11ਵੀਂ ਦੇ ਵਿਦਿਆਰਥੀ ਨੇ ਬੱਚੀ ਨਾਲ ਕੀਤਾ ਸ਼ਰਮਨਾਕ ਕਾਰਾ, 8 ਸਾਲਾ ਮਾਸੂਮ ਦੀ ਹਾਲਤ ਵੇਖ ਮਾਂ ਦਾ ਨਿਕਲਿਆ ਤ੍ਰਾਹ

Wednesday, Aug 02, 2023 - 08:20 PM (IST)

11ਵੀਂ ਦੇ ਵਿਦਿਆਰਥੀ ਨੇ ਬੱਚੀ ਨਾਲ ਕੀਤਾ ਸ਼ਰਮਨਾਕ ਕਾਰਾ, 8 ਸਾਲਾ ਮਾਸੂਮ ਦੀ ਹਾਲਤ ਵੇਖ ਮਾਂ ਦਾ ਨਿਕਲਿਆ ਤ੍ਰਾਹ

ਦਸੂਹਾ (ਝਾਵਰ): ਥਾਣਾ ਦਸੂਹਾ ਦੇ ਅਧੀਨ ਪੈਂਦੇ ਪਿੰਡ ਘੋਗਰਾ ਵਿਚ ਅੱਜ 11ਵੀਂ ਜਮਾਤ ਦੇ ਵਿਦਿਆਰਥੀ ਵੱਲੋਂ ਆਪਣੇ ਨੇੜਲੇ ਘਰ ਵਿਚ ਦਾਖ਼ਲ ਹੋ ਕੇ ਇਕ 8 ਸਾਲ ਦੀ ਮਸੂਮ ਬੱਚੀ ਨਾਲ ਜ਼ਬਰਦਸਤੀ ਗੈਰ ਕੁਦਰਤੀ ਬਦਫੈਲੀ ਕੀਤੀ ਗਈ। ਇਸ ਸਬੰਧੀ ਪੀੜਤ ਬੱਚੀ ਦੀ ਮਾਤਾ ਵੱਲੋਂ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - ਵਿਧਵਾ ਮਾਂ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਇਕਲੌਤੇ ਪੁੱਤ ਦੀ ਸੜਕ ਹਾਦਸੇ 'ਚ ਹੋਈ ਮੌਤ

ਪੀੜਤ ਬੱਚੀ ਦੀ ਮਾਂ ਨੇ ਦਸੂਹਾ ਪੁਲਸ ਨੂੰ ਦਿੱਤੇ ਬਿਆਨ ਵਿਚ ਕਿਹਾ ਹੈ ਕਿ ਉਹ ਅਪਣੇ ਘਰੋਂ ਕਿਸੇ ਕੰਮ ਲਈ ਬਾਹਰ ਗਈ ਸੀ ਅਤੇ ਘਰ ਵਿਚ ਕਿਸੇ ਨੂੰ ਨਾ ਦੇਖ ਕੇ ਅਰਜਨ ਸਿੰਘ ਪੁੱਤਰ ਸਵ. ਕੁਲਵੰਤ ਸਿੰਘ ਵੱਲੋਂ ਸਾਡੇ ਘਰ ਆ ਗਿਆ ਅਤੇ ਮੇਰੀ ਮਾਸੂਮ 8 ਸਾਲਾ ਬੱਚੀ ਨਾਲ ਜ਼ਬਰਦਸਤੀ ਗੈਰ ਕੁਦਰਤੀ ਬਦਫੈਲੀ ਕਰਨ ਲੱਗ ਪਿਆ। ਜਦੋਂ ਉਹ ਘਰ ਆਈ ਤਾਂ ਬੱਚੀ ਨੇ ਉਸ ਨੂੰ ਦੱਸਿਆ ਕਿ ਪਿੰਡ ਦੇ ਲੜਕੇ ਅਰਜਨ ਨੇ ਉਸ ਨਾਲ ਗ਼ਲਤ ਕੰਮ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਔਰਤ ਨੇ NRI ਪਤੀ ਖ਼ਿਲਾਫ਼ ਕੀਤੀ ਸ਼ਿਕਾਇਤ ਤਾਂ ਮਹਿਲਾ ASI ਨੇ ਮੰਗ ਲਏ ਪੌਣੇ 2 ਲੱਖ ਰੁਪਏ, ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਆਪਣੀ ਮਾਸੂਮ ਬੱਚੀ ਦੀ ਇਹ ਹਾਲਤ ਵੇਖ ਉਹ ਉਸ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਪੁਲਸ ਦੀ ਸਹਾਇਤਾ ਨਾਲ ਦਾਖ਼ਲ ਕਰਵਾਇਆ ਗਿਆ। ਇਸ ਸਬੰਧੀ ਜਦੋ ਡੀ.ਐੱਸ.ਪੀ. ਦਸੂਹਾ ਬਲਵੀਰ ਸਿੰਘ ਤੇ ਥਾਣਾ ਮੁਖੀ ਬਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੀੜਤ ਮਾਸੂਮ ਬੱਚੀ ਦੀ ਮਾਤਾ ਦੇ ਬਿਆਨ ਦੇ ਅਧਾਰ 'ਤੇ ਜ਼ਬਰਦਸਤੀ ਗੈਰ ਕੁਦਰਤੀ ਬਦਫੈਲੀ ਕਰਨ 'ਤੇ ਲੜਕੇ ਅਰਜਨ ਸਿੰਘ ਦੇ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਅਤੇ ਪੁਲਸ ਵੱਲੋਂ  ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News