ਪੰਜਾਬ 'ਚ 5 ਸਾਲ ਤੱਕ ਦੇ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਨੂੰ ਲੈ ਕੇ ਆਈ ਖ਼ਾਸ ਖ਼ਬਰ, ਧਿਆਨ ਦੇਣ ਮਾਪੇ

06/21/2023 5:04:36 PM

ਚੰਡੀਗੜ੍ਹ : 5 ਸਾਲ ਤੱਕ ਦੇ ਬੱਚਿਆਂ ਦੀ ਆਧਾਰ ਕਵਰੇਜ ਵਧਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਨਿਰਦੇਸ਼ ਦਿੱਤੇ ਕਿ ਸੂਬੇ 'ਚ 'ਆਮ ਆਦਮੀ ਕਲੀਨਿਕਾਂ' 'ਚ ਵੀ ਇਨ੍ਹਾਂ ਬੱਚਿਆਂ ਦੇ ਆਧਾਰ ਕਾਰਡ ਦਰਜ ਕੀਤੇ ਜਾਣ। ਇਹ ਗੱਲ ਮੁੱਖ ਸਕੱਤਰ ਜੰਜੂਆ ਨੇ ਅੱਜ ਇੱਥੇ ਆਧਾਰ ਕਾਰਡ ਪ੍ਰਾਜੈਕਟ ਅਧੀਨ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਯੂ. ਆਈ. ਡੀ. ਲਾਗੂਕਰਨ ਕਮੇਟੀ ਦੀ ਮੀਟਿੰਗ ਵਿੱਚ ਕਹੀ। ਜੰਜੂਆ ਨੇ ਕਿਹਾ ਕਿ ਪੰਜਾਬ ਆਧਾਰ ਕਵਰੇਜ 'ਚ ਭਾਰਤ ਵਿੱਚੋਂ ਪੰਜਵੇਂ ਸਥਾਨ ’ਤੇ ਹੈ। ਹੁਣ ਧਿਆਨ ਬੱਚਿਆਂ ਦੇ ਆਧਾਰ ਬਣਾਉਣ 'ਤੇ ਕੇਂਦਰਿਤ ਹੈ, ਜਿੱਥੇ ਕਵਰੇਜ ਮਹਿਜ਼ 44 ਫ਼ੀਸਦ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ 580 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿਨ੍ਹਾਂ 'ਚ ਵੱਡੀ ਗਿਣਤੀ ਲੋਕ ਆਪਣਾ ਇਲਾਜ ਕਰਵਾ ਰਹੇ ਹਨ।

ਇਹ ਵੀ ਪੜ੍ਹੋ : ਭੂਆ ਦੇ ਪਿੰਡ ਮੇਲਾ ਦੇਖਣ ਗਿਆ ਸੀ ਮੁੰਡਾ, ਅੱਧੀ ਰਾਤ ਤੇਜ਼ਧਾਰ ਹਥਿਆਰਾਂ ਨਾਲ ਕਰ ਦਿੱਤਾ ਕਤਲ

