'ਤਸਵੀਰਾਂ ਵਾਇਰਲ ਕਰਨ ਵਾਲਿਆਂ 'ਤੇ ਵੀ ਕਰੋ ਕਾਰਵਾਈ': ਬਾਲ ਅਧਿਕਾਰ ਕਮਿਸ਼ਨ

Wednesday, Jan 22, 2025 - 08:06 PM (IST)

'ਤਸਵੀਰਾਂ ਵਾਇਰਲ ਕਰਨ ਵਾਲਿਆਂ 'ਤੇ ਵੀ ਕਰੋ ਕਾਰਵਾਈ': ਬਾਲ ਅਧਿਕਾਰ ਕਮਿਸ਼ਨ

ਚੰਡੀਗੜ੍ਹ : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਲੁਧਿਆਣਾ ਵਿਖੇ ਤਾਲਿਬਾਨੀ ਸਜ਼ਾ ਦੇ ਮਾਮਲੇ 'ਤੇ ਸੂ-ਮੋਟੋ ਨੋਟਿਸ ਲਿਆ ਹੈ। ਇੰਨਾ ਹੀ ਨਹੀਂ ਸਗੋਂ ਪੀੜਤ ਲੜਕੀਆਂ ਦੀ ਤਸਵੀਰਾਂ ਸ਼ੇਅਰ ਕਰਨ ਉੱਤੇ ਕਾਰਵਾਈ ਕਰਨਦੇ ਵੀ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਥਾਈਲੈਂਡ 'ਚ ਭਾਰਤੀ ਜੋੜੇ ਨਾਲ ਵੱਡੀ ਵਾਰਦਾਤ! ਬਾਥਟਬ 'ਚੋਂ ਮਿਲੀ ਪਤਨੀ ਦੀ ਲਾਸ਼, ਕਤਲ ਦਾ ਸ਼ੱਕ

ਇਸ ਸਬੰਧੀ ਚੇਅਰਮੈਨ ਨੇ ਦੱਸਿਆ ਕਿ ਇਲੈਕਟ੍ਰਾਨਿਕ ਮੀਡੀਆ ਰਾਹੀਂ ਆਈ ਖਬਰ ਅਨੁਸਾਰ, ਇੱਕ ਕਪੜਾ ਫੈਕਟਰੀ ਦੇ ਮਾਲਕ ਵੱਲੋਂ ਇੱਕ ਮਾਂ ਅਤੇ ਉਸ ਦੀਆਂ ਤਿੰਨ ਬੱਚੀਆਂ ਨੂੰ ਚੋਰੀ ਦੇ ਦੋਸ਼ ਵਿੱਚ ਮੂੰਹ ਕਾਲਾ ਕਰਕੇ "ਮੈਂ ਚੋਰ ਹਾਂ" ਦੀ ਤਖਤੀ ਪਾ ਕੇ ਘੁੰਮਾਇਆ ਗਿਆ, ਜੋ ਕਿ ਬੱਚਿਆਂ ਦੇ ਅਧਿਕਾਰਾਂ ਦੀ ਗੰਭੀਰ ਉਲੰਘਣਾ ਹੈ।

ਇਹ ਵੀ ਪੜ੍ਹੋ : ਸਕੂਲ ਦੀ ਵੱਡੀ ਲਾਪਰਵਾਹੀ! ਛੁੱਟੀ ਹੋਣ ਤੋਂ ਬਾਅਦ ਕਲਾਸਰੂਮ 'ਚ ਹੀ ਬੰਦ ਰਹਿ ਗਿਆ ਬੱਚਾ

ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਨੇ ਪੁਲਸ ਕਮਿਸ਼ਨਰ, ਲੁਧਿਆਣਾ ਨੂੰ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ-2015 ਦੀ ਧਾਰਾ 75 ਅਤੇ 79 ਤਹਿਤ ਮਾਮਲਾ ਦਰਜ ਕਰਨ ਅਤੇ ਬਾਲ ਮਜ਼ਦੂਰੀ (ਨਿਵਾਰਨ ਅਤੇ ਨਿਯੰਤਰਣ) ਐਕਟ-1986 ਅਤੇ ਭਾਰਤੀ ਨਿਆਏ ਸੰਹਿਤਾ-2023 ਦੀਆਂ ਸੰਬੰਧਿਤ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ, ਦੋਸ਼ੀਆਂ ਖਿਲਾਫ ਤੁਰੰਤ ਸਖ਼ਤ ਕਾਰਵਾਈ ਕਰਨ ਲਈ ਹੁਕਮ ਜਾਰੀ ਕੀਤੇ ਹਨ ਅਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ 23 ਜਨਵਰੀ ਤੱਕ ਭੇਜਣ ਦੀ ਹਦਾਇਤ ਕੀਤੀ ਹੈ।

ਚੇਅਰਮੈਨ ਨੇ ਪੁਲਸ ਕਮਿਸ਼ਨਰ, ਲੁਧਿਆਣਾ ਨੂੰ ਇਹ ਵੀ ਹਦਾਇਤ ਕੀਤੀ ਕਿ ਜੋ ਲੋਕ ਬੱਚੀਆਂ ਦੀਆਂ ਫੋਟੋਆਂ ਖਿੱਚ ਕੇ ਵਾਇਰਲ ਕਰ ਰਹੇ ਹਨ ਉਨ੍ਹਾਂ ਖਿਲਾਫ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ) ਐਕਟ 2015 ਦੇ ਸੈਕਸ਼ਨ 74 ਅਨੁਸਾਰ ਸਖਤ ਤੋ ਸਖਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : ਰਹੱਸਮਈ ਮੌਤਾਂ ਨੇ ਵਧਾਈ ਸਰਕਾਰ ਦੀ ਚਿੰਤਾ! ਘਰ ਕਰ'ਤੇ ਸੀਲ, ਪੂਰੇ ਇਲਾਕੇ 'ਚ ਦਾਖਲੇ 'ਤੇ ਵੀ ਰੋਕ

ਇਸ ਤੋਂ ਇਲਾਵਾ ਚੇਅਰਮੈਨ ਨੇ ਡਿਪਟੀ ਕਮਿਸ਼ਨਰ,ਲੁਧਿਆਣਾ ਨੂੰ ਬਾਲ ਮਜ਼ਦੂਰੀ ਐਕਟ 1986 ਅਨੁਸਾਰ ਬਣਦੀਆਂ ਧਾਰਾਵਾਂ ਤਹਿਤ ਕਾਰਵਾਈ ਅਮਲ ਵਿੱਚ ਲਿਆ ਕੇ ਫੈਕਟਰੀ ਦੇ ਮਾਲਕ ਅਤੇ ਹੋਰਨਾਂ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਕੀਤੀ ਗਈ ਕਾਰਵਾਈ ਸਬੰਧੀ ਕਮਿਸ਼ਨ ਨੂੰ 7 ਦਿਨਾਂ ਦੇ ਅੰਦਰ-ਅੰਦਰ ਜਾਣੂ ਕਰਵਾਇਆ ਜਾਵੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ਜਗ ਬਾਣੀਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Baljit Singh

Content Editor

Related News