ਮਾਪਿਆਂ ਲਈ ਚਿੰਤਾ ਭਰੀ ਖ਼ਬਰ, ਮਾਸੂਮਾਂ 'ਤੇ ਕਹਿਰ ਢਾਹੁਣ ਲੱਗਾ 'ਕੋਰੋਨਾ', 21 ਬੱਚਿਆਂ ਦੀ ਰਿਪੋਰਟ ਪਾਜ਼ੇਟਿਵ

05/10/2021 5:08:35 PM

ਸਮਰਾਲਾ (ਗਰਗ, ਬੰਗੜ) : ਕੋਰੋਨਾ ਦੇ ਖ਼ਤਰਨਾਕ ਦੌਰ ਨਾਲ ਦੇਸ਼ ਦੀ ਹਾਲਤ ਪਹਿਲਾਂ ਹੀ ਬਹੁਤ ਖ਼ਰਾਬ ਨਜ਼ਰ ਆ ਰਹੀ ਹੈ ਪਰ ਹੁਣ ਕੋਰੋਨਾ ਦੀ ਸਭ ਤੋਂ ਭਿਆਨਕ ਤਸਵੀਰ ਇਹ ਸਾਹਮਣੇ ਆ ਰਹੀ ਹੈ ਕਿ ਇਸ ਨੇ ਬੜੀ ਤੇਜ਼ੀ ਨਾਲ ਛੋਟੇ ਬੱਚਿਆਂ ਨੂੰ ਆਪਣੀ ਲਪੇਟ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਵਿੱਚ ਬੱਚਿਆਂ ਦੇ ਕੋਰੋਨਾ ਪੀੜਤ ਹੋਣ ਦੇ ਕਈ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਜੇਕਰ ਸਮਰਾਲਾ ਖੇਤਰ ਦੀ ਗੱਲ ਕਰੀਏ ਤਾਂ ਇਸ ਇਲਾਕੇ ਵਿੱਚ ਬੜੀ ਤੇਜ਼ੀ ਨਾਲ ਕੋਰੋਨਾ ਨੇ 1 ਸਾਲ ਤੋਂ ਲੈ ਕੇ 12 ਸਾਲ ਤੱਕ ਦੇ ਬੱਚਿਆਂ ਨੂੰ ਆਪਣਾ ਸ਼ਿਕਾਰ ਬਣਾਉਣਾ ਸ਼ੁਰੂ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਅੱਜ ਦੁਪਹਿਰ ਨੂੰ ਲੱਗੇਗਾ 'ਕਰਫ਼ਿਊ', ਤਸਵੀਰਾਂ 'ਚ ਦੇਖੋ ਲੋਕਾਂ 'ਚ ਕਿਵੇਂ ਮਚੀ ਹਫੜਾ-ਦਫੜੀ

2 ਦਿਨ ਪਹਿਲਾਂ ਸਮਰਾਲਾ ਨੇੜੇ ਇੱਕ ਫੈਕਟਰੀ ਵਿੱਚ ਰਹਿ ਰਹੇ ਮਜ਼ਦੂਰਾਂ ਦੇ 15 ਬੱਚੇ ਕੋਰੋਨਾ ਪੀੜਤ ਪਾਏ ਗਏ। ਇਨ੍ਹਾਂ ਸਭ ਦੀ ਉਮਰ 1 ਸਾਲ ਤੋਂ ਲੈ ਕੇ 12 ਸਾਲ ਦੇ ਵਿਚਕਾਰ ਹੈ। ਸੋਮਵਾਰ ਨੂੰ ਇਸ ਇਲਾਕੇ ’ਚ 5 ਹੋਰ ਮਾਸੂਮ ਬੱਚਿਆਂ ਦੇ ਕੋਰੋਨਾ ਪੀੜਤ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਇਨ੍ਹਾਂ ਬੱਚਿਆਂ ਦੀ ਉਮਰ 5 ਸਾਲ ਤੋਂ ਲੈ ਕੇ 11 ਸਾਲ ਵਿਚਾਲੇ ਹੈ। ਇਸ ਤੋਂ ਇਲਾਵਾ ਨੇੜਲੇ ਪਿੰਡ ਉਟਾਲਾਂ ਦਾ ਇੱਕ 12 ਸਾਲਾ ਬੱਚਾ ਵੀ ਕੋਰੋਨਾ ਪੀੜਤ ਹੋ ਗਿਆ ਹੈ, ਜਿਸ ਕਾਰਨ ਉਸ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ।