ਕਲੀਨਿਕ ਆਉਣ ਵਾਲੇ ਮਰੀਜ਼ਾਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਹੁਣ ਬੱਚਿਆਂ ਦੀ ਆਧਾਰ ਇਨਰੋਲਮੈਂਟ ਵਧਾਉਣ ਲਈ ਇੱਥੇ ਵੀ ਆਧਾਰ ਦਰਜ ਕਰਵਾਉਣ ਦੀ ਸਹੂਲਤ ਦੇਣ ਦਾ ਫ਼ੈਸਲਾ ਕੀਤਾ ਹੈ। ਕਲੀਨਿਕ 'ਤੇ ਸਟਾਫ਼ ਕੋਲ ਟੈਬਲੇਟ ਪਹਿਲਾਂ ਹੀ ਮੌਜੂਦ ਹਨ। ਮੁੱਖ ਸਕੱਤਰ ਨੇ ਸਕੂਲ ਸਿੱਖਿਆ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਕਿ ਆਂਗਣਵਾੜੀ ਅਤੇ ਸਕੂਲਾਂ 'ਚ ਆ ਰਹੇ ਬੱਚਿਆਂ ਦੇ ਆਧਾਰ ਬਣਾਉਣ ਦੇ ਕੰਮ 'ਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਆਖਿਆ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਆਧਾਰ ਕਾਰਡ 'ਚ ਮੋਬਾਇਲ ਨੰਬਰ, ਘਰ ਦਾ ਪਤਾ ਆਦਿ ਅਪਡੇਟ ਕਰਿਆ ਜਾਵੇ। ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਕਮੇਟੀ ਨੂੰ ਵਿਸਥਾਰ 'ਚ ਆਧਾਰ ਪ੍ਰਾਜੈਕਟ ਦੀ ਪੇਸ਼ਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੇਵਲ 5-7 ਅਤੇ 15-17 ਸਾਲ ਦੇ ਬੱਚਿਆਂ ਦੇ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ਦੀ ਸੁਵਿਧਾ ਮੁਫ਼ਤ ਹੈ। ਇਸ ਲਈ ਰਜਿਸਟਰਾਰ ਯੂ. ਆਈ. ਡੀ. ਪੰਜਾਬ ਵੱਲੋਂ ਇਸ ਉਮਰ ਦੇ ਬੱਚਿਆਂ ਦੇ ਬਾਇਓਮੈਟ੍ਰਿਕ ਅਪਡੇਟ 100 ਫ਼ੀਸਦੀ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਝੋਨਾ ਲਾ ਕੇ ਆ ਰਹੇ ਮਜ਼ਦੂਰ ਨਾਲ ਵਾਪਰੀ ਅਣਹੋਣੀ, ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗਣ ਕਾਰਨ ਮੌਤ

ਯੂ. ਆਈ. ਡੀ. ਏ. ਆਈ. ਖੇਤਰੀ ਦਫ਼ਤਰ ਚੰਡੀਗੜ੍ਹ ਦੀ ਡਿਪਟੀ ਡਾਇਰੈਕਟਰ ਜਨਰਲ ਭਾਵਨਾ ਗਰਗ ਨੇ ਦੱਸਿਆ ਕਿ ਬਾਲਗ ਆਬਾਦੀ ਪਹਿਲਾਂ ਹੀ ਆਧਾਰ 'ਚ ਕਵਰ ਹੋ ਚੁੱਕੀ ਹੈ। ਮੁੱਖ ਧਿਆਨ ਬੱਚਿਆਂ 'ਤੇ ਕੇਂਦਰਿਤ ਕਰਨ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ 14 ਸਤੰਬਰ, 2023 ਤੱਕ ਕੋਈ ਵੀ ਨਾਗਰਿਕ, ਜਿਸ ਨੇ ਪਿਛਲੇ 10 ਸਾਲ ਦੌਰਾਨ ਆਪਣਾ ਆਧਾਰ ਕਦੇ ਅਪਡੇਟ ਨਹੀਂ ਕਰਵਾਇਆ, ਉਹ ਆਧਾਰ 'ਚ ਆਨਲਾਈਨ ਡਾਕੂਮੈਂਟ ਅਪਡੇਸ਼ਨ ਮੁਫ਼ਤ ਕਰ ਸਕਦਾ ਹੈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਮਾਲ ਕੇ. ਏ. ਪੀ. ਸਿਨਹਾ, ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਰਮੇਸ਼ ਕੁਮਾਰ ਗੰਟਾ, ਪ੍ਰਮੁੱਖ ਸਕੱਤਰ ਯੋਜਨਾ ਵਿਕਾਸ ਪ੍ਰਤਾਪ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਗਿਰੀਸ਼ ਦਿਆਲਨ ਤੇ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਵਿਨੇ ਬੁਬਲਾਨੀ ਆਦਿ ਹਾਜ਼ਰ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News