ਇਨਸਾਨੀਅਤ ਸ਼ਰਮਸਾਰ, ਸਕੂਲ ਵਿਚ 4 ਸਾਲਾ ਬੱਚੀ ਨਾਲ ਜਬਰ-ਜ਼ਨਾਹ (ਵੀਡੀਓ)

Sunday, May 26, 2019 - 06:44 PM (IST)

ਸੰਗਰੂਰ : ਧੂਰੀ ਦੇ ਇਕ ਪ੍ਰਾਈਵੇਟ ਸਕੂਲ ਦੀ ਦਿਲ ਦਹਿਲਾਉਣ ਅਤੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿਥੇ ਚਾਰ ਸਾਲ ਦੀ ਇਕ ਨੰਨ੍ਹੀ ਬੱਚੀ ਨਾਲ ਸਕੂਲ ਬੱਸ ਦੇ ਕੰਡਕਟਰ ਵਲੋਂ ਸਕੂਲ ਵਿਚ ਹੀ ਜਬਰ-ਜ਼ਨਾਹ ਕੀਤਾ ਗਿਆ। ਦਰਅਸਲ ਧੂਰੀ ਦੇ ਇਕ ਪ੍ਰਾਈਵੇਟ ਸਕੂਲ ਵਿਚ ਪੜ੍ਹਦੀ ਚਾਰ ਵਰ੍ਹਿਆਂ ਦੀ ਬੱਚੀ ਨੂੰ ਸਕੂਲ ਬਸ ਦਾ ਕੰਡੈਕਟਰ ਵਰਗਲਾ ਕੇ ਲੈ ਗਿਆ ਅਤੇ ਸਕੂਲ ਵਿਚ ਹੀ ਬੱਚੀ ਨਾਲ ਬਲਾਤਕਾਰ ਕਰ ਦਿੱਤਾ। ਘਟਨਾ ਤੋਂ ਬਾਅਦ ਬੱਚੀ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। 
ਇਸ ਸ਼ਰਮਨਾਕ ਘਟਨਾ ਤੋਂ ਬਾਅਦ ਸ਼ਹਿਰ ਵਿਚ ਤਣਾਅ ਦਾ ਮਾਹੌਲ ਹੈ। ਜਿੱਥੇ ਲੋਕਾਂ ਨੇ ਸ਼ਹਿਰ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ, ਉਥੇ ਹੀ ਲੋਕਾਂ ਵਲੋਂ ਥਾਣੇ ਦਾ ਘਿਰਾਓ ਵੀ ਕੀਤਾ ਗਿਆ। ਲੋਕਾਂ ਵਲੋਂ ਜਬਰ-ਜ਼ਨਾਹ ਕਰਨ ਵਾਲੇ ਦਰਿੰਦੇ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਜਾ ਰਹੀ ਹੈ। ਫਿਲਹਾਲ ਸ਼ਹਿਰ ਵਿਚ ਤਣਾਅ ਹੈ ਅਤੇ ਪੁਲਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News