ਫਾਜ਼ਿਲਕਾ: ਹਸਪਤਾਲ ਦੀ ਲਾਪਰਵਾਹੀ ਕਾਰਨ ਨਵ-ਜੰਮੇ ਬੱਚੇ ਦੀ ਮੌਤ

08/19/2019 4:32:56 PM

ਫਾਜ਼ਿਲਕਾ (ਨਾਗਪਾਲ) - ਫਾਜ਼ਿਲਕਾ ਦੇ ਨਿੱਜੀ ਹਸਪਤਾਲ 'ਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਸਟਾਫ ਦੀ ਲਾਪਰਵਾਹੀ ਕਾਰਨ ਡਲੀਵਰੀ ਦੌਰਾਨ ਇਕ ਨਵ-ਜੰਮੇ ਬੱਚੇ ਦੀ ਮੌਤ ਹੋ ਗਈ। ਗੁੱਸੇ 'ਚ ਆਏ ਪੀੜਤ ਪਰਿਵਾਰ ਨੇ ਬੱਚੇ ਦੀ ਲਾਸ਼ ਨੂੰ ਹਸਪਤਾਲ ਦੇ ਬਾਹਰ ਰੱਖ ਕੇ ਪ੍ਰਦਰਸ਼ਨ ਕਰਦੇ ਹੋਏ ਧਰਨਾ ਲਗਾ ਦਿੱਤਾ। ਮਾਮਲਾ ਗੰਭੀਰ ਹੁੰਦਾ ਦੇਖ ਮੌਕੇ 'ਤੇ ਪਹੁੰਚੀ ਪੁਲਸ ਨੇ ਪੀੜਤ ਪਰਿਵਾਰ ਨੂੰ ਸ਼ਾਂਤ ਕਰਵਾਉਂਦੇ ਹੋਏ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਅਤੇ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ। 

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੀੜਤ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਦੀ ਮੌਤ ਹਸਪਤਾਲ ਸਟਾਫ ਦੀ ਲਾਪਰਵਾਹੀ ਕਾਰਨ ਹੋਈ ਹੈ, ਕਿਉਂਕਿ ਹਸਪਤਾਲ ਦੀ ਡਾਕਟਰ ਮਰੀਜ਼ ਨੂੰ ਦਾਖਲ ਕਰਨ ਤੋਂ ਬਾਅਦ ਆਪ ਘਰ ਚਲੀ ਗਈ ਸੀ। ਦੂਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹਸਪਤਾਲ ਦੇ ਡਾਕਟਰ ਖਿਲਾਫ ਕੋਈ ਕਾਰਵਾਈ ਕੀਤੀ ਜਾਵੇਗੀ।

rajwinder kaur

This news is Content Editor rajwinder kaur