਹੋਈ ਜ਼ਹਿਰੀਲੀ ਗੈਸ ਇਨ੍ਹਾਂ ਤਿੰਨਾਂ ਮੈਂਬਰਾਂ ਨੂੰ ਹੀ ਚੜ੍ਹ ਗਈ ਅਤੇ ਉਨ੍ਹਾਂ ਦੀ ਹਾਲਤ ਵਿਗੜਨ ਲੱਗੀ। ਆਸ-ਪਾਸ ਦੇ ਲੋਕਾਂ ਨੂੰ ਘਟਨਾਂ ਦਾ ਪਤਾ ਲੱਗਣ ’ਤੇ ਬੰਦ ਕਮਰੇ 'ਚ ਬੇਹੋਸ਼ੀ ਦੀ ਹਾਲਤ 'ਚ ਪਏ ਪਰਿਵਾਰ ਦੇ ਤਿੰਨੇ ਜੀਆਂ ਨੂੰ ਬਾਹਰ ਕੱਢਿਆ ਗਿਆ ਪਰ ਉਦੋਂ ਤੱਕ 2 ਸਾਲ ਦੇ ਅਰਮਾਨ ਦੀ ਮੌਤ ਹੋ ਚੁੱਕੀ ਸੀ। ਮੌਕੇ ’ਤੇ ਪੁਲਸ ਵੀ ਪਹੁੰਚ ਗਈ ਅਤੇ ਸਾਰਿਆਂ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਅਗਲੇ 3 ਦਿਨਾਂ ਲਈ ਨਵੀਂ ਭਵਿੱਖਬਾਣੀ, ਕੰਬਣੀ ਛੇੜ ਰਹੀਆਂ ਬਰਫ਼ੀਲੀਆਂ ਹਵਾਵਾਂ

ਇੱਥੇ ਡਾਕਟਰਾਂ ਨੇ ਬੱਚੇ ਨੂੰ ਤਾਂ ਮ੍ਰਿਤਕ ਐਲਾਨ ਦਿੱਤਾ ਪਰ ਪਤੀ-ਪਤਨੀ ਨੂੰ ਮੁੱਢਲੇ ਇਲਾਜ ਮਗਰੋਂ ਚੰਡੀਗੜ੍ਹ ਰੈਫ਼ਰ ਕੀਤਾ ਗਿਆ। ਸਮੇਂ ’ਤੇ ਡਾਕਟਰੀ ਇਲਾਜ ਮਿਲਣ ਕਾਰਨ ਸਵੇਰ ਤੱਕ ਪਤੀ-ਪਤਨੀ ਦੀ ਹਾਲਤ 'ਚ ਸੁਧਾਰ ਦੀ ਜਾਣਕਾਰੀ ਸਾਹਮਣੇ ਆਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News