ਹਾਈ ਵੋਲਟੇਜ ਤਾਰਾਂ ਤੋਂ ਕਰੰਟ ਲੱਗਣ ਮਗਰੋਂ ਕਈ ਫੁੱਟ ਦੂਰ ਜਾ ਡਿੱਗਿਆ ਬੱਚਾ, ਪੈ ਗਈਆਂ ਚੀਕਾਂ
Thursday, Aug 21, 2025 - 11:56 AM (IST)

ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ ਦੇ ਪਿੰਡ ਕੁੰਡੇ 'ਚ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਕਾਰਨ 13 ਸਾਲਾ ਬੱਚਾ ਬੁਰੀ ਤਰ੍ਹਾਂ ਝੁਲਸ ਗਿਆ। ਜਾਣਕਾਰੀ ਅਨੁਸਾਰ 13 ਸਾਲਾ ਕਰਨ ਜਦੋਂ ਆਪਣੀ ਛੱਤ 'ਤੇ ਕਬੂਤਰਾਂ ਨਾਲ ਖੇਡ ਰਿਹਾ ਸੀ ਤਾਂ ਛੱਤ ਤੋਂ ਉਪਰੋਂ ਹਾਈ ਵੋਲਟੇਜ ਤਾਰਾਂ ਲੰਘ ਰਹੀਆਂ ਸਨ, ਜਿਨ੍ਹਾਂ ਦੀ ਲਪੇਟ 'ਚ ਕਰਨ ਆ ਗਿਆ।
ਇਹ ਵੀ ਪੜ੍ਹੋ : ਵਿਗੜੇ ਹਾਲਾਤ ਦਰਮਿਆਨ ਅਲਰਟ 'ਤੇ ਪੰਜਾਬ ਸਰਕਾਰ, ਸੂਬਾ ਵਾਸੀਆਂ ਲਈ ਕੀਤਾ ਵੱਡਾ ਐਲਾਨ
ਉਹ ਇਸ ਘਟਨਾ ਦੌਰਾਨ ਬੁਰੀ ਤਰ੍ਹਾਂ ਝੁਲਸ ਗਿਆ। ਬੱਚੇ ਨੂੰ ਇਸ ਕਦਰ ਕਰੰਟ ਲੱਗਾ ਕਿ ਝੁਲਸਣ ਤੋਂ ਬਾਅਦ ਉਗ ਕਈ ਫੁੱਟ ਦੂਰ ਜਾ ਕੇ ਡਿੱਗਿਆ। ਚੀਕਾਂ ਸੁਣ ਕੇ ਬੱਚੇ ਦੇ ਪਰਿਵਾਰ ਵਾਲੇ ਛੱਤ 'ਤੇ ਆਏ ਅਤੇ ਉਸ ਨੂੰ ਚੁੱਕ ਕੇ ਹਸਪਤਾਲ ਲੈ ਕੇ ਗਏ, ਜਿੱਥੇ ਉਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਗੰਭੀਰ ਹਾਲਤ ਦੇਖਦੇ ਹੋਏ ਅੱਗੇ ਫਰੀਦਕੋਟ ਮੈਡੀਕਲ ਵਿਖੇ ਰੈਫ਼ਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬੀਓ 22, 23, 24, 25 ਤੇ 26 ਤਾਰੀਖ਼ ਲਈ ਵੱਡੀ ਚਿਤਾਵਨੀ, ਅਲਰਟ 'ਤੇ ਪੰਜਾਬ ਸਰਕਾਰ
ਇਸ ਘਟਨਾ ਤੋਂ ਬਾਅਦ ਬੱਚੇ ਦੇ ਮਾਪਿਆਂ ਦਾ ਉਸ ਦੀ ਹਾਲਤ ਨੂੰ ਦੇਖ ਕੇ ਬੁਰਾ ਹਾਲ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8