ਸੂਬੇ ਦੇ ਹਰ ਜ਼ਿਲ੍ਹੇ ''ਚ ਬਣਨਗੇ ਬਾਲ ਘਰ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਜਾਣਕਾਰੀ

10/21/2022 7:09:38 PM

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਸਮੇਂ 'ਚ ਹਰ ਜ਼ਿਲ੍ਹੇ 'ਚ ਬਾਲ ਘਰ ਸਥਾਪਿਤ ਕਰਨ ਬਾਰੇ ਤਜ਼ਵੀਜ਼ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਬੱਚਾ ਅਸੁਰੱਖਿਆ ਨਾ ਮਹਿਸੂਸ ਕਰੇ। ਇਸ ਤੋਂ ਇਲਾਵਾ ਜਿਨ੍ਹਾਂ ਬਾਲ ਘਰਾਂ 'ਚ ਸਮਰੱਥਾ ਤੋਂ ਜ਼ਿਆਦਾ ਬੱਚੇ ਰਹਿ ਰਹੇ ਹਨ, ਉਨ੍ਹਾਂ ਨੂੰ ਦੂਸਰਿਆਂ ਜ਼ਿਲ੍ਹਿਆਂ ਦੇ ਬਾਲ ਘਰਾਂ 'ਚ ਭੇਜਿਆ ਜਾਵੇਗਾ। ਇਹ ਜਾਣਕਾਰੀ ਪੰਜਾਬ ਰਾਜ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ  ਵਿਭਾਗ ਦੇ ਮਹੀਨਾਵਾਰ ਕਾਰਜਗੁਜ਼ਾਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। 

ਇਸ ਦੌਰਾਨ ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਿਸ਼ਨ ਵਾਤਸਲਿਆ ਬਾਰੇ ਸਬੰਧਤ ਅਧਿਕਾਰੀਆਂ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਹ ਸਕੀਮ ਅਪ੍ਰੈਲ 2022 ਤੋਂ ਲਾਗੂ ਹੋ ਚੁੱਕੀ ਹੈ, ਇਸ ਸਕੀਮ ਦਾ ਉਦੇਸ਼ ਬੱਚਿਆਂ ਦੇ ਬੁਨਿਆਦੀ ਸੁਰੱਖਿਆ, ਅਧਿਕਾਰਾਂ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਯਕੀਨੀ ਬਣਾਉਣਾ ਹੈ।

ਇਹ ਖ਼ਬਰ ਵੀ ਪੜ੍ਹੋ - ਪਾਸਟਰ ਅੰਕੁਰ ਨਰੂਲਾ ਦਾ ਅੰਮ੍ਰਿਤਪਾਲ ਸਿੰਘ ਨੂੰ ਮੋੜਵਾਂ ਜਵਾਬ, ਤੁਸੀਂ ਆਪ ਕਰ ਰਹੇ ਹੋ ਆਪਣੇ ਧਰਮ ਦੀ ਬੇਅਦਬੀ

ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਾਤਸਲਿਆ ਸਕੀਮ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਬਾਰੇ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਜ ਨੂੰ ਮੀਟਿੰਗ, ਵੀਡੀਓ ਕਾਨਫਰੰਸ ਅਤੇ ਟ੍ਰੇਨਿੰਗ ਰਾਹੀਂ ਜਾਗਰੂਕ ਕੀਤਾ ਜਾਵੇ, ਤਾਂ ਜੋ ਹਰ ਅਧਿਕਾਰੀ ਨੂੰ ਆਪਣੀ-ਆਪਣੀ ਭੂਮਿਕਾ ਦਾ ਪੂਰਾ ਗਿਆਨ ਹੋ ਸਕੇ ਅਤੇ ਮਿਸ਼ਨ ਵਾਤਸਲਿਆ ਨੂੰ ਕੁਸ਼ਲਤਾ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਜ਼ਮੀਨੀ ਪੱਧਰ ਤੇ ਲਾਗੂ ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੇ ਹੁਕਮ ਕੀਤੇ ਕਿ ਮਿਸ਼ਨ ਵਾਤਸਲਿਆ ਦੀਆਂ ਅਸਾਮੀਆਂ ਵਿਰੁੱਧ ਭਰਤੀ ਕਰਨ ਵੇਲੇ ਸਟੇਅ ਆਫਟਰ ਕੇਅਰ ਹੋਮ ਵਿੱਚ ਰਹਿਣ ਵਾਲੇ 18 ਸਾਲ ਜਾਂ ਵੱਧ ਉਮਰ ਦੇ ਬੱਚਿਆ ਨੂੰ ਪਹਿਲ ਦਿੱਤੀ ਜਾਵੇ।

ਕੈਬਨਿਟ ਮੰਤਰੀ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਸੁਧਾਰ ਘਰ ਦੀ ਉਸਾਰੀ ਸਬੰਧੀ ਕਾਰਜ਼ ਵਿੱਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਵੀ ਦਿੱਤੇ।

ਇਹ ਖ਼ਬਰ ਵੀ ਪੜ੍ਹੋ - ਵ੍ਹਾਈਟ ਹਾਊਸ ਦੇ ਸਾਹਮਣੇ ਡਟਿਆ ਈਸਾਈ ਭਾਈਚਾਰਾ, ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਆਂਗਣਵਾੜੀ ਵਰਕਰਾਂ/ਹੈਲਪਰਾਂ ਨੂੰ ਉਨ੍ਹਾਂ ਦੇ ਵਿਆਹ ਉਪਰੰਤ ਬਦਲੀ ਕਰਵਾਉਣ ਸਬੰਧੀ ਨਵੀਆਂ ਹਦਾਇਤਾਂ ਬਣਾਉਣ ਦੇ ਕਾਰਜ਼ 'ਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਅਤੇ ਨਾਲ ਹੀ ਕਿਹਾ ਕਿ ਤਜ਼ਵੀਜ਼ ਇਸ ਤਰ੍ਹਾਂ ਦੀ ਬਣਾਈ ਜਾਵੇ ਕਿ ਆਂਗਣਵਾੜੀ ਵਰਕਰ ਦੀ ਬਦਲੀ ਨੂੰ ਸਰਕਲ ਲੈਵਲ ਉੱਤੇ ਕੀਤਾ ਜਾ ਸਕੇ। ਇਸ ਦੇ ਨਾਲ ਹੀ ਤਰੱਕੀ ਦੇ ਕੇਸਾਂ ਨੂੰ ਪਹਿਲ ਦੇ ਅਧਾਰ 'ਤੇ ਵਿਚਾਰਿਆ ਜਾਵੇ। 

ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੀ ਡਾਇਰੈਕਟਰ ਮਾਧਵੀ ਕਟਾਰੀਆ ਨੇ ਪੀ. ਪੀ. ਟੀ. ਰਾਹੀਂ ਮਿਸ਼ਨ ਵਾਤਸਲਿਆ ਦੀ ਨਵੀਂ ਹਦਾਇਤਾਂ ਸਬੰਧੀ ਵਿਸਥਾਰ ਪੂਰਵ ਜਾਣਕਾਰੀ ਦਿੱਤੀ।


Harnek Seechewal

Content Editor

Related News