ਨਾਮੀ ਸਕੂਲ ਦੀ ਪ੍ਰਿੰਸੀਪਲ ਨੂੰ ਫਿਰ ਜਾਰੀ ਹੋਇਆ ਚਾਈਲਡ ਰਾਈਟ ਕਮਿਸ਼ਨ ਦਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
Friday, Mar 29, 2024 - 06:25 PM (IST)
ਲੁਧਿਆਣਾ (ਵਿੱਕੀ) : ਸ਼ਹਿਰ ਦੇ ਕਈ ਸਕੂਲੀ ਵਿਦਿਆਰਥੀਆਂ ਵੱਲੋਂ ਪਿਛਲੇ ਦਿਨੀਂ ਫੇਅਰਵੈੱਲ ਪਾਰਟੀ ਦੇ ਨਾਂ ’ਤੇ ਸੜਕਾਂ ’ਤੇ ਆਪਣੀਆਂ ਕਾਰਾਂ ’ਚ ਕੀਤੀ ਗਈ ਸਟੰਟਬਾਜ਼ੀ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਜਿੱਥੇ ਡੀ. ਸੀ. ਸਾਕਸ਼ੀ ਸਾਹਨੀ ਦੇ ਹੁਕਮਾਂ ’ਤੇ ਡੀ. ਈ. ਓ. ਨੇ ਸਕੂਲ ਮੁਖੀ ਤੋਂ ਜਵਾਬਤਲਬੀ ਕੀਤੀ ਸੀ, ਉੱਥੇ ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਦਾ ਪ੍ਰੋਟੈਕਸ਼ਨ ਆਫ ਚਾਈਲਡ ਰਾਈਟ ਕਮਿਸ਼ਨ ਨੇ ਵੀ ਨੋਟਿਸ ਲਿਆ ਸੀ। ਉਕਤ ਮਾਮਲੇ ’ਚ ਕਮਿਸ਼ਨ ਨੇ ਬੀਤੇ ਦਿਨੀਂ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਪ੍ਰਿੰਸੀਪਲ ਨੂੰ ਵੀਰਵਾਰ ਨੂੰ ਕਮਿਸ਼ਨ ਦੇ ਸਾਹਮਣੇ ਵਾਇਰਲ ਹੋਈ ਵੀਡੀਓ ਦੇ ਮਾਮਲੇ ’ਚ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਰਿਪੋਰਟ ਨਾਲ ਲੈ ਕੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲ 'ਚ ਲੱਗ ਗਈ ਅੱਗ, ਪੈ ਗਈਆਂ ਭਾਜੜਾਂ (ਵੀਡੀਓ)
ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਉਕਤ ਸਕੂਲ ਦੀ ਪ੍ਰਿੰਸੀਪਲ ਕਮਿਸ਼ਨ ਦੇ ਸਾਹਮਣੇ ਪੇਸ਼ ਨਹੀਂ ਹੋਈ। ਇਸ ਲਈ ਹੁਣ ਸਕੂਲ ਪ੍ਰਿੰਸੀਪਲ ਨੂੰ ਦੋਬਾਰਾ ਰਿਪੋਰਟ ਸਮੇਤ ਪੇਸ਼ ਹੋਣ ਲਈ 2 ਅਪ੍ਰੈਲ ਦਾ ਨੋਟਿਸ ਜਾਰੀ ਕੀਤਾ ਗਿਆ ਹੈ, ਜਿਸ ’ਚ ਸਕੂਲ ਨੂੰ ਦੱਸਣਾ ਹੋਵੇਗਾ ਕਿ ਵਾਇਰਲ ਹੋਈ ਵੀਡੀਓ ’ਚ ਟ੍ਰੈਫਿਕ ਨਿਯਮਾਂ ਨੂੰ ਤੋੜ ਰਹੇ ਵਿਦਿਆਰਥੀਆਂ ’ਤੇ ਸਕੂਲ ਵੱਲੋਂ ਕੀ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਨੇ ਮਾਂ ਤੇ ਭਰਾ ਨੂੰ ਮਾਰੀਆਂ ਗੋਲ਼ੀਆਂ
ਹੋਰ ਸਕੂਲਾਂ ਤੋਂ ਵੀ ਹੋ ਸਕਦੀ ਹੈ ਜਵਾਬਤਲਬੀ
ਦੱਸ ਦੇਈਏ ਕਿ ਪਿਛਲੇ ਮਹੀਨੇ ਉਕਤ ਮਾਮਲਾ ਧਿਆਨ ’ਚ ਆਉਂਦੇ ਹੀ ਟ੍ਰੈਫਿਕ ਪੁਲਸ ਦੇ ਏ. ਸੀ. ਪੀ. ਚਿਰੰਜੀਵ ਲਾਂਬਾ ਦੀ ਅਗਵਾਈ ’ਚ ਟ੍ਰੈਫਿਕ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਵਾਇਰਲ ਹੋ ਰਹੀਆਂ ਵੱਖ-ਵੱਖ ਵੀਡੀਓ ਅਤੇ ਸੇਫ ਸਿਟੀ ਦੇ ਕੈਮਰਿਆਂ ’ਚੋਂ ਗੱਡੀਆਂ ਦੇ ਨੰਬਰ ਕੱਢ ਕੇ ਵਾਹਨ ਮਾਲਕਾਂ ਨੂੰ ਨੋਟਿਸ ਭੇਜੇ ਸਨ। ਨੋਟਿਸ ’ਚ ਸਾਹਮਣੇ ਆਇਆ ਕਿ ਸਟੰਟਬਾਜ਼ੀ ਕਰਨ ਵਾਲੇ ਵਿਦਿਆਰਥੀ ਇਕ ਨਹੀਂ ਸਗੋਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਹਨ। ਮੰਨਿਆ ਜਾ ਰਿਹਾ ਹੈ ਕਿ ਹੁਣ ਚਾਈਲਡ ਰਾਈਟ ਕਮਿਸ਼ਨ ਉਕਤ ਸਕੂਲ ਸਮੇਤ ਹੋਰ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵੀ ਇਸ ਮਾਮਲੇ ’ਚ ਨੋਟਿਸ ਜਾਰੀ ਕਰ ਕੇ ਜਵਾਬਤਲਬੀ ਕਰ ਸਕਦਾ ਹੈ।
ਇਹ ਵੀ ਪੜ੍ਹੋ : ਲੁਧਿਆਣਾ ਦੇ ਇਸ ਇਲਾਕੇ 'ਚ ਚੱਲ ਰਹੇ ਦੇਹ ਵਪਾਰ ਦੇ ਦੋ ਅੱਡੇ, ਸ਼ਰੇਆਮ ਸਮੱਗਲਿੰਗ ਹੁੰਦੀਆਂ ਕੁੜੀਆਂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8