ਬੱਚਿਆਂ ਨੂੰ ਅਗਵਾ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਇਕ ਜਨਾਨੀ ਸਣੇ 2 ਗ੍ਰਿਫ਼ਤਾਰ

Wednesday, Jul 27, 2022 - 07:20 PM (IST)

ਬੱਚਿਆਂ ਨੂੰ ਅਗਵਾ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਇਕ ਜਨਾਨੀ ਸਣੇ 2 ਗ੍ਰਿਫ਼ਤਾਰ

ਅੰਮ੍ਰਿਤਸਰ (ਸੰਜੀਵ) - ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਬੱਚਿਆਂ ਨੂੰ ਅਗਵਾ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰ ਕੇ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਇਕ ਜਨਾਨੀ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਰੀਸ਼ ਕੁਮਾਰ ਉਰਫ ਕਰਨ ਅਤੇ ਪਰਮਜੀਤ ਕੌਰ ਉਰਫ ਅੰਜੂ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਤੋਂ ਅਗਵਾ ਕੀਤੀ ਇਕ 3 ਸਾਲ ਦੀ ਬੱਚੀ ਨੂੰ ਵੀ ਬਰਾਮਦ ਕੀਤਾ ਹੈ। 

ਪੜ੍ਹੋ ਇਹ ਵੀ ਖ਼ਬਰ: ਹੈਰਾਨੀਜਨਕ ਖ਼ੁਲਾਸਾ : ਕੁੜੀਆਂ ਦੇ ਗੈਂਗ ਨੇ ਕਰਨਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਬਣਾਈਆਂ ਸਨ ਇਹ ਯੋਜਨਾਵਾਂ

ਪੁਲਸ ਨੇ ਦੋਨੋਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਜਾਂਚ ਲਈ ਪੁਲਸ ਰਿਮਾਂਡ ’ਤੇ ਲਿਆ ਹੈ। ਹੈਰੋਇਨ ਸਮੇਤ ਇਕ ਗ੍ਰਿਫ਼ਤਾਰ-ਥਾਣਾ ਇਸਲਾਮਾਬਾਦ ਦੀ ਪੁਲਸ ਨੇ ਛਾਪੇਮਾਰੀ ਦੌਰਾਨ ਹੈਰੋਇਨ ਦਾ ਨਾਜਾਇਜ਼ ਕਾਰੋਬਾਰ ਕਰਨ ਵਾਲੇ ਕ੍ਰਿਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਤਾਲਾਸ਼ੀ ਦੌਰਾਨ ਉਸ ਦੇ ਕਬਜ਼ੇ ਤੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਇਹ ਜਾਣਕਾਰੀ ਚੌਕੀ ਫਤਾਹਪੁਰ ਦੇ ਇੰਚਾਰਜ ਐੱਸ. ਆਈ. ਦਵਿੰਦਰ ਸਿੰਘ ਨੇ ਦਿੱਤੀ। 

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ ਵਿਅਕਤੀਆਂ ਨਾਲ ਹਿਮਾਚਲ 'ਚ ਵਾਪਰਿਆ ਦਰਦਨਾਕ ਭਾਣਾ, 3 ਘਰਾਂ 'ਚ ਵਿਛੇ ਸੱਥਰ

ਪੁਲਸ ਨੇ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰ ਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਨੂੰ ਅਦਾਲਤ ਦੇ ਨਿਰਦੇਸ਼ਾਂ ’ਤੇ ਜਾਂਚ ਲਈ ਪੁਲਸ ਰਿਮਾਂਡ ’ਤੇ ਲਿਆਂਦਾ ਗਿਆ ਹੈ, ਜਿਸ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।


author

rajwinder kaur

Content Editor

Related News