ਜਲੰਧਰ ''ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV ''ਚ ਕੈਦ ਹੋਈ ਘਟਨਾ

Thursday, Sep 17, 2026 - 05:25 PM (IST)

ਜਲੰਧਰ ''ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV ''ਚ ਕੈਦ ਹੋਈ ਘਟਨਾ

ਜਲੰਧਰ (ਸੋਨੂੰ)- ਜਲੰਧਰ ਦੇ ਵੈਸਟ ਹਲਕੇ ਦੀ ਪੁਲਸ ਚੌਂਕੀ ਲੈਦਰ ਕੰਪਲੈਕਸ ਅਧੀਨ ਆਉਂਦੇ ਇਲਾਕੇ 'ਚ 4 ਸਾਲਾ ਬੱਚੇ ਦੇ ਅਗਵਾ ਦਾ ਮਾਮਲਾ ਸਾਹਮਣੇ ਆਇਆ ਹੈ। ਦੁਪਹਿਰ ਵੇਲੇ ਚਿੱਟੇ ਰੰਗ ਦੀ ਐਕਟਿਵਾ ਸਵਾਰ 2 ਨੌਜਵਾਨ ਬੱਚੇ ਨੂੰ ਲੈ ਕੇ ਫਰਾਰ ਹੋ ਗਏ। ਉੱਥੇ ਹੀ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ, ਜਿਸ 'ਚ ਇਕ ਨੌਜਵਾਨ ਨੇ ਮੂੰਹ 'ਤੇ ਮਾਸਕ ਪਾਇਆ ਹੋਇਆ ਹੈ, ਜਦਕਿ ਦੂਜੇ ਦਾ ਚਿਹਰਾ ਸਾਫ਼ ਵਿਖਾਈ ਦੇ ਰਿਹਾ ਹੈ। 

ਇਹ ਵੀ ਪੜ੍ਹੋ- ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ DAV ਕਾਲਜ 'ਚ ਹੰਗਾਮਾ

PunjabKesari

ਐਕਟਿਵਾ ਸਵਾਰ ਨੌਜਵਾਨ ਬੱਚੇ ਨੂੰ ਐਕਟਿਵਾ ਦੇ ਸੈਂਟਰ 'ਚ ਬਿਠਾ ਕੇ ਦੁਪਹਿਰ ਕਰੀਬ 2.08 ਵਜੇ ਲੈ ਜਾਂਦੇ ਹੋਏ ਵਿਖਾਈ ਦੇ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਐਕਟਿਵਾ ਦੀ ਨੰਬਰ ਪਲੇਟ ਵੀ ਨਹੀਂ ਹੈ। ਇਸ ਘਟਨਾ ਨੂੰ ਲੈ ਕੇ ਏ. ਸੀ. ਪੀ. ਆਤਿਸ਼ ਭਾਟੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਲੈਦਰ ਕੰਪਲੈਕਸ ਚੌਂਕੀ ਦੀ ਪੁਲਸ ਨੂੰ ਦੁਪਹਿਰ ਸਮੇਂ ਸੂਚਨਾ ਮਿਲੀ ਸੀ ਕਿ ਗਲੀ 'ਚ ਖੇਡ ਰਹੇ 4 ਸਾਲਾ ਬੱਚੇ ਨੂੰ ਐਕਟਿਵਾ ਸਵਾਰ 2 ਨੌਜਵਾਨ ਲੈ ਕੇ ਫਰਾਰ ਹੋ ਗਏ।

PunjabKesari

ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ, ਜਿਸ 'ਚ ਨੌਜਵਾਨ ਬੱਚੇ ਨੂੰ ਲੈ ਕੇ ਜਾਂਦੇ ਹੋਏ ਵਿਖਾਈ ਦੇ ਰਹੇ ਹਨ। ਅਜਿਹੇ 'ਚ ਫੁਟੇਜ ਸਾਰੀਆਂ ਪੁਲਸ ਚੌਂਕੀਆਂ 'ਚ ਸਰਕੁਲੇਟ ਕਰ ਦਿੱਤੀ ਗਈ ਹੈ। ਅਜਿਹੇ 'ਚ ਉਨ੍ਹਾਂ ਨੇ ਲੋਕਾਂ ਨੂੰ ਵੀ ਸੰਜਮ ਵਰਤਣ ਦੀ ਅਪੀਲ ਕੀਤੀ ਹੈ। ਏ. ਸੀ. ਪੀ. ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਘਟਨਾ ਨੂੰ ਲੈ ਕੇ ਭਾਰੀ ਹੰਗਾਮਾ ਵੇਖਣ ਨੂੰ ਮਿਲਿਆ। ਉਥੇ ਹੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। 

PunjabKesari

ਇਹ ਵੀ ਪੜ੍ਹੋ- ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ, ਵਿਆਹ 'ਚ ਹੋਣਾ ਸੀ ਸ਼ਾਮਲ

ਮਿਲੀ ਜਾਣਕਾਰੀ ਮੁਤਾਬਕ ਬੱਚਾ ਗਲੀ 'ਚ ਖੇਡ ਰਿਹਾ ਸੀ, ਇਸ ਦੌਰਾਨ ਐਕਟਿਵਾ ਸਵਾਰ 2 ਨੌਜਵਾਨ ਬੱਚੇ ਨੂੰ ਲੈ ਕੇ ਫਰਾਰ ਹੋ ਗਏ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਗੋਲਡੀ ਨੇ ਦੱਸਿਆ ਕਿ ਗਲੀ ਵਿੱਚ ਬੱਚੇ ਖੇਡ ਰਹੇ ਸਨ। ਇਸ ਦੌਰਾਨ ਬੱਚੇ ਨੂੰ ਐਕਟਿਵਾ ਸਵਾਰ 2 ਨੌਜਵਾਨ ਰਾਜ ਨਗਰ ਵੱਲ ਲੈ ਕੇ ਫਰਾਰ ਹੋ ਗਏ। ਪੀੜਤ ਮਾਂ ਸ਼ਾਨੂ ਨੇ ਕਿਹਾ ਕਿ ਉਸ ਦਾ ਬੱਚਾ ਕੁੰਜ ਗਲੀ 'ਚ ਖੇਡ ਰਿਹਾ ਸੀ। ਇਸ ਦੌਰਾਨ ਐਕਟਿਵਾ ਸਵਾਰ 2 ਨੌਜਵਾਨ ਆਏ ਅਤੇ ਬੱਚੇ ਨੂੰ ਚੁੱਕ ਕੇ ਲੈ ਗਏ। ਘਟਨਾ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ। ਮੌਕੇ 'ਤੇ ਪਹੁੰਚੀ ਪੁਲਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਉੱਥੇ ਹੀ ਘਟਨਾ ਨੂੰ ਲੈ ਕੇ ਹੋਰ ਬੱਚੇ ਕ੍ਰਿਸ਼ ਨੇ ਦੱਸਿਆ ਕਿ ਐਕਟਿਵਾ ਸਵਾਰ 2 ਨੌਜਵਾਨ ਉਸ ਦੇ ਦੋਸਤ ਨੂੰ ਚੁੱਕ ਕੇ ਲੈ ਗਏ ਹਨ। ਪੁਲਸ ਨੇ ਕੰਟਰੋਲ ਰੂਮ 'ਤੇ ਸੂਚਨਾ ਦੇ ਦਿੱਤੀ ਹੈ ਅਤੇ ਸ਼ਹਿਰ 'ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

PunjabKesari

PunjabKesari

PunjabKesari

 

ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਇਹ ਜ਼ਿਲ੍ਹੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News