ਬੱਚੇ ਨੂੰ ਅਗਵਾ ਕਰਨ ਵਾਲਿਆਂ ਨੂੰ ਤਿੰਨ ਜ਼ਿਲ੍ਹਿਆਂ ਦੀ ਪੁਲਸ ਨੇ ਪਾਇਆ ਘੇਰਾ, ਖੇਤਾਂ 'ਚ ਕਰ 'ਤਾ ਐਨਕਾਊਂਟਰ
Thursday, Mar 13, 2025 - 06:16 PM (IST)

ਨਾਭਾ : ਬੀਤੇ ਦਿਨੀਂ ਖੰਨਾ ਸ਼ਹਿਰ ਦੇ ਪਿੰਡ ਸੀਹਾ ਦੋਦਾ ਤੋਂ ਅਗਵਾ ਹੋਏ ਸੱਤ ਸਾਲਾ ਬੱਚੇ ਭਵਕੀਰਤ ਸਿੰਘ ਨੂੰ ਪੁਲਸ ਨੇ ਬਰਾਮਦ ਕਰ ਲਿਆ ਹੈ। ਨਾਭਾ ਨੇੜੇ ਹੋਏ ਐਨਕਾਊਂਟਰ ਤੋਂ ਬਾਅਦ ਪੁਲਸ ਨੇ ਬੱਚੇ ਨੂੰ ਮੁਲਜ਼ਮਾਂ ਦੀ ਗ੍ਰਿਫਤ 'ਚੋਂ ਛੁਡਵਾ ਲਿਆ। ਦੱਸਣਯੋਗ ਹੈ ਕਿ 2 ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਬੱਚੇ ਭਵਕੀਰਤ ਸਿੰਘ ਪੁੱਤਰ ਰਣਬੀਰ ਸਿੰਘ ਨੂੰ ਪਿੰਡ ਸੀਹਾ ਦੋਦਾ ਤੋਂ ਉਸ ਸਮੇਂ ਅਗਵਾ ਕਰ ਲਿਆ ਸੀ ਜਦੋਂ ਉਹ ਆਪਣੇ ਘਰ ਦੇ ਬਾਹਰ ਖੇਡ ਰਿਹਾ ਸੀ। ਇਸ ਘਟਨਾ ਦੀ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਸੀ, ਪੁਲਸ ਲਗਾਤਾਰ ਮੁਲਜ਼ਮਾਂ ਦਾ ਪਿੱਛਾ ਕਰ ਰਹੀ ਸੀ।
ਇਹ ਵੀ ਪੜ੍ਹੋ : ਪੰਜਾਬ ਵਿਚ ਬਨਣ ਜਾ ਰਿਹੈ ਇਹ ਸਖ਼ਤ ਨਿਯਮ, ਕੈਬਨਿਟ ਮੀਟਿੰਗ 'ਚ ਹੋ ਸਕਦੈ ਐਲਾਨ
ਇਸ ਦੌਰਾਨ ਤਿੰਨ ਜ਼ਿਲ੍ਹਿਆਂ ਦੀ ਪੁਲਸ ਨੇ ਅਗਵਾਕਾਰਾਂ ਨੂੰ ਨਾਭਾ ਬਲਾਕ ਦੇ ਪਿੰਡ ਮੰਡੋਰ ਵਿਖੇ ਘੇਰਾ ਪਾ ਲਿਆ। ਇਸ ਦੌਰਾਨ ਦੋਵਾਂ ਪਾਸਿਓਂ ਮੁਕਾਬਲਾ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਸ ਬਲ ਵੱਲੋਂ ਪਿੰਡ ਮੰਡੋਰ ਨੂੰ ਚਾਰੇ ਪਾਸਿਓਂ ਘੇਰ ਲਿਆ। ਮੁਕਾਬਲੇ ਤੋਂ ਬਾਅਦ ਪੁਲਸ ਨੇ ਬੱਚੇ ਨੂੰ ਬਰਾਮਦ ਕਰ ਲਿਆ ਅਤੇ ਮੁਲਜ਼ਮਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਵੱਡੇ ਝਟਕੇ ਦੀ ਤਿਆਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e