ਜ਼ੀਰਕਪੁਰ 'ਚ ਰੌਂਗਟੇ ਖੜ੍ਹੇ ਕਰਨ ਵਾਲੀ ਵਾਰਦਾਤ, ਪਤਨੀ ਨਾਲ ਝਗੜੇ ਮਗਰੋਂ 6 ਮਹੀਨੇ ਦੇ ਪੁੱਤ ਦੀ ਲਈ ਜਾਨ

Tuesday, Jun 14, 2022 - 09:53 AM (IST)

ਜ਼ੀਰਕਪੁਰ 'ਚ ਰੌਂਗਟੇ ਖੜ੍ਹੇ ਕਰਨ ਵਾਲੀ ਵਾਰਦਾਤ, ਪਤਨੀ ਨਾਲ ਝਗੜੇ ਮਗਰੋਂ 6 ਮਹੀਨੇ ਦੇ ਪੁੱਤ ਦੀ ਲਈ ਜਾਨ

ਜ਼ੀਰਕਪੁਰ (ਗੁਰਪ੍ਰੀਤ) : ਸਥਾਨਕ ਵੀ. ਆਈ. ਪੀ. ਰੋਡ ’ਤੇ ਸਥਿਤ ਪੇਂਟਾ ਹੋਮਜ਼ ਸੋਸਾਇਟੀ ਨਿਵਾਸੀ ਇਕ ਵਿਅਕਤੀ ਨੇ ਘਰੇਲੂ ਕਲੇਸ਼ ਕਾਰਨ ਆਪਣੇ 6 ਮਹੀਨੇ ਦੇ ਬੱਚੇ ਦਾ ਕਤਲ ਕਰ ਦਿੱਤਾ। ਪੁਲਸ ਨੇ ਮ੍ਰਿਤਕ ਬੱਚੇ ਦੀ ਮਾਂ ਦੀ ਸ਼ਿਕਾਇਤ ’ਤੇ ਉਸ ਦੇ ਪਿਤਾ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਅਭਿਸ਼ੇਕ ਸ਼ਰਮਾ ਨਿਵਾਸੀ ਦੇਹਰਾਦੂਨ, ਉੱਤਰਾਖੰਡ ਹਾਲ ਨਿਵਾਸੀ ਪੇਂਟਾ ਹੋਮਜ਼ ਜ਼ੀਰਕਪੁਰ ਵੱਜੋਂ ਹੋਈ ਹੈ। ਮੁਲਜ਼ਮ ਚੰਡੀਗੜ੍ਹ ਆਈ. ਟੀ. ਪਾਰਕ ਸਥਿਤ ਇਕ ਆਈ. ਟੀ. ਕੰਪਨੀ 'ਚ ਕੰਮ ਕਰਦਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਪੇਂਟਾ ਹੋਮਜ਼ ਨਿਵਾਸੀ 26 ਸਾਲਾ ਨਿਤਿਕਾ ਨੇ ਦੱਸਿਆ ਕਿ ਉਸ ਦਾ ਵਿਆਹ ਉੱਤਰਾਖੰਡ ਦੇ ਦੇਹਰਾਦੂਨ ਨਿਵਾਸੀ ਅਭਿਸ਼ੇਕ ਸ਼ਰਮਾ ਨਾਲ ਹੋਇਆ ਸੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ 31 ਜੁਲਾਈ ਤੋਂ ਬਿਲਕੁਲ ਬੰਦ ਹੋ ਜਾਣਗੇ 'ਅਸ਼ਟਾਮ ਪੇਪਰ', ਈ-ਸਟੈਂਪਿੰਗ ਰਾਹੀਂ ਹੋਵੇਗਾ ਕੰਮ

