ਪੰਜਾਬ: ਜਵਾਕ ਨੂੰ ਨੋਚ-ਨੋਚ ਖਾ ਗਏ ਖੂੰਖਾਰ ਕੁੱਤੇ, ਤੜਫ਼-ਤੜਫ਼ ਹੋਈ ਮੌਤ

Thursday, Mar 05, 2026 - 04:29 PM (IST)

ਪੰਜਾਬ: ਜਵਾਕ ਨੂੰ ਨੋਚ-ਨੋਚ ਖਾ ਗਏ ਖੂੰਖਾਰ ਕੁੱਤੇ, ਤੜਫ਼-ਤੜਫ਼ ਹੋਈ ਮੌਤ

ਗੁਰਦਾਸਪੁਰ(ਵਿਨੋਦ)- ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਪੈਂਦੇ ਪਿੰਡ ਫਤਿਹਨੰਗਲ ’ਚ ਘਰ ਦੇ ਬਾਹਰ ਖੇਡ ਰਹੇ 2 ਸਾਲਾਂ ਬੱਚੇ ਨੂੰ ਕੁੱਤਿਆਂ ਦੇ ਝੁੰਡ ਨੇ ਆਪਣਾ ਸ਼ਿਕਾਰ ਬਣਾਇਆ। ਜਿਸ ਕਾਰਨ ਬੱਚੇ ਨੂੰ ਜਦੋਂ ਹਸਪਤਾਲ ਵਿਚ ਪਹੁੰਚਾਇਆ ਗਿਆ ਤਾਂ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪੰਜਾਬ: ਨਿਹੰਗ ਬਾਣੇ 'ਚ ਆਏ ਬੰਦੇ ਲੁੱਟ ਕੇ ਲੈ ਗਏ 3,00,00, 000 ਦਾ ਕੈਸ਼

ਪ੍ਰਾਪਤ ਜਾਣਕਾਰੀ ਅਨੁਸਾਰ ਦੋ ਸਾਲਾ ਬੱਚਾ ਸਮਾਇਲ ਪੁੱਤਰ ਇੰਦਰਆਸ ਪਿੰਡ ਫਤਿਹੇਨੰਗਲ ਆਪਣੇ ਘਰ ਦੇ ਬਾਹਰ ਖੇਡ ਰਿਹਾ ਸੀ ਕਿ ਆਵਾਰਾਂ ਕੁੱਤਿਆਂ ਦੇ ਝੁੰਡ ਨੇ ਉਸ ਨੂੰ ਘੇਰ ਲਿਆ । ਲੋਕਾਂ ਵੱਲੋਂ ਕਾਫੀ ਰੋਲਾ ਪਾਇਆ ਗਿਆ ਤਾਂ ਕੁੱਤਿਆਂ ਦੇ ਝੁੰਡ ਵੱਲੋਂ ਨੋਚੇ ਗਏ ਬੱਚੇ ਨੂੰ ਜਦੋਂ ਛੁਡਵਾ ਕੇ ਪਰਿਵਾਰਿਕ ਮੈਂਬਰਾਂ ਨੇ ਸਿਵਲ ਹਸਪਤਾਲ ਵਿਚ ਪਹੁੰਚਾਇਆ ਤਾਂ ਉੱਥੇ ਇਲਾਜ ਦੌਰਾਨ ਬੱਚੇ ਦੀ ਮੌਤ ਹੋ ਗਈ। ਬੱਚੇ ਦੀ ਮੌਤ ਤੋਂ ਬਾਅਦ ਪਰਿਵਾਰ ’ਚ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ- ਕਹਿਰ ਓ ਰੱਬਾ: ਕੈਨੇਡਾ 'ਚ ਦੋ ਭਰਾਵਾਂ ਦੀ ਮੌਤ, ਪਰਿਵਾਰ 'ਚ ਪਸਰਿਆ ਸੋਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News