ਪਰਿਵਾਰ ’ਚ ਮਚਿਆ ਕੋਹਰਾਮ, ਘਰੋਂ ਲਾਪਤਾ ਹੋਏ ਬੱਚੇ ਦੀ ਇਸ ਹਾਲਤ ’ਚ ਲਾਸ਼ ਦੇਖ ਉੱਡੇ ਹੋਸ਼

Monday, Apr 11, 2022 - 04:33 PM (IST)

ਪਰਿਵਾਰ ’ਚ ਮਚਿਆ ਕੋਹਰਾਮ, ਘਰੋਂ ਲਾਪਤਾ ਹੋਏ ਬੱਚੇ ਦੀ ਇਸ ਹਾਲਤ ’ਚ ਲਾਸ਼ ਦੇਖ ਉੱਡੇ ਹੋਸ਼

ਲੁਧਿਆਣਾ (ਜ.ਬ.) : ਪਿਛਲੇ 12 ਹਫਤੇ ਤੋਂ ਘਰੋਂ ਬਾਹਰ ਸ਼ੱਕੀ ਹਾਲਾਤ ਵਿਚ ਲਾਪਤਾ ਹੋਏ 9 ਸਾਲ ਦੇ ਮਾਸੂਮ ਦੀ ਸੜੀ ਹੋਈ ਲਾਸ਼ ਐਤਵਾਰ ਸ਼ਾਮ ਨੂੰ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਬੱਚੇ ਦੀ ਪਛਾਣ 9 ਸਾਲ ਦੇ ਪ੍ਰਦੀਪ ਵਜੋਂ ਹੋਈ ਹੈ। ਲਾਸ਼ ਘਰ ਤੋਂ ਕੁਝ ਦੂਰ ਇਕ ਖਾਲੀ ਪਲਾਟ ’ਚੋਂ ਮਿਲੀ ਹੈ। ਲਾਪਤਾ ਬੱਚੇ ਦੀ ਸ਼ਿਕਾਇਤ ਥਾਣਾ ਸ਼ਿਮਲਾਪੁਰੀ ਵਿਚ 9 ਅਪ੍ਰੈਲ ਨੂੰ ਦਰਜ ਕਰਵਾਈ ਸੀ। ਸ਼ੱਕ ਜਤਾਇਆ ਜਾ ਰਿਹਾ ਸੀ ਕਿ ਬੱਚੇ ਨੂੰ ਅਗਵਾ ਕਰ ਕੇ ਕਤਲ ਕੀਤਾ ਗਿਆ ਹੈ। ਘਟਨਾ ਸਥਾਨ ’ਤੇ ਮੌਕੇ ’ਤੇ ਪੁੱਜੇ ਜੁਆਇੰਟ ਸੀ. ਪੀ. ਰਵਚਰਨ ਸਿੰਘ ਬਰਾੜ, ਏ. ਡੀ. ਸੀ. ਪੀ. ਬਲਵਿੰਦਰ ਸਿੰਘ ਰੰਧਾਵਾ, ਥਾਣਾ ਸ਼ਿਮਲਾਪੁਰੀ ਇੰਚਾਰਜ ਕੁਲਵੰਤ ਸਿੰਘ ਨੇ ਮੌਕੇ ਦਾ ਮੁਆਇਨਾ ਕੀਤਾ ਅਤੇ ਲਾਸ਼ ਆਪਣੇ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ, ਨਾਲ ਹੀ ਫਿੰਗਰ ਪ੍ਰਿੰਟ ਮਾਹਿਰ ਟੀਮ ਨੇ ਵੀ ਆਪਣੀ ਕਾਰਵਾਈ ਜਾਰੀ ਰੱਖੀ ਹੋਈ ਸੀ।

ਇਹ ਵੀ ਪੜ੍ਹੋ : ਕਲਯੁੱਗੀ ਸਹੁਰੇ ਦੀਆਂ ਸ਼ਰਮਨਾਕ ਕਰਤੂਤਾਂ ਤੋਂ ਅੱਕੀ ਨੂੰਹ, ਵੱਡਾ ਜਿਗਰਾ ਕਰਕੇ ਅੰਤ ਖੋਲ੍ਹ ਦਿੱਤੀ ਪੋਲ

ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਪਤਾ ਲੱਗੇਗਾ ਕਿ ਬੱਚੇ ਦਾ ਕਤਲ ਕਿਨ੍ਹਾਂ ਹਾਲਾਤ ’ਚ ਹੋਇਆ ਅਤੇ ਕੀ ਕਾਰਨ ਰਿਹਾ। ਹਾਲ ਦੀ ਘੜੀ ਪੁਲਸ ਪਰਿਵਾਰ ਵਾਲਿਆਂ ਦੇ ਦੋਸ਼ਾਂ ਨੂੰ ਧਿਆਨ ’ਚ ਰੱਖਦੇ ਹੋਏ ਸਾਰੇ ਐਂਗਲਾਂ ਤੋਂ ਜਾਂਚ ਕਰ ਰਹੀ ਹੈ। ਬੱਚੇ ਦੇ ਪਰਿਵਾਰ ਵਿਚ ਕੋਹਰਾਮ ਮਚਿਆ ਹੋਇਆ ਹੈ। ਦੱਸ ਦੇਈਏ ਕਿ ਨਿਊ ਜਨਤਾ ਨਗਰ ਦੇ ਰਹਿਣ ਵਾਲੇ ਰਾਜਾ ਰਾਮ ਨੇ ਥਾਣਾ ਸ਼ਿਮਲਾਪੁਰੀ ਦੀ ਪੁਲਸ ਨੂੰ 1 ਹਫਤਾ ਪਹਿਲਾਂ ਬੱਚੇ ਦੇ ਲਾਪਤਾ ਹੋਣ ਦੀ ਰਿਪੋਰਟ 9 ਅਪ੍ਰੈਲ ਨੂੰ ਲਿਖਵਾਈ ਸੀ ਅਤੇ ਅਗਲੇ ਦਿਨ ਹੀ ਬੱਚੇ ਦੀ ਸੜੀ ਹੋਈ ਲਾਸ਼ ਆਈ. ਟੀ. ਆਈ. ਰੋਡ, ਗਿੱਲ ਰੋਡ ਦੇ ਨੇੜੇ ਬੰਦ ਪਏ ਪੈਟਰੋਲ ਪੰਪ ਦੇ ਇਕ ਖਾਲੀ ਪਲਾਟ ’ਚੋਂ ਮਿਲੀ।

ਇਹ ਵੀ ਪੜ੍ਹੋ : ਧਰਮਿੰਦਰ ਸਿੰਘ ਭਿੰਦਾ ਕਤਲ ਕਾਂਡ ਮਾਮਲੇ ’ਚ ਪੁਲਸ ਨੇ 7 ਲੋਕਾਂ ਨੂੰ ਹਿਰਾਸਤ ’ਚ ਲਿਆ

ਦੂਜੇ ਪਾਸੇ ਮਾਸੂਮ ਬੱਚੇ ਦੇ ਮਾਤਾ-ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੱਚੇ ਨੂੰ ਕਿਸੇ ਨੇ ਜਾਣਬੁੱਝ ਕੇ ਮੌਤ ਦੇ ਘਾਟ ਉਤਾਰਿਆ ਹੈ। ਪੁਲਸ ਉਸ ਦੀ ਨਿਰਪੱਖ ਜਾਂਚ ਕਰੇ। ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲੀ ਹੋਈ ਸੀ ਅਤੇ ਇਸ ਸਬੰਧੀ ਜੁਆਇੰਟ ਸੀ. ਪੀ. ਰਵਚਰਨ ਸਿੰਘ ਬਰਾੜ ਨੇ ਕਿਹਾ ਕਿ ਉਹ ਆਪਣੇ ਐਂਗਲ ਤੋਂ ਜਾਂਚ ਕਰ ਰਹੇ ਹਨ ਅਤੇ ਜਲਦ ਹੀ ਸੱਚ ਪਤਾ ਲੱਗ ਜਾਵੇਗਾ ਕਿਉਂਕਿ ਉਨ੍ਹਾਂ ਦੇ ਕੁਝ ਅਹਿਮ ਸੁਰਾਗ ਹੱਥ ਲੱਗ ਰਹੇ ਹਨ, ਜਿਸ ਦੇ ਤੌਰ ’ਤੇ ਉਹ ਕਾਰਵਾਈ ਕਰਨਗੇ। ਪਰਿਵਾਰ ਵੱਲੋਂ ਦਿੱਤੀ ਗਈ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਦੋ ਮੁੰਡਿਆਂ ਨੇ ਨਾਬਾਲਗ ਕੁੜੀ ਨੂੰ ਅਗਵਾ ਕਰਕੇ ਕੀਤਾ ਜਬਰ-ਜ਼ਿਨਾਹ, ਫਿਰ ਕਤਲ ਕਰਕੇ ਦਰਿਆ ’ਚ ਸੁੱਟੀ ਲਾਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News