ਵਿਆਹ ਤੋਂ ਬਾਅਦ ਜਨਵਰੀ, 2022 'ਚ ਉਨ੍ਹਾਂ ਦੇ ਘਰ ਪੁੱਤਰ ਪੈਦਾ ਹੋਇਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਤੋਂ ਹੀ ਉਸ ਦਾ ਪਤੀ ਝਗੜਾ ਕਰਨ ਲੱਗਾ ਸੀ। 11 ਜੂਨ ਦੀ ਰਾਤ ਉਹ ਆਪਣੇ ਘਰ ਉੱਤਰਾਖੰਡ ਗਈ ਸੀ, ਜਿੱਥੇ ਉਸ ਦਾ ਸਹੁਰੇ ਘਰ ਵਾਲਿਆਂ ਨਾਲ ਝਗੜਾ ਹੋ ਗਿਆ। ਬਹਿਸ ਤੋਂ ਬਾਅਦ ਉਹ ਸਵੇਰੇ 2 ਵਜੇ ਆਪਣੇ ਜ਼ੀਰਕਪੁਰ ਪੇਂਟਾ ਹੋਮਜ਼ ਘਰ 'ਚ ਪਰਤ ਆਈ। ਘਰ ਪਹੁੰਚੇ ਤਾਂ ਦੋਹਾਂ ਵਿਚਕਾਰ ਫਿਰ ਤੋਂ ਝਗੜਾ ਹੋ ਗਿਆ। ਬਹਿਸ ਦੌਰਾਨ ਪਤਨੀ ਨੇ ਉਸ ਨੂੰ ਘਰੋਂ ਕੱਢ ਦਿੱਤਾ ਅਤੇ ਅੰਦਰੋਂ ਦਰਵਾਜ਼ਾ ਬੰਦ ਕਰ ਲਿਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਪਤੀ ਨੇ ਬੱਚੇ ਨੂੰ ਆਪਣੇ ਕੋਲ ਰੱਖ ਲਿਆ।

ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਤੋਂ ਸ਼ੁਰੂ ਹੋਵੇਗੀ 'ਝੋਨੇ' ਦੀ ਲਵਾਈ, CM ਮਾਨ ਦੀ ਕਿਸਾਨਾਂ ਨੂੰ ਖ਼ਾਸ ਅਪੀਲ

ਉਸ ਨੇ ਵਾਰ-ਵਾਰ ਦਰਵਾਜ਼ਾ ਖੜਕਾਇਆ ਪਰ ਉਸ ਦੇ ਪਤੀ ਨੇ ਦਰਵਾਜ਼ਾ ਨਹੀਂ ਖੋਲ੍ਹਿਆ, ਜਿਸ ਤੋਂ ਬਾਅਦ ਉਹ ਢਕੋਲੀ ਨਿਵਾਸੀ ਆਪਣੀ ਭੈਣ ਦੇ ਘਰ ਚਲੀ ਗਈ। ਸ਼ਿਕਾਇਤਰਕਤਾ ਨੇ ਦੱਸਿਆ ਕਿ ਜਦੋਂ ਉਹ ਅਗਲੀ ਸ਼ਾਮ ਆਪਣੇ ਘਰ ਆਈ ਤਾਂ ਉਸ ਦਾ ਪਤੀ ਬੈਠਾ ਸੀ ਅਤੇ ਉਸ ਦਾ ਪੁੱਤਰ ਬਿਸਤਰੇ 'ਤੇ ਬੇਸੁੱਧ ਪਿਆ ਸੀ। ਉਸ ਨੇ ਉਸ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੇ ਪਤੀ ਨੇ ਉਸ ਨੂੰ ਦੱਸਿਆ ਕਿ ਉਸ ਨੇ ਉਸ ਦਾ ਮੂੰਹ ਦਬਾ ਕੇ ਕਤਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : 'ਵੱਡੇ ਬਾਦਲ' ਦੀ ਸਿਹਤ ਨੂੰ ਲੈ ਕੇ ਫੋਰਟਿਸ ਹਸਪਤਾਲ ਨੇ ਜਾਰੀ ਕੀਤਾ ਬਿਆਨ

ਇਸ ਤੋਂ ਬਾਅਦ ਉਸ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਡੇਰਾਬੱਸੀ ਦੀ ਮੋਰਚਰੀ 'ਚ ਰਖਵਾ ਕੇ ਮੁਲਜ਼ਮ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ। ਥਾਣਾ ਪ੍ਰਮੁੱਖ ਦੀਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਸਵੇਰੇ 8 ਵਜੇ ਮਿਲੀ, ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਮੁਲਜ਼ਮ ਪਤੀ ਮਾਨਸਿਕ ਤਣਾਅ ਤੋਂ ਪੀੜਤੀ ਸੀ, ਜਿਸ ਕਾਰਨ ਉਸ ਨੇ ਇਹ ਕੰਮ ਕੀਤਾ ਸੀ, ਉਸ ਸਮੇਂ ਉਹ ਨਸ਼ੇ ਦੀ ਹਾਲਤ 'ਚ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News