ਅਯੁੱਧਿਆ ਤੋਂ ਮਿਲੀਆਂ ਪੰਜਾਬ ਦੇ 2 ਬੱਚਿਆਂ ਦੀ ਲਾਸ਼ਾਂ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ

05/24/2024 8:40:07 AM

ਪਟਿਆਲਾ (ਬਲਜਿੰਦਰ)- ਸ਼ਹਿਰ ਦੀ ਤੇਜਬਾਗ ਕਾਲੋਨੀ ਦੇ ਰਹਿਣ ਵਾਲੇ ਅਯੁੱਧਿਆ ਧਾਮ ਵਿਖੇ ਸ਼੍ਰੀ ਰਾਮ ਲੱਲਾ ਦੇ ਦਰਸ਼ਨਾਂ ਲਈ ਗਏ ਲਾਪਤਾ ਹੋਏ ਦੋਵੇਂ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਹੋ ਗਈਆਂ ਹਨ, ਜਿਨ੍ਹਾਂ ਨੂੰ ਬੀਤੇ ਦਿਨੀਂ ਪਟਿਆਲਾ ਵਿਖੇ ਲਿਆਂਦਾ ਗਿਆ ਤੇ ਇਸ ਤੋਂ ਬਾਅਦ ਉਨ੍ਹਾਂ ਦਾ ਧਾਰਮਿਕ ਰੀਤੀ ਰਿਵਾਜਾਂ ਮੁਤਾਬਕ ਸਸਕਾਰ ਕੀਤਾ ਗਿਆ। ਬੱਚਿਆਂ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ Russian ਕੁੜੀ ਨਾਲ ਹੋ ਗਿਆ ਵੱਡਾ ਕਾਂਡ, ਜਾਣੋ ਪੂਰਾ ਮਾਮਲਾ (ਵੀਡੀਓ)

ਦੱਸਣਯੋਗ ਹੈ ਕਿ ਸ਼ਹਿਰ ਦੀ ਤੇਜਬਾਗ ਕਾਲੋਨੀ ਤੋਂ 17 ਮਈ ਨੂੰ ਬੱਸ ਸ਼੍ਰੀ ਅਯੁੱਧਿਆ ਧਾਮ ਵਿਖੇ ਸ਼੍ਰੀ ਰਾਮ ਲੱਲਾ ਜੀ ਦੇ ਦਰਸ਼ਨਾਂ ਲਈ ਗਈ ਸੀ, ਜਿਸ ਵਿਚ ਪ੍ਰਿੰਸ ਅਤੇ ਕਾਰਤਿਕ ਵੀ ਸ਼ਾਮਲ ਸਨ। 18 ਮਈ ਨੂੰ ਬੱਚੇ ਲਾਪਤਾ ਹੋ ਗਏ। ਪਰਿਵਾਰ ਵਾਲਿਆਂ ਨੂੰ ਦੋਵਾਂ ਬੱਚਿਆਂ ਦੇ ਕੱਪੜੇ ਨਦੀ ਦੇ ਕਿਨਾਰਿਓਂ ਮਿਲੇ ਸਨ। ਇਸ ਤੋਂ ਬਾਅਦ ਲਗਾਤਾਰ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ। ਦੋਵੇਂ ਬੱਚਿਆਂ ਦੀਆਂ ਲਾਸ਼ਾਂ ਸਰਯੂ ਨਦੀ ’ਚੋਂ ਬਰਾਮਦ ਹੋਈਆਂ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News