ਅੰਮ੍ਰਿਤਸਰ: ਗਲਾ ਘੁੱਟ ਕੇ 5 ਸਾਲਾ ਬੱਚੇ ਨੂੰ ਮੌਤ ਦੇ ਘਾਟ ਉਤਾਰਣ ਵਾਲਾ ਦੋਸ਼ੀ ਗ੍ਰਿਫਤਾਰ
Tuesday, Sep 12, 2017 - 07:00 PM (IST)
ਜੰਡਿਆਲਾ\ਅੰਮ੍ਰਿਤਸਰ (ਸੁਮਿਤ)— ਗੁਰੂ ਨਗਰੀ ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਵਿਖੇ ਵੀ 5 ਸਾਲਾ ਬੱਚੇ ਦਾ ਗਲਾ ਘੁੱਟ ਕੇ ਮੌਤ ਦੇ ਘਾਟ ਉਤਾਰ ਦੇਣ ਵਾਲੇ ਦੋਸ਼ੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਦੋਸ਼ੀ ਵੱਲੋਂ ਜੰਡਿਆਲਾ ਦੇ ਪਿੰਡ ਮਲਕਪੁਰ ਵਿਚ ਸ਼ੁੱਭਪ੍ਰੀਤ ਨਾਮਕ 5 ਸਾਲਾ ਬੱਚੇ ਦਾ ਗਲਾ ਘੁੱਟ ਕੇ ਦਰਦਨਾਕ ਮੌਤ ਦਿੱਤੀ ਗਈ ਸੀ। ਦੋਸ਼ੀ ਦੀ ਪਛਾਣ ਗੁਰਪ੍ਰੀਤ ਸਿੰਘ ਮਲਕਪੁਰ ਦੇ ਰੂਪ 'ਚ ਹੋਈ ਹੈ। ਪੁੱਛਗਿੱਛ 'ਚ ਉਸ ਨੇ ਦੱਸਿਆ ਕਿ ਬੱਚਾ ਟਰੈਕਟਰ 'ਤੇ ਝਰੀਟਾਂ ਮਾਰਦਾ ਸੀ, ਜਿਸ ਕਰਕੇ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ।
ਤੁਹਾਨੂੰ ਦੱਸ ਦਈਏ ਬੱਚਾ ਸੋਮਵਾਰ ਸ਼ਾਮ ਸਕੂਲੋਂ ਆਉਣ ਤੋਂ ਬਾਅਦ ਹੀ ਬੱਚਾ ਲਾਪਤਾ ਸੀ ਅਤੇ ਅੱਜ ਬੱਚੇ ਦੀ ਲਾਸ਼ ਘਰ ਤੋਂ ਕੁੱਝ ਹੀ ਦੂਰੀ ਤੋਂ ਮਿਲੀ। ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਬੱਚੇ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਕਰਦੇ ਹੋਏ ਪੁਲਸ ਨੇ ਦੋਸ਼ੀ ਨੂੰ ਗ੍ਰਿ੍ਰਫਤਾਰ ਕਰ ਲਿਆ ਹੈ। ਫਿਲਹਾਲ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
