ਹਸਪਤਾਲ 'ਚੋਂ ਬੱਚਾ ਚੋਰੀ ਹੋਣ ਦਾ ਮਾਮਲਾ : 48 ਘੰਟੇ ਬਾਅਦ ਵੀ ਨਹੀਂ ਮਿਲਿਆ ਕੋਈ ਸੁਰਾਗ

01/11/2018 2:39:33 PM

ਪਟਿਆਲਾ (ਬਲਜਿੰਦਰ)-ਮਾਤਾ ਕੌਸ਼ੱਲਿਆ ਹਸਪਤਾਲ ਵਿਚੋਂ ਦੋ ਦਿਨ ਪਹਿਲਾਂ ਚੋਰੀ ਹੋਏ ਬੱਚੇ ਦਾ 48 ਘੰਟਿਆਂ ਬਾਅਦ ਵੀ ਕੋਈ ਸੁਰਾਗ ਨਹੀਂ ਮਿਲਿਆ। ਪੁਲਸ ਵੱਲੋਂ ਇਸ ਮਾਮਲੇ ਵਿਚ ਵੱਖ-ਵੱਖ ਥਿਊਰੀਆਂ 'ਤੇ ਕੰਮ ਕੀਤਾ ਜਾ ਰਿਹਾ ਹੈ ਪਰ ਅਜੇ ਤੱਕ ਕੋਈ ਸਫਲਤਾ ਹੱਥ ਨਹੀਂ ਲੱਗੀ। ਦੂਜੇ ਪਾਸੇ ਜਿਉਂ-ਜਿਉਂ ਦਿਨ ਬੀਤ ਰਹੇ ਹਨ, ਤਿਉਂ-ਤਿਉਂ ਪਰਿਵਾਰ ਵਾਲਿਆਂ ਦੀ ਚਿੰਤਾ ਵਧਦੀ ਜਾ ਰਹੀ ਹੈ। ਬੱਚਾ ਬਹੁਤ ਛੋਟਾ ਹੈ ਅਤੇ ਚੋਰੀ ਕਰਨ ਵਾਲੀ ਮਹਿਲਾ ਸੀ. ਸੀ. ਟੀ. ਵੀ. ਫੁਟੇਜ ਵਿਚ ਕੈਦ ਹੋ ਚੁੱਕੀ ਹੈ। 
ਬੱਚੇ ਦੀ ਜਾਨ ਨੂੰ ਕੋਈ ਖਤਰਾ ਨਾ ਹੋਵੇ, ਇਹ ਚਿੰਤਾ ਪਰਿਵਾਰ ਵਾਲਿਆਂ ਨੂੰ ਖਾਈ ਜਾ ਰਹੀ ਹੈ। ਇਧਰ ਐੱਸ. ਪੀ. ਡੀ. ਹਰਵਿੰਦਰ ਸਿੰਘ ਵਿਰਕ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਕਈ ਥਿਊਰੀਆਂ 'ਤੇ ਕੰਮ ਕੀਤਾ ਜਾ ਰਿਹਾ ਹੈ। ਜਲਦੀ ਹੀ ਇਹ ਮਾਮਲਾ ਹੱਲ ਕਰ ਲਿਆ ਜਾਵੇਗਾ।