ਇਹ ਵੀ ਪੜ੍ਹੋ : ਲੁਧਿਆਣਾ : ਆਕਸੀਜਨ ਦੀ ਘਾਟ ਕਾਰਨ '5 ਕੋਰੋਨਾ ਮਰੀਜ਼ਾਂ' ਦੀ ਮੌਤ ਦਾ ਅਸਲ ਸੱਚ ਆਇਆ ਸਾਹਮਣੇ

ਇਸ ਬੱਚੇ ਨੂੰ ਇਲਾਜ ਲਈ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਕਿ ਉਸ ਨੂੰ ਵੈਟੀਲੇਟਰ ’ਤੇ ਰੱਖਿਆ ਹੋਇਆ ਹੈ। ਇਸ ਕੋਰੋਨਾ ਪੀੜਤ ਬੱਚੇ ਦੇ ਚਾਚਾ ਕਰਨਵੀਰ ਸਿੰਘ ਨੇ ਦੱਸਿਆ ਕਿ ਪਿਛਲੇ ਬੁੱਧਵਾਰ ਹੀ ਪਰਿਵਾਰ ਵੱਲੋਂ ਬੀਮਾਰ ਹੋਣ ’ਤੇ ਬੱਚੇ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਸੀ, ਜੋ ਕਿ ਪਾਜ਼ੇਟਿਵ ਆਇਆ। ਬੱਚੇ ਦੀ ਹਾਲਤ ਨੂੰ ਵੇਖਦੇ ਹੋਏ ਉਸ ਨੂੰ ਲੁਧਿਆਣਾ ਲਿਜਾਇਆ ਗਿਆ, ਜਿੱਥੇ ਕਿ ਉਹ 6 ਦਿਨ ਤੋਂ ਇਲਾਜ ਅਧੀਨ ਹੈ।

ਇਹ ਵੀ ਪੜ੍ਹੋ : 'ਕੋਰੋਨਾ' ਆਫ਼ਤ ਦੌਰਾਨ 'ਬੁੜੈਲ ਜੇਲ੍ਹ' ਦੇ ਕੈਦੀਆਂ ਲਈ ਆਇਆ ਵੱਡਾ ਫ਼ੈਸਲਾ, ਜਾਰੀ ਹੋਏ ਹੁਕਮ

ਬੱਚੇ ਦੇ ਚਾਚਾ ਨੇ ਦੱਸਿਆ ਕਿ ਭਾਵੇਂ ਬੱਚੇ ਦੀ ਹਾਲਤ ਵਿੱਚ ਸੁਧਾਰ ਤਾਂ ਹੋ ਰਿਹਾ ਹੈ ਪਰ ਜਦੋਂ ਤੱਕ ਵੈਟੀਲੇਟਰ ਦੀ ਲੋੜ ਖ਼ਤਮ ਨਹੀਂ ਹੁੰਦੀ, ਉਦੋਂ ਤੱਕ ਖ਼ਤਰਾ ਪੂਰੀ ਤਰ੍ਹਾਂ ਟਲਿਆ ਹੋਇਆ ਨਹੀਂ ਕਿਹਾ ਜਾ ਸਕਦਾ। ਜਾਣਕਾਰੀ ਇਹ ਵੀ ਮਿਲੀ ਹੈ ਕਿ ਇਸੇ ਪਿੰਡ ਦੇ ਇੱਕ ਹੋਰ ਪਰਿਵਾਰ ਦਾ ਮਾਸੂਮ ਬੱਚਾ ਵੀ ਕੋਰੋਨਾ ਦੀ ਲਪੇਟ ਵਿੱਚ ਆਉਣ ਮਗਰੋਂ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਇਲਾਜ ਅਧੀਨ